ਸੀਨੀਅਰ ਸਿਟੀਜਨ ਵੈਲਫੇਅਰ ਫੋਰਮ ਵੱਲੋਂ ਐਸ.ਐਸ.ਪੀ. ਬਟਾਲਾ ਨਾਲ ਮੀਟਿੰਗ ਕੀਤੀ

ਗੁਰਦਾਸਪੁਰ

ਸ਼ਹਿਰ ਵਿੱਚ ਟ੍ਰੈਫਿਕ ਦੀ ਸਮੱਸਿਆ ਨੂੰ ਹੱਲ ਕੀਤਾ ਜਾਵੇ : ਪ੍ਰਿੰਸੀਪਲ ਲਛਮਣ ਸਿੰਘ

ਬਟਾਲਾ, ਗੁਰਦਾਸਪੁਰ 16 ਮਈ (ਸਰਬਜੀਤ ਸਿੰਘ )— ਅੱਜ ਸੀਨੀਅਰ ਸਿਟੀਜਨ ਵੈਲਫੇਅਰ ਫੋਰਮ ਰਜਿ: ਦੇ ਮੈਂਬਰਾਂ ਵੱਲੋਂ ਪ੍ਰਧਾਨ ਪ੍ਰਿੰਸੀਪਲ ਲਛਮਣ ਸਿੰਘ ਦੀ ਅਗਵਾਈ ਵਿੱਚ ਸ਼ਹਿਰ ਵਿੱਚ ਪੇਸ਼ ਆ ਰਹੀ ਟ੍ਰੈਫਿਕ ਦੀ ਸਮੱਸਿਆ ਨੂੰ ਲੈ ਕੇ ਐਸ.ਐਸ.ਪੀ. ਬਟਾਲਾ ਅਸ਼ਵਿਨੀ ਗੋਟਿਆਲ ਨਾਲ ਮੀਟਿੰਗ ਕੀਤੀ।

ਇਸ ਮੌਕੇ ਜਾਣਕਾਰੀ ਦਿੰਦੇ ਹੋਏ ਸੀਨੀਅਰ ਸਿਟੀਜਨ ਵੈਲਫੇਅਰ ਫੋਰਮ ਰਜਿ: ਦੇ ਪ੍ਰਧਾਨ ਪ੍ਰਿੰਸੀਪਲ ਲਛਮਣ ਸਿੰਘ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਵੱਖ-ਵੱਖ ਮਸਲਿਆਂ ਨੂੰ ਲੈ ਕੇ ਅੱਜ ਬਟਾਲਾ ਦੇ ਐਸ.ਐਸ.ਪੀ.ਅਸ਼ਵਿਨੀ ਗੋਟਿਆਲ ਨੂੰ ਫੁੱਲਾਂ ਦਾ ਗੁਲਦਸਤਾ ਦੇ ਕੇ ਸਨਮਾਨਿਤ ਕੀਤਾ ਅਤੇ ਉਨ੍ਹਾਂ ਨਾਲ ਸ਼ਹਿਰ ਵਿੱਚ ਪੇਸ਼ ਆ ਰਹੀ ਟ੍ਰੈਫਿਕ ਦੀ ਸਮੱਸਿਆ ਬਾਰੇ ਵਿਸ਼ੇਸ਼ ਤੌਰ ਤੇ ਚਰਚਾ ਕੀਤੀ। ਉਨ੍ਹਾਂ ਜਾਣਕਾਰੀ ਦਿੰਦਿਆਂ ਕਿਹਾ ਕਿ ਬਟਾਲਾ ਸ਼ਹਿਰ ਵਿੱਚ ਵੱਧ ਰਹੀ ਸਮੱਸਿਆ ਦੇ ਹੱਲ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਣ। ਉਨ੍ਹਾਂ ਕਿਹਾ ਕਿ ਇਲਾਕੇ ਵਿੱਚ ਅਮਨ ਤੇ ਸ਼ਾਂਤੀ ਬਣਾਈ ਰੱਖਣ ਲਈ ਥਾਣਿਆਂ ਵਿੱਚ ਅਮਨ ਕਮੇਟੀਆਂ ਦਾ ਗਠਨ ਕੀਤਾ ਜਾਵੇ ਅਤੇ ਸਮਾਜਿਕ ਭਾਈਚਾਰੇ ਨੂੰ ਇਸ ਪ੍ਰਤੀ ਜਾਗਰੂਕ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਣ। ਉਨ੍ਹਾਂ ਪੁਲਿਸ ਜ਼ਿਲ੍ਹਾ ਬਟਾਲਾ ਵੱਲੋਂ ਕੀਤੇ ਜਾ ਰਹੇ ਵੱਖ-ਵੱਖ ਕਾਰਜਾਂ ਦੀ ਸ਼ਲਾਘਾ ਕੀਤੀ ਅਤੇ ਆਸ ਕੀਤੀ ਕਿ ਪੁਲਿਸ ਵੱਲੋਂ ਅਮਨ ਸ਼ਾਂਤੀ ਬਣਾਈ ਰੱਖਣ ਲਈ ਇਸੇ ਤਰ੍ਹਾਂ ਕਾਰਜ ਕੀਤੇ ਜਾਣਗੇ। ਇਸ ਮੌਕੇ ਪ੍ਰਧਾਨ ਪ੍ਰਿੰਸੀਪਲ ਲਛਮਣ ਸਿੰਘ , ਜਨਰਲ ਸਕੱਤਰ ਗੁਰਦਰਸ਼ਨ ਸਿੰਘ ਧਾਮੀ , ਸਕੱਤਰ ਪ੍ਰਿੰਸੀਪਲ ਨਾਨਕ ਸਿੰਘ , ਹੈਡਮਾਸਟਰ ਪ੍ਰਿਤਪਾਲ ਸਿੰਘ , ਜੁਆਇਟ ਸਕੱਤਰ , ਖ਼ਜ਼ਾਨਚੀ ਪ੍ਰਿੰਸੀਪਲ ਨਵਤੇਜਪਾਲ ਸਿੰਘ ਪਨੇਸਰ, ਡਾ. ਗੁਰਿੰਦਰ ਸਿੰਘ ਰੰਧਾਵਾ , ਡਾ. ਸੱਤਪਾਲ ਸਿੰਘ , ਸਵਿੰਦਰ ਸਿੰਘ ਸੰਧੂ , ਦਰਸ਼ਨ ਲਾਲ, ਸਵਰਨ ਸਿੰਘ ਸਰੂਪਵਾਲੀ , ਨਰਿੰਦਰ ਸਿੰਘ ਸਿੱਧੂ, ਕਸ਼ਮੀਰ ਸਿੰਘ ਬੋਪਾਰਾਏ, ਇੰਸਪੈਕਟਰ ਰਘਬੀਰ ਸਿੰਘ , ਸਤਨਾਮ ਸਿੰਘ ਬੁੱਟਰ ( ਐਸ.ਈ. ) , ਕੁਲਵੰਤ ਸਿੰਘ ਬੇਦੀ (ਜੀ.ਐਮ.) , ਮਨੋਹਰ ਲਾਲ ਸ਼ਰਮਾ ਰਿਟਾ: ਡਿਪਟੀ ਡਾਇਰੈਕਟਰ ਸਕੂਲ , ਜਸਵੰਤ ਸਿੰਘ ਜੇ.ਈ. , ਗੁਰਨਾਮ ਸਿੰਘ ਸੰਧੂ ਹਾਜ਼ਰ ਸਨ। *

Leave a Reply

Your email address will not be published. Required fields are marked *