ਮਹਿਲਾ ਪੁਲਿਸ ਕਰਮਚਾਰਨਾਂ ਨੂੰ ਪੰਜਾਬ ਵਿਕਟਮ ਕੰਪਨਸੇਸ਼ਨ ਸਕੀਮ ਬਾਰੇ ਵੀ ਵਿਸਥਾਰ ਵਿੱਚ ਦੱਸਿਆ ਗਿਆ
ਗੁਰਦਾਸਪੁਰ, 18 ਮਈ (ਸਰਬਜੀਤ ਸਿੰਘ)–ਸੁਮਿਤ ਭੱਲਾ, ਸਿਵਲ ਜੱਜ (ਸੀਨੀਅਰ ਡਵੀਜ਼ਨ)-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਵੱਲੋਂ ਅੱਜ ਸਥਾਨਕ ਪੁਲਿਸ ਲਾਈਨ ਵਿਖੇ ਮਹਿਲਾ ਪੁਲਿਸ ਅਧਿਕਾਰੀਆਂ ਅਤੇ ਕਰਮਚਾਰਨਾਂ ਲਈ ਇੱਕ ਵਿਸ਼ੇਸ਼ ਟ੍ਰੇਨਿੰਗ ਪ੍ਰੋਗਰਾਮ ਕਰਵਾਇਆ ਗਿਆ।
ਇਸ ਟ੍ਰੇਨਿੰਗ ਪ੍ਰੋਗਰਾਮ ਦੌਰਾਨ ਸੁਮਿਤ ਭੱਲਾ, ਸਿਵਲ ਜੱਜ (ਸੀਨੀਅਰ ਡਵੀਜ਼ਨ)-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਦੁਆਰਾ ਮਹਿਲਾ ਪੁਲਿਸ ਅਧਿਕਾਰੀਆਂ ਤੇ ਕਰਮਚਾਰਨਾਂ ਨੂੰ ਜੁਵੇਨਾਈਲ ਜਸਟਿਸ ਐਕਟ-2015 ਬਾਰੇ ਵਿਸਥਾਰ ਵਿੱਚ ਦੱਸਿਆ ਗਿਆ। ਇਸ ਤੋਂ ਇਲਾਵਾ ਉਨ੍ਹਾਂ ਪੁਲਿਸ ਕਰਮੀਆਂ ਨੂੰ ਇਸ ਐਕਟ ਦੀ ਪਾਲਣਾ ਸਬੰਧੀ ਜਰੂਰੀ ਹਦਾਇਤਾਂ ਵੀ ਦਿੱਤੀਆਂ। ਇਸ ਮੌਕੇ ਉਨ੍ਹਾਂ ਇਹ ਵੀ ਦੱਸਿਆ ਕਿ ਬੱਚੇ ਮੁਫ਼ਤ ਕਾਨੂੰਨੀ ਸਹਾਇਤਾ ਲੈਣ ਦੇ ਹੱਕਦਾਰ ਹਨ ਅਤੇ ਉਹ ਦਫ਼ਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਰਾਹੀਂ ਆਪਣੇ ਕੇਸਾਂ ਵਿੱਚ ਮੁਫ਼ਤ ਵਕੀਲ ਲੈਣ ਲਈ ਸੰਪਰਕ ਕਰ ਸਕਦੇ ਹਨ। ਇਸ ਟ੍ਰੇਨਿੰਗ ਪ੍ਰੋਗਰਾਮ ਦੌਰਾਨ ਐਡਵੋਕੇਟ ਰੁਫਸਾ ਸਭਰਵਾਲ ਦੁਆਰਾ ਮਹਿਲਾ ਪੁਲਿਸ ਕਰਮਚਾਰਨਾਂ ਨੂੰ ਪੰਜਾਬ ਵਿਕਟਮ ਕੰਪਨਸੇਸ਼ਨ ਸਕੀਮ ਬਾਰੇ ਵਿਸਥਾਰ ਵਿੱਚ ਦੱਸਿਆ ਗਿਆ।


