ਸਰਕਾਰ ਵੱਲੋਂ ਬੱਸ ਮੁਲਾਜ਼ਮਾਂ ਦੀ ਮੰਗ ਤੇ 396 ਨਵੀਆਂ ਬੱਸਾਂ ਪਾਉਣ ਦਾ ਫੈਸਲਾ ਸਮੇਂ ਅਤੇ ਬੱਸ ਮੁਲਾਜ਼ਮਾਂ ਦੀ ਮੰਗ ਵਾਲਾਂ ਬਹੁਤ ਸ਼ਲਾਘਾਯੋਗ ਫ਼ੈਸਲਾ – ਭਾਈ ਵਿਰਸਾ ਸਿੰਘ ਖਾਲਸਾ

ਚੰਡੀਗੜ੍ਹ

ਚੰਡੀਗੜ੍ਹ, ਗੁਰਦਾਸਪੁਰ, 11 ਜੁਲਾਈ (ਸਰਬਜੀਤ ਸਿੰਘ)–ਲੰਮੇ ਲੰਮੇ ਸਮੇਂ ਤੋਂ ਪਨਬੱਸ ਅਤੇ ਪੰਜਾਬ ਰੋਡਵੇਜ਼ ਦੇ ਮੁਲਾਜ਼ਮ ਹੜਤਾਲਾਂ ਕਰਕੇ ਸਰਕਾਰ ਤੋਂ ਮੰਗ ਕਰ ਰਹੇ ਸਨ ਕਿ ਸਰਕਾਰ ਜਨਤਾ ਦੀ ਭਲਾਈ ਲਈ ਹੋਰ ਨਵੀਆਂ ਬੱਸਾਂ ਪਾਉਣ ਦੀ ਲੋੜ ਤੇ ਜ਼ੋਰ ਦੇਵੇ ਅਤੇ ਹੁਣ ਸਰਕਾਰ ਨੇ ਇਨ੍ਹਾਂ ਮੁਲਾਜ਼ਮਾਂ ਦੀ ਮੰਗ ਤੇ 396 ਹੋਰ ਨਵੀਆਂ ਬੱਸਾਂ ਪਾਉਂਣ ਦਾ ਅਹਿਮ ਫੈਸਲਾ ਲਿਆ ਹੈ ਇਹ ਹੁਕਮ ਕੈਬਨਿਟ ਮੰਤਰੀ ਸ੍ਰ ਹਰਪਾਲ ਸਿੰਘ ਚੀਮਾ ਨੇ ਸੁਣਾਏ, ਇਸ ਫੈਸਲੇ ਨਾਲ ਪੰਜਾਬ ਦੇ ਲੋਕਾਂ ਨੂੰ ਸਫ਼ਰ ਵਿੱਚ ਹੋਰ ਸਹੂਲਤ ਮਿਲੇਗੀ, ਇਸ ਕਰਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਆਪ ਦੀ ਪੰਜਾਬ ਸਰਕਾਰ ਵੱਲੋਂ ਯਾਤਰੂਆਂ ਦੀ ਲਈ 396 ਨਵੀਆਂ ਬੱਸਾਂ ਪਾਉਣ ਵਾਲੇ ਫੈਸਲੇ ਦਾ ਸਵਾਗਤ ਕਰਦੀ ਹੋਈ ਇਸ ਨੂੰ ਰੋਡਵੇਜ਼ ਮੁਲਾਜ਼ਮਾਂ ਦੀ ਮੰਗ ਅਤੇ ਜਨਤਾ ਦੀ ਸਹੂਲਤ ਲਈ ਸਮੇਂ ਦੀ ਲੋੜ ਵਾਲਾਂ ਸ਼ਲਾਘਾਯੋਗ ਫ਼ੈਸਲਾ ਮੰਨਦੀ ਹੈ ਕਿਉਂਕਿ ਅਜਿਹਾ ਕਰਨ ਨਾਲ ਰੋਡਵੇਜ਼ ਮੁਲਾਜ਼ਮਾਂ ਵੱਲੋਂ ਕੀਤੀਆਂ ਜਾ ਰਹੀਆਂ ਹੜਤਾਲਾਂ ਦਾ ਸਿਲਸਿਲਾ ਖ਼ਤਮ ਹੋਵੇਗਾ ਉਥੇ ਪੰਜਾਬ ਦੇ ਲੋਕਾਂ ਨੂੰ ਆਵਾਜਾਈ ਦੇ ਸਾਧਨਾਂ ਵਿੱਚ ਵੱਡੀ ਸਹੂਲਤ ਪ੍ਰਾਪਤ ਹੋਵੇਗੀ, ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖ਼ਾਲਸਾ ਨੇ ਆਪ ਸਰਕਾਰ ਦੇ ਕੈਬਨਿਟ ਮੰਤਰੀ ਸ੍ਰ ਹਰਪਾਲ ਸਿੰਘ ਚੀਮਾ ਵੱਲੋਂ ਪੰਜਾਬ ਰੋਡਵੇਜ਼ ਦੇ ਡਰਾਈਵਰਾਂ ਅਤੇ ਮੁਲਾਜ਼ਮਾਂ ਦੀ ਮੰਗ ਤੇ ਰਾਜ ਵਿੱਚ 396 ਨਵੀਆਂ ਬੱਸਾਂ ਪਾਉਣ ਦਾ ਸਵਾਗਤ ਅਤੇ ਇਸ ਸਮੇਂ ਲੋਕਾਂ ਅਤੇ ਰੋਡਵੇਜ਼ ਮੁਲਾਜ਼ਮਾਂ ਦੀ ਮੰਗ ਵਾਲਾਂ ਸ਼ਲਾਘਾਯੋਗ ਫ਼ੈਸਲਾ ਦੱਸਦਿਆਂ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ, ਭਾਈ ਖਾਲਸਾ ਕਿਹਾ ਕਿ ਲੰਮੇ ਸਮੇਂ ਤੋਂ ਰੋਡਵੇਜ਼ ਦੇ ਡਰਾਈਵਰ ਤੇ ਹੋਰ ਮੁਲਾਜ਼ਮ ਹੜਤਾਲਾਂ ਕਰਕੇ ਸਰਕਾਰ ਤੋਂ ਨਵੀਆਂ ਬੱਸਾਂ ਪਾਉਣ ਦੀ ਮੰਗ ਕਰ ਰਹੇ ਸਨ, ਭਾਈ ਖਾਲਸਾ ਨੇ ਕਿਹਾ ਚਿਰੋਕਣੀ ਮੰਗ ਨੂੰ ਮੁੱਖ ਰੱਖਦਿਆਂ ਸਰਕਾਰ ਵੱਲੋਂ ਰਾਜ ਵਿੱਚ 396 ਬੱਸਾਂ ਨਵੀਆਂ ਪਾਉਣ ਦਾ ਐਲਾਨ ਸਮੇਂ ਅਤੇ ਲੋਕਾਂ ਦੇ ਨਾਲ ਨਾਲ ਰੋਡਵੇਜ਼ ਦੇ ਮੁਲਾਜ਼ਮਾਂ ਦੀ ਮੰਗ ਵਾਲਾਂ ਸ਼ਲਾਘਾਯੋਗ ਫ਼ੈਸਲਾ ਕਿਹਾ ਜਾ ਸਕਦਾ ਹੈ, ਭਾਈ ਖਾਲਸਾ ਨੇ ਕਿਹਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਸਰਕਾਰ ਦੇ ਇਸ ਫੈਸਲੇ ਦਾ ਸਵਾਗਤ ਕਰਦੀ ਹੋਈ ਇਸ ਫੈਸਲੇ ਨੂੰ ਰੋਡਵੇਜ਼ ਮੁਲਾਜ਼ਮਾਂ ਅਤੇ ਲੋਕਾਂ ਦੀ ਸਹੂਲਤ ਵਾਲਾ ਸ਼ਲਾਘਾਯੋਗ ਫ਼ੈਸਲਾ ਮੰਨਦੀ ਹੈ ਕਿਉਂਕਿ ਇਸ ਨਾਲ ਜਿੱਥੇ ਰੋਡਵੇਜ਼ ਮੁਲਾਜ਼ਮਾਂ ਵੱਲੋਂ ਕੀਤੀਆਂ ਹੜਤਾਲਾਂ ਖਤਮ ਹੋਣਗੀਆਂ ਉਥੇ ਰਾਜ਼ ਦੇ ਲੋਕਾਂ ਲਈ ਸਫ਼ਰ ਦੀ ਸਹੂਲਤ ਆਸਾਨ ਹੋ ਜਾਵੇਗੀ ।।

Leave a Reply

Your email address will not be published. Required fields are marked *