ਸਿਵਲ ਜੱਜ (ਸੀਨੀਅਰ ਡਵੀਜ਼ਨ) ਸੁਮਿਤ ਭੱਲਾ ਵੱਲੋਂ ਕੇਂਦਰੀ ਜੇਲ ਅਤੇ ਚਿਲਡਰਨ ਹੋਮ ਗੁਰਦਾਸਪੁਰ ਦਾ ਦੌਰਾ

ਗੁਰਦਾਸਪੁਰ

ਗੁਰਦਾਸਪੁਰ, 18 ਮਈ (ਸਰਬਜੀਤ ਸਿੰਘ)–ਸੁਮਿਤ ਭੱਲਾ, ਸਿਵਲ ਜੱਜ (ਸੀਨੀਅਰ ਡਵੀਜ਼ਨ)-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਵੱਲੋਂ ਅੱਜ ਕੇਂਦਰੀ ਜੇਲ, ਗੁਰਦਾਸਪੁਰ ਅਤੇ ਚਿਲਡਰਨ ਹੋਮ ਗੁਰਦਾਸਪੁਰ ਦਾ ਦੌਰਾ ਕੀਤਾ ਗਿਆ।

ਕੇਂਦਰੀ ਜੇਲ ਦੇ ਦੌਰੇ ਦੌਰਾਨ ਸੁਮਿਤ ਭੱਲਾ, ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਕੈਦੀਆਂ ਅਤੇ ਹਵਾਲਾਤੀਆਂ ਨੂੰ ਮਿਲ ਕੇ ਉਹਨਾਂ ਦੀਆਂ ਮੁਸ਼ਕਿਲਾਂ ਸੁਣੀਆਂ ਗਈਆਂ। ਇਸ ਤੋਂ ਇਲਾਵਾ ਉਨ੍ਹਾਂ ਨੇ ਜੇਲ ਦੀਆਂ ਬੈਰਕਾਂ ਅਤੇ ਜੇਲ ਅੰਦਰ ਲੰਗਰ ਹਾਲ ਦਾ ਵੀ ਨਿਰੀਖਣ ਕੀਤਾ। ਇਸ ਮੌਕੇ ਉਹਨਾਂ ਦੁਆਰਾ ਕੈਦੀਆਂ ਅਤੇ ਹਵਾਲਾਤੀਆਂ ਨਾਲ ਗੱਲਬਾਤ ਕੀਤੀ ਗਈ ਅਤੇ ਉਹਨਾਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਅਤੇ ਲੀਗਲ ਏਡ ਬਾਰੇ ਜਾਗਰੂਕ ਕਰਵਾਇਆ। ਜੇਲ ਵਿੱਚ ਸਾਰੇ ਪ੍ਰਬੰਧ ਠੀਕ ਪਾਏ ਗਏ।

ਇਸ ਉਪਰੰਤ ਸੁਮਿਤ ਭੱਲਾ, ਸਿਵਲ ਜੱਜ (ਸੀਨੀਅਰ ਡਵੀਜ਼ਨ)-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਵੱਲੋਂ ਚਿਲਡਰਨ ਹੋਮ, ਗੁਰਦਾਸਪੁਰ ਦਾ ਦੌਰਾ ਵੀ ਕੀਤਾ ਗਿਆ। ਉਨ੍ਹਾਂ ਨੇ ਚਿਲਡਰਨ ਹੋਮ ਦਾ ਨਿਰੀਖਣ ਕੀਤਾ ਅਤੇ ਚਿਲਡਰਨ ਹੋਮ ਦੇ ਸਹਿਵਾਸੀ ਬੱਚਿਆਂ ਨਾਲ ਗੱਲਬਾਤ ਕਰਕੇ ਚਿਲਡਰਨ ਹੋਮ ਦੇ ਪ੍ਰਬੰਧਾਂ ਬਾਰੇ ਉਨ੍ਹਾਂ ਕੋਲੋਂ ਫੀਡਬੈਕ ਲਈ ਅਤੇ ਸਾਰੇ ਹੀ ਬੱਚਿਆਂ ਨੇ ਚਿਲਡਰਨ ਹੋਮ ਵਿੱਚ ਦਿੱਤੀਆਂ ਜਾ ਰਹੀਆਂ ਸਹੂਲਤਾਂ ਉੱਪਰ ਤਸੱਲੀ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਬੱਚਿਆਂ ਨੂੰ ਵੱਧ ਤੋਂ ਵੱਧ ਪੜ੍ਹਾਈ ਕਰਨ ਅਤੇ ਆਪਸ ਵਿੱਚ ਮਿਲ-ਜੁਲ ਕੇ ਰਹਿਣ ਲਈ ਕਿਹਾ। ਇਸ ਮੌਕੇ ਚਿਲਡਰਨ ਹੋਮ, ਗੁਰਦਾਸਪੁਰ ਦਾ ਸਟਾਫ ਵੀ ਮੌਜੂਦ ਸੀ।         

Leave a Reply

Your email address will not be published. Required fields are marked *