ਜਲੰਧਰ, ਗੁਰਦਾਸਪੁਰ, 20 ਮਈ (ਸਰਬਜੀਤ ਸਿੰਘ)– ਪੰਜਾਬੀ ਸੰਗੀਤ ਇੰਡਸਟਰੀ ਵਿੱਚ “ਸਰਦਾਰੀ” ਟਰੈਕ ਨਾਲ ਪ੍ਰਸਿੱਧੀ ਖੱਟਣ ਵਾਲੇ ਗਾਇਕ ਪੱਪੂ ਬੈਂਸ ਨਵੇਂ ਬਣ ਰਹੇ ਪੰਜਾਬੀ ਪ੍ਰੋਗਰਾਮ “ਅਖਾੜਾ” ਲਈ ਨਵੇਂ ਟਰੈਕ ਨਾਲ ਬਹੁਤ ਜਲਦੀ ਸਰੋਤਿਆਂ ਦੇ ਰੂਬਰੂ ਹੋ ਰਹੇ ਹਨ।ਇਸ ਸਬੰਧੀ ਮਨੋਹਰ ਧਾਰੀਵਾਲ ਨੇ ਦੱਸਿਆ ਕਿ ਅਖਾੜਾ ਪ੍ਰੋਗਰਾਮ ਵਿੱਚ ਵੱਖ ਵੱਖ ਕਲਾਕਾਰ ਹਾਜਿਰ ਹੋਣਗੇ ਅਤੇ ਇਸ ਪ੍ਰੋਗਰਾਮ ਨੂੰ ਪੰਜਾਬੀ ਚੈਨਲ ਤੇ ਦਿਖਾਇਆ ਜਾਵੇਗਾ।ਇਸ ਪ੍ਰੋਗਰਾਮ ਦੇ ਪ੍ਰੋਡਿਊਸਰ ਮਨੋਹਰ ਧਾਰੀਵਾਲ,ਪੇਸ਼ਕਸ਼ ਜਸਬੀਰ ਦੋਲੀਕੇ, ਕੋ ਪ੍ਰੋਡਿਊਸਰ ਬਲਵਿੰਦਰ ਕੁਮਾਰ ਕੁਵੈਤ ਐਗਜ਼ੀਕਿਊਟਿਵ ਪ੍ਰੋਡਿਊਸਰ j j ਪ੍ਰੋਡਕਸ਼ਨ ਹਾਊਸ ਵੀਡਿਓ ਡਾਇਰੈਕਟਰ ਬਿੱਟੂ ਮਾਨ ਫ਼ਿਲਮਜ਼ , ਮਿਊਜ਼ਿਕ ਡਾਇਰੈਕਟਰ ਹਰੀ ਅਮਿਤ ,ਲੇਬਲ ਗੋਲਡ ਰਕਾਟ ਕੰਪਨੀ ਨਿਊਜ਼ੀਲੈਂਡ ਦਾ ਹੈ।ਇਸ ਪ੍ਰੋਗਰਾਮ ਦੀ ਸ਼ੂਟਿੰਗ ਪੰਜਾਬ ਦੇ ਵੱਖ ਵੱਖ ਥਾਵਾਂ ਤੇ ਕੀਤੀ ਜਾ ਰਹੀ ਹੈ ਅਤੇ ਬਹੁਤ ਜਲਦੀ ਇਹ ਪ੍ਰੋਗਰਾਮ ਵਿੱਚ ਵੱਖ ਵੱਖ ਕਲਾਕਾਰ ਆਪ ਸੱਭ ਦੇ ਰੂਬਰੂ ਹੋਣਗੇ ।


