ਗੁਰਦਾਸਪੁਰ, 17 ਮਈ (ਸਰਬਜੀਤ ਸਿੰਘ)–ਸੁਖਜੀਤ ਸਿੰਘ ਸੂਬਾ ਪ੍ਰਧਾਨ ਅਤੇ ਪੁਨੀਤ ਸਾਗਰ , ਜ਼ਿਲ੍ਹਾ ਪ੍ਰਧਾਨ , ਸੀ.ਪੀ.ਐਫ ਕਰਮਚਾਰੀ ਯੂਨੀਅਨ ਨੇ ਆਪਣੇ ਸਾਥੀਆਂ ਸਮੇਤ ਰਮਨ ਬਹਿਲ ,ਚੇਅਰਮੈਨ ਪੰਜਾਬ ਹੈਲਥ ਕਾਰਪੋਰੇਸ਼ਨ ਨਾਲ ਮੁਲਾਕਾਤ ਕੀਤੀ ਅਤੇ ਪੁਰਾਣੀ ਪੈਨਸ਼ਨ ਬਹਾਲੀ ਦੇ ਮੁਕੰਮਲ ਨੋਟੀਫ਼ਿਕੇਸ਼ਨ ਬਾਰੇ ਜਾਣੂ ਗਿਆ ਅਤੇ ਰਮਨ ਬਹਿਲ ਨੇ ਮੁੱਖ ਮੰਤਰੀ ਪੰਜਾਬ ਦੇ ਦਫ਼ਤਰ ਨਾਲ 17-05-23 ਦੁਪਿਹਰ 1 ਵਜੇ ਜਲੰਧਰ ਵਿੱਖੇ ਮੀਟਿੰਗ ਦਾ ਸਮਾਂ ਦਿਵਾਇਆ ਵਿੱਚ ਸਹਿਯੋਗ ਕੀਤਾ ਗਿਆ ਅਤੇ ਅੱਜ ਮਾਨਯੋਗ ਮੁੱਖ ਮੰਤਰੀ ਪੰਜਾਬ ਜੀ ਨਾਲ ਸੀ.ਪੀ.ਐੱਫ ਕਰਮਚਾਰੀ ਯੂਨੀਅਨ ਪੰਜਾਬ ਦੇ ਵਫ਼ਦ ਨਾਲ ਮੁਲਾਜ਼ਮ ਮੰਗਾਂ ਸਬੰਧੀ ਮੀਟਿੰਗ ਹੋਵੇਗੀ। ਇਸ ਮੌਕੇ ਅਰਵਿੰਦ ਕੁਮਾਰ ਸ਼ਰਮਾ, ਮੈਨੂੰਐਲ ਨਾਹਰ ਅਤੇ ਹੋਰ ਸਾਥੀ ਹਾਜ਼ਰ ਸਨ


