ਗੁਰਦਾਸਪੁਰ, 20 ਮਈ (ਸਰਬਜੀਤ ਸਿੰਘ)–ਹਰ ਮਹੀਨੇ ਦੀ ਮਰਯਾਦਾ ਅਨੁਸਾਰ ਜੇਠ ਮਹੀਨੇ ਦੀ ਮੱਸਿਆ ਤੇ ਅੱਜ ਗੁਰਦੁਆਰਾ ਸੰਤ ਸਰ ਸਾਹਿਬ ਰਮੀਦੀ ਸੁਭਾਨਪੁਰ ਕਪੂਰਥਲਾ ਵਿਖੇ ਪੰਜ ਅਖੰਡ ਪਾਠਾਂ ਦੇ ਸੰਪੂਰਨ ਭੋਗ ਪਾਉਣ ਤੋਂ ਉਪਰੰਤ ਆਦਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਛਤਰ ਛਾਇਆ ਹੇਠ ਧਾਰਮਿਕ ਦੀਵਾਨ ਸਜਾਏ ਗਏ, ਜਿਸ ਵਿਚ ਪੰਥ ਦੇ ਨਾਮਵਰ ਰਾਗੀ ਢਾਡੀ ਕਥਾਵਾਚਕ, ਕਵੀਸ਼ਰ ਪ੍ਰਚਾਰਕਾਂ ਨੇ ਸੰਗਤਾਂ ਨੂੰ ਗੁਰਬਾਣੀ, ਆਦਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਸਮੇਤ ਸਿੱਖੀ ਦੇ ਸੁਨਹਿਰੀ ਵਿਰਸੇ ਇਤਿਹਾਸ ਨਾਲ ਜੋੜਿਆ, ਅਖੰਡ ਪਾਠ ਸ਼ਰਧਾਲੂਆਂ ਤੇ ਧਾਰਮਿਕ ਬੁਲਾਰਿਆਂ ਦਾ ਪ੍ਰਬੰਧਕਾਂ ਵੱਲੋਂ ਸਨਮਾਨ ਕੀਤਾ ਗਿਆ, ਸੰਤ ਬਾਬਾ ਪਰਮਜੀਤ ਸਿੰਘ ਰਮੀਦੀ ਮੁੱਖ ਪ੍ਰਬੰਧਕ ਵੱਲੋਂ ਸੰਗਤਾਂ ਦੀਆਂ ਹਰ ਪ੍ਰਕਾਰ ਦੀਆਂ ਅਰਦਾਸਾਂ ਕੀਤੀਆਂ ਗਈਆਂ,ਗੁਰੂ ਕੇ ਲੰਗਰ ਅਟੁੱਟ ਵਰਤਾਏ ਗਏ ।

ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਸਮਾਗਮ ਦੀਆਂ ਹਾਜ਼ਰੀਆਂ ਭਰਨ ਤੋਂ ਉਪਰੰਤ ਇਕ ਲਿਖਤੀ ਪ੍ਰੈਸ ਬਿਆਨ ਰਾਹੀਂ ਦਿੱਤੀ ,ਉਹਨਾਂ ਭਾਈ ਖਾਲਸਾ ਨੇ ਦੱਸਿਆ ਗੁਰਦੁਆਰਾ ਸਾਹਿਬ ਦੇ ਮੁੱਖ ਪ੍ਰਬੰਧਕ ਸੰਤ ਮਹਾਂਪੁਰਸ਼ ਬਾਬਾ ਪਰਮਜੀਤ ਸਿੰਘ ਰਮੀਦੀ ਅਤੇ ਸਮੂਹ ਪ੍ਰਬੰਧਕਾਂ ਵੱਲੋਂ ਹਰ ਮਹੀਨੇ ਦੀ ਮੱਸਿਆ ਤੇ ਸ਼ਰਧਾਲੂਆਂ ਵੱਲੋਂ ਮਨੋਕਾਮਨਾਵਾਂ ਪੂਰੀਆਂ ਹੋਣ ਤੇ ਰਖਾਏ ਅਖੰਡ ਪਾਠਾਂ ਦੇ ਭੋਗ ਤੋਂ ਉਪਰੰਤ ਧਾਰਮਿਕ ਦੀਵਾਨ ਸਜਾਕੇ ਸੰਗਤਾਂ ਨੂੰ ਗੁਰਬਾਣੀ,ਆਦਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਸਮੇਤ ਸਿੱਖੀ ਦੇ ਸੁਨਹਿਰੀ ਵਿਰਸੇ ਇਤਿਹਾਸ ਨਾਲ ਜੋੜਨ ਦੀ ਇੱਕ ਧਾਰਮਿਕ ਲਹਿਰ ਚਲਾਈ ਹੋਈ ਹੈ ,ਅਤੇ ਇਸੇ ਲਹਿਰ ਦੀ ਕੜੀ ਤਹਿਤ ਜੇਠ ਮਹੀਨੇ ਦੀ ਮੱਸਿਆ ਤੇ ਪਰਸੋਂ ਦੇ ਰੋਜ਼ ਤੋਂ ਗੁਰੂਦੁਆਰਾ ਸੰਤਸਰ ਸਾਹਿਬ ਵਿਖੇ ਰੱਖੇ ਆਦਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲੜੀਵਾਰ ਪੰਜ ਅਖੰਡ ਪਾਠ ਰਖਵਾਏ ਗਏ ਸਨ, ਜਿਨ੍ਹਾਂ ਦੇ ਅਜ ਸੰਪੂਰਨ ਭੋਗ ਅਰਦਾਸ ਅਤੇ ਪਾਵਨ ਪਵਿੱਤਰ ਹੁਕਮਨਾਮੇ ਤੋਂ ਉਪਰੰਤ ਧਾਰਮਿਕ ਦੀਵਾਨ ਦੀ ਅਰੰਭਤਾ ਹੋਈ ਜਿਸ ਵਿਚ ਹਜ਼ੂਰੀ ਰਾਗੀ ਭਾਈ ਹਰਜਿੰਦਰ ਸਿੰਘ ਦੇ ਕੀਰਤਨੀ ਜੱਥੇ ਨੇ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਸ਼ਬਦ ਗੁਰਬਾਣੀ ਨਾਲ ਨਿਹਾਲ ਕੀਤਾ, ਭਾਈ ਅਮਰਜੀਤ ਸਿੰਘ ਰਤਨ ਗੜ੍ਹ ਦੇ ਕਵੀਸ਼ਰੀ ਜਥੇ ਸਮੇਤ ਪੰਥ ਦੇ ਦੋ ਦਰਜਨ ਤੋਂ ਵੱਧ ਧਾਰਮਿਕ ਬੁਲਾਰਿਆਂ ਨੇ ਹਾਜ਼ਰੀ ਲਵਾਈ ਅਤੇ ਆਈ ਸੰਗਤ ਨੂੰ ਸਿੱਖੀ ਦੇ ਸੁਨਹਿਰੀ ਵਿਰਸੇ ਇਤਿਹਾਸ ਨਾਲ ਜੋੜਿਆ ,ਇਸ ਮੌਕੇ ਭਾਈ ਵਿਰਸਾ ਸਿੰਘ ਖਾਲਸਾ ਪ੍ਰਧਾਨ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਨੇ ਬੋਲਦਿਆਂ ਸਮੂਹ ਗੁਰਦੁਆਰਿਆਂ ਦੇ ਪ੍ਰਬੰਧਕਾਂ ਨੂੰ ਅਪੀਲ ਕੀਤੀ ਉਹ ਅਖੰਡ ਪਾਠ ਸਾਹਿਬ ਦੀਆਂ ਲੜੀਆਂ ਰਾਹੀਂ ਆਦਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਗੁਰਬਾਣੀ ਦਾ ਵਪਾਰ ਕਰਨਾ ਬੰਦ ਕਰਨ ਅਤੇ ਅਖੰਡ ਪਾਠ ਰੱਖਣ ਸਮੇਂ ਮੜੀਆਂ ਮੱਟਾ ਤੇ ਕਬਰਾਂ ਆਦਿ ਤੇ ਆਦਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਕਰਕੇ ਸ਼੍ਰੀ ਆਕਾਲ ਤਖਤ ਸਾਹਿਬ ਦੇ ਹੁਕਮਾਂ ਦੀ ਉਲੰਘਣਾ ਨਾਂ ਕਰਨ, ਭਾਈ ਖਾਲਸਾ ਨੇ ਸਪਸ਼ਟ ਕੀਤਾ ਪਿੰਡ ਸੇਚਾ ਬਾਬੇ ਅਮਰਦਾਸ ਦੇ ਸਥਾਨ ਵਿਖੇ ਗੋਨੀ ਮੋਨੀ ਬੇ ਅੰਮ੍ਰਿਤਧਾਰੀ ਬੰਦਿਆਂ ਦੀ ਕਮੇਟੀ ਵੱਲੋਂ ਅਖੰਡ ਪਾਠਾਂ ਦੀਆਂ ਲੜੀਆਂ ਰਾਹੀਂ ਜਿੱਥੇ ਗੁਰਬਾਣੀ ਦਾ ਵਪਾਰ ਕੀਤਾ ਜਾ ਰਿਹਾ ਹੈ,ਉਥੇ ਕਬਰਾਂ ਤੇ ਆਦਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲੜੀਵਾਰ ਪ੍ਰਕਾਸ਼ ਕਰਕੇ ਸ਼੍ਰੀ ਆਕਾਲ ਤਖਤ ਸਾਹਿਬ ਦੇ ਹੁਕਮਾਂ ਦੀ ਉਲੰਘਣਾ ਕੀਤੀ ਜਾ ਰਹੀ ਹੈ ਉਨ੍ਹਾਂ ਕਿਹਾ ਇਸ ਸਬੰਧੀ ਜਥੇਦਾਰ ਸ਼੍ਰੀ ਆਕਾਲ ਤਖਤ ਸਾਹਿਬ, ਸਤਿਕਾਰ ਕਮੇਟੀ ਦੇ ਪ੍ਰਬੰਧਕਾਂ ਤੇ ਹੋਰ ਧਾਰਮਿਕ ਖੇਤਰ ਵਿੱਚ ਸਰਗਰਮ ਸੰਤਾਂ ਮਹਾਪੁਰਸ਼ਾਂ ਨੂੰ ਵਿਸ਼ੇਸ਼ ਤੌਰ ਤੇ ਸਖ਼ਤ ਐਕਸ਼ਨ ਲੈਣਾ ਚਾਹੀਦਾ ਹੈ ਤਾਂ ਕਿ ਅਜਿਹੇ ਸਿੱਖ ਵਿਰੋਧੀ ਵਰਤਾਰੇ ਨੂੰ ਠੱਲ੍ਹ ਪਾਈ ਜਾ ਸਕੇ, ਇਸ ਮੌਕੇ ਸਮੂਹ ਧਾਰਮਿਕ ਬੁਲਾਰਿਆਂ ਤੇ ਹੋਰ ਸੇਵਾਦਾਰਾਂ ਨੂੰ ਪ੍ਰਬੰਧਕ ਕਮੇਟੀ ਵੱਲੋਂ ਸੀਰੀਪਾਓ ਦੇ ਕੇ ਸਨਮਾਨਤ ਕੀਤਾ ਗਿਆ ਹੈ ਅਤੇ ਗੁਰੂ ਕੇ ਲੰਗਰ ਅਟੁੱਟ ਵਰਤਾਏ ਗਏ ਇਸ ਮੌਕੇ ਹੋਰਨਾਂ ਤੋਂ ਇਲਾਵਾ ਪ੍ਰਧਾਨ ਕਸ਼ਮੀਰ ਸਿੰਘ ਰਮੀਦੀ, ਸੈਕਟਰੀ ਕੇਵਲ ਸਿੰਘ ਰਮੀਦੀ, ਸੰਤ ਮਹਾਂਪੁਰਸ਼ ਬਾਬਾ ਪਰਮਜੀਤ ਸਿੰਘ ਰਮੀਦੀ, ਭਾਈ ਬਲਵਿੰਦਰ ਸਿੰਘ ਲੋਹਟਬੱਦੀ, ਭਾਈ ਅਮਰਜੀਤ ਸਿੰਘ ਰਤਨ ਗੜ੍ਹ ਤੋਂ ਇਲਾਵਾ ਕਈ ਪਤਵੰਤਿਆਂ ਸਮੇਤ ਹਜ਼ਾਰਾਂ ਸੰਗਤਾਂ ਨੇ ਜੇਠ ਮਹੀਨੇ ਦੀ ਮੱਸਿਆ ਤੇ ਲੱਗੇ ਧਾਰਮਿਕ ਦੀਵਾਨ ਦੀਆਂ ਹਾਜ਼ਰੀਆਂ ਭਰਕੇ ਆਪਣਾਂ ਮਨੁੱਖੀ ਜੀਵਨ ਸਫਲ ਬਣਾਇਆ।


