ਮਾਲਵਾ ਤਰਨਾ ਦਲ ਬਾਬਾ ਸੰਗਤ ਸਿੰਘ ਜੀ ਦੇ ਮੁੱਖੀ ਸਿੰਘ ਸਾਹਿਬ ਜਥੇਦਾਰ ਬਾਬਾ ਸੁਖਪਾਲ ਸਿੰਘ ਫੂਲ ਬਠਿੰਡਾ ਦੀ ਅਗਵਾਈ ‘ਚ 150 ਦੇ ਲਗਭਗ ਗਰੀਬ ਵਿਧਵਾਵਾਂ ਨੂੰ ਰਾਸ਼ਨ ਵੰਡਣਾ ਸਮੇਂ ਤੇ ਲੋਕਾਂ ਦੀ ਮੰਗ ਵਾਲਾਂ ਫੈਸਲਾ : ਭਾਈ ਵਿਰਸਾ ਸਿੰਘ ਖਾਲਸਾ

ਮਾਲਵਾ

ਬਠਿੰਡਾ , ਗੁਰਦਾਸਪੁਰ, 11 ਜੁਲਾਈ (ਸਰਬਜੀਤ ਸਿੰਘ)- ਮਾਲਵਾ ਤਰਨਦਲ ਬਾਬਾ ਸੰਗਤ ਸਿੰਘ ਵੱਲੋਂ ਦੇ ਪਲੇਠੇ ਮੁਖੀ ਸੱਚਖੰਡਵਾਸੀ ਸਿੰਘ ਸਾਹਿਬ ਜਥੇਦਾਰ ਬਾਬਾ ਲਾਲ ਸਿੰਘ ਜੀ ਵੱਲੋਂ ਗਰੀਬਾਂ ਤੇ ਲੋੜਵੰਦਾਂ ਨੂੰ ਸਮੇਂ ਸਮੇਂ ਤੇ ਸਮਾਜ ਭਲਾਈ ਕਾਰਜਾਂ ਤਹਿਤ ਰਾਸ਼ਨ ਆਦਿ ਵੰਡਣ ਦੀ ਮਰਯਾਦਾ ਚਲਾਈ ਹੋਈ ਹੈ ਅਤੇ ਇਸ ਮਰਯਾਦਾ ਨੂੰ ਅੱਗੇ ਵਧਾਉਦਿਆਂ ਮਾਲਵਾ ਤਰਨਾ ਦਲ ਦੇ ਮਜੌਦਾ ਮੁਖੀ ਤੇ ਸੱਚਖੰਡ ਵਾਸੀ ਸਿੰਘ ਸਾਹਿਬ ਜਥੇਦਾਰ ਬਾਬਾ ਲਾਲ ਸਿੰਘ ਜੀ ਦੇ ਲਾਡਲੇ ਸਪੂਤ ਸਿੰਘ ਸਾਹਿਬ ਜਥੇਦਾਰ ਬਾਬਾ ਸੁਖਪਾਲ ਸਿੰਘ ਫੂਲ ਬਠਿੰਡਾ ਵੱਲੋਂ ਮਾਲਵਾ ਤਰਨਾ ਦਲ ਬਾਬਾ ਸੰਗਤ ਸਿੰਘ ਨਿਹੰਗ ਸਿੰਘ ਛਾਉਣੀ ਪਿੰਡ ਥਾਂਦਾ ਨੇੜੇ ਮੁਕਤਸਰ ਸਾਹਿਬ ਵਿਖੇ 150 ਦੇ ਲਗਭਗ ਗਰੀਬ ਵਿਧਵਾ ਮਹਿਲਾਵਾਂ ਨੂੰ ਰਾਸ਼ਨ ਵੰਡਿਆ ਗਿਆ,ਮਾਲਵਾ ਤਰਨਾ ਦਲ ਵੱਲੋਂ ਸਿੰਘ ਸਾਹਿਬ ਜਥੇਦਾਰ ਬਾਬਾ ਸੁਖਪਾਲ ਸਿੰਘ ਫੂਲ ਬਠਿੰਡਾ ਦੀ ਅਗਵਾਈ ਹੇਠ ਵੰਡੇ ਇਸ ਰਾਸ਼ਨ ਦੀ ਲੋਕਾਂ ਸ਼ਲਾਘਾ ਕੀਤੀ ਜਾ ਰਹੀ ਹੈ, ਇਸ ਕਰਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਮਾਲਵਾ ਤਰਨਾ ਦਲ ਬਾਬਾ ਸੰਗਤ ਸਿੰਘ ਜੀ ਵੱਲੋਂ ਸਮੇਂ ਸਮੇਂ ਤੇ ਗਰੀਬ ਲੋਕਾਂ ਦੀ ਸਹਾਇਤਾ ਕੀਤੇ ਜਾਣ ਵਾਲੇ ਕਾਰਜ ਦੀ ਸ਼ਲਾਘਾ ਕਰਦੀ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ ਵਿਧਾਨ ਪ੍ਰਾਪਤ ਕਰਨ ਵਾਲੇ ਸਾਰੇ ਨਿਹੰਗ ਸਿੰਘ ਮਾਲਵਾ ਤਰਨਾ ਦਲ ਬਾਬਾ ਸੰਗਤ ਸਿੰਘ ਦੀ ਤਰਜ਼ ਤੇ ਸਮੇਂ ਸਮੇਂ ਗਰੀਬ ਲੋਕਾਂ ਦੀ ਬਾਂਹ ਫੜਨ ਦੀ ਲੋੜ ਤੇ ਜੋਰ ਦੇਣ, ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਮਾਲਵਾ ਤਰਨਾ ਦਲ ਬਾਬਾ ਸੰਗਤ ਸਿੰਘ ਜੀ ਦੇ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਸੁਖਪਾਲ ਸਿੰਘ ਜੀ ਵੱਲੋਂ ਪਿੰਡ ਥਾਂਦੇ ਮੁਕਤਸਰ ਸਾਹਿਬ ਵਿਖੇ 150 ਦੇ ਲਗਭਗ ਗਰੀਬ ਵਿਧਵਾ ਮਹਿਲਾਵਾਂ ਨੂੰ ਰਾਸ਼ਨ ਵੰਡਣ ਵਾਲੇ ਸਮਾਜ ਭਲਾਈ ਕਾਰਜ ਦੀ ਸ਼ਲਾਘਾ ਤੇ ਇਸ ਨੂੰ ਸਮੇਂ ਦੀ ਲੋੜ ਵਾਲਾ ਮਹਾਨ ਕਾਰਜ ਦੱਸਦਿਆਂ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ, ਭਾਈ ਖਾਲਸਾ ਨੇ ਦੱਸਿਆ ਅਜਿਹੇ ਸਮਾਜ ਭਲਾਈ ਕਾਰਜਾਂ ਦੀ ਸ਼ੁਰੂਆਤ ਮਾਲਵਾ ਤਰਨਾ ਦਲ ਦੇ ਸੱਚਖੰਡ ਵਾਸੀ ਸਿੰਘ ਸਾਹਿਬ ਜਥੇਦਾਰ ਬਾਬਾ ਲਾਲ ਸਿੰਘ ਜੀ ਵੱਲੋਂ ਕੀਤੀ ਗਈ ਸੀ ਜਿਸ ਨੂੰ ਨਿਰੰਤਰ ਜਾਰੀ ਰੱਖਦਿਆਂ ਮਜੌਦਾ ਮੁਖੀ ਮਾਲਵਾ ਤਰਨਾ ਦਲ ਸਿੰਘ ਸਾਹਿਬ ਜਥੇਦਾਰ ਬਾਬਾ ਸੁਖਪਾਲ ਸਿੰਘ ਫੂਲ ਬਠਿੰਡਾ ਵੱਲੋਂ ਪਿੰਡ ਥਾਂਧਾ ਮੁਕਤਸਰ ਸਾਹਿਬ ਨਿਹੰਗ ਸਿੰਘ ਛਾਉਣੀ ਮਾਲਵਾ ਤਰਨਾ ਦਲ ਵਿਖੇ ਸਿੰਘ ਸਾਹਿਬ ਜਥੇਦਾਰ ਬਾਬਾ ਸੁਖਪਾਲ ਸਿੰਘ ਫੂਲ ਬਠਿੰਡਾ ਦੀ ਅਗਵਾਈ ਹੇਠ ਗਰੀਬ ਵਿਧਵਾ ਵਿਧਵਾਵਾਂ ਮਹਿਲਾਵਾਂ ਨੂੰ ਰਾਸ਼ਨ ਦੇਣ ਦੀ ਸ਼ੁਰੂਆਤ ਕੀਤੀ ਗਈ ਹੈ, ਭਾਈ ਖਾਲਸਾ ਨੇ ਦੱਸਿਆ ਇਸ ਸਮਾਜ ਭਲਾਈ ਕਾਰਜ ਤਹਿਤ ਅੱਜ 150 ਦੇ ਲਗਭਗ ਗਰੀਬ ਵਿਧਵਾ ਮਹਿਲਾਵਾਂ ਨੂੰ ਮਾਲਵਾ ਤਰਨਾ ਦਲ ਬਾਬਾ ਸੰਗਤ ਸਿੰਘ ਵੱਲੋਂ ਰਾਸ਼ਨ ਵੰਡਿਆ ਗਿਆ,ਸਥਾਨਕ ਲੋਕਾਂ ਵੱਲੋਂ ਵਿਧਵਾ ਮਹਿਲਾਵਾਂ ਨੂੰ ਰਾਸ਼ਨ ਵੰਡਣ ਦੀ ਤਰੀਫ ਕੀਤੀ ਜਾ ਰਹੀ ਹੈ ਇਸ ਮੌਕੇ ਤੇ ਜਥੇਦਾਰ ਬਾਬਾ ਸੁਖਪਾਲ ਸਿੰਘ ਫੂਲ ਨਾਲ ਭਾਈ ਗੁਰਪ੍ਰੀਤ ਸਿੰਘ ਘਾਲ, ਜਥੇਦਾਰ ਗੁਰਮੁਖ ਸਿੰਘ ਬਠਿੰਡਾ ਸਥਾਨਕ ਛਾਉਣੀ ਮਹੰਤ ਬੀਬੀ ਸੁੱਖਦੀਪ ਕੌਰ ਮੁਕਤਸਰ ਤੋਂ ਇਲਾਵਾ ਬਹੁਤ ਸਾਰੇ ਦਲ ਪੰਥ ਦੇ ਨਿਹੰਗ ਸਿੰਘ ਤੇ ਸਥਾਨਕ ਪਤਵੰਤੇ ਹਾਜਰ ਸਨ।

Leave a Reply

Your email address will not be published. Required fields are marked *