ਗੁਰਦਾਸਪੁਰ, 18 ਮਈ (ਸਰਬਜੀਤ ਸਿੰਘ)–ਵਰਿਆਮ ਸਿੰਘ ਨੇ ਅੱਜ ਡਿਪਟੀ ਡਾਇਰੈਕਟਰ ਡੇਅਰੀ, ਗੁਰਦਾਸਪੁਰ ਦਾ ਚਾਰਜ ਸੰਭਾਲ ਲਿਆ ਹੈ। ਅਹੁਦਾ ਸੰਭਾਲਣ ਉਪਰੰਤ ਵਰਿਆਮ ਸਿੰਘ, ਡਿਪਟੀ ਡਾਇਰੈਕਟਰ ਡੇਅਰੀ ਗੁਰਦਾਸਪੁਰ ਨੇ ਕਿਹਾ ਕਿ ਸਰਹੱਦੀ ਜ਼ਿਲ੍ਹੇ ਗੁਰਦਾਸਪੁਰ ਵਿੱਚ ਖੇਤੀ ਵਿੱਚ ਵਿਭਿੰਨਤਾ ਲਿਆਉਣ ਅਤੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਲਈ ਡੇਅਰੀ ਦੇ ਕਿੱਤੇ ਨੂੰ ਉਤਸ਼ਾਹਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਅਜੋਕੇ ਯੁੱਗ ਵਿੱਚ ਡੇਅਰੀ ਕਿੱਤੇ ਨੂੰ ਸਹਾਇਕ ਧੰਦੇ ਵਜੋਂ ਅਪਨਾਉਣ ਦੀ ਜਰੂਰਤ ਹੈ ਅਤੇ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਡੇਅਰੀ ਵਿਕਾਸ ਸਕੀਮਾਂ ਦਾ ਸੁਚਾਰੂ ਢੰਗ ਨਾਲ ਵਿਸਥਾਰ ਕੀਤਾ ਜਾਵੇਗਾ। ਇਸ ਮੌਕੇ ਬਲਵਿੰਦਰਜੀਤ, ਸਾਬਕਾ ਡਿਪਟੀ ਡਾਇਰੈਕਟਰ ਡੇਅਰੀ ਅਤੇ ਸਮੂਹ ਸਟਾਫ ਵੱਲੋਂ ਸ੍ਰੀ ਵਰਿਆਮ ਸਿੰਘ, ਡਿਪਟੀ ਡਾਇਰੈਕਟਰ ਡੇਅਰੀ ਗੁਰਦਾਸਪੁਰ ਦਾ ਜਿਲ੍ਹੇ ਦਾ ਚਾਰਜ ਸੰਭਾਲਣ ਤੇ ਨਿੱਘਾ ਸਵਾਗਤ ਕੀਤਾ ਗਿਆ।


