ਭਾਰਤ ਸਰਕਾਰ ਇੰਡੋਨੇਸ਼ੀਆ ਸਰਕਾਰ ਨਾਲ ਗੱਲਬਾਤ ਕਰਕੇ ਦੋ ਪੰਜਾਬੀ ਨੌਜਵਾਨਾਂ ਨੂੰ ਦਿੱਤੀ ਜਾ ਰਹੀ ਫਾਂਸੀ ਦੀ ਸਜ਼ਾ ਤੇ ਰੋਕ ਲਗਾਏ : ਭਾਈ ਵਿਰਸਾ ਸਿੰਘ ਖਾਲਸਾ

ਪੰਜਾਬ

ਗੁਰਦਾਸਪੁਰ, 20 ਮਈ (ਸਰਬਜੀਤ ਸਿੰਘ)– ਭਾਰਤ ਸਰਕਾਰ ਇੰਡੋਨੇਸ਼ੀਆ ਵਿਚ ਦੋ ਪੰਜਾਬੀ ਨੌਜਵਾਨਾਂ ਨੂੰ ਦਿੱਤੀ ਜਾ ਰਹੀ ਫਾਂਸੀ ਦੀ ਸਜ਼ਾ ਦੇ ਸਬੰਧ ਵਿੱਚ ਇੰਡੋਨੇਸ਼ੀਆ ਸਰਕਾਰ ਨਾਲ੍ਰ ਜਲਦੀ ਗੱਲਬਾਤ ਕਰਨ ਦੀ ਲੋੜ ਤੇ ਜ਼ੋਰ ਦੇਵੇ ਤਾਂ ਕਿ ਇਹਨਾਂ ਦੋ ਪੰਜਾਬੀ ਨੌਜਵਾਨਾਂ ਦੀ ਫਾਂਸੀ ਦੀ ਸਜ਼ਾ ਰੁਕਵਾਈ ਜਾ ਸਕੇ ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਨੇ ਇੰਡੋਨੇਸ਼ੀਆ ਸਰਕਾਰ ਵੱਲੋਂ ਦੋ ਪੰਜਾਬੀ ਨੌਜਵਾਨਾਂ ਨੂੰ ਦਿੱਤੀ ਜਾ ਰਹੀ ਫਾਂਸੀ ਦੀ ਸਜ਼ਾ ਤੇ ਗਹਿਰੇ ਦੁੱਖ ਤੇ ਚਿੰਤਾ ਦਾ ਪ੍ਰਗਟਾਵਾ ਤੇ ਭਾਰਤ ਸਰਕਾਰ ਤੋਂ ਇਡੋਨੇਸੀਆ ਸਰਕਾਰ ਨਾਲ ਗੱਲਬਾਤ ਕਰਨ ਦੀ ਮੰਗ ਕਰਦਿਆਂ ਇਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ ਭਾਈ ਖਾਲਸਾ ਨੇ ਸਪਸ਼ਟ ਕੀਤਾ ਕਿ ਇਹ ਦੋ ਪੰਜਾਬੀ ਨੌਜਵਾਨ ਡੋਕੀ ਲਗਾ ਕੇ ਅਮਰੀਕਾ ਜਾਣ ਦੇ ਚੱਕਰ ਵਿਚ ਸੀ ਭਾਈ ਖਾਲਸਾ ਨੇ ਡੋਕੀ ਵੱਲੋਂ ਇਹਨਾਂ ਨੌਜਵਾਨਾਂ ਨੂੰ ਅਗਵਾਹ ਕਰਕੇ ਰੱਖਿਆ ਹੋਇਆ ਸੀ ਭਾਈ ਖਾਲਸਾ ਨੇ ਦੱਸਿਆ ਹੁਣ ਉਸ ਡੋਕੀ ਦੀ ਮੌਤ ਹੋ ਜਾਣ ਦੇ ਦੋਸ਼ ਵਿਚ ਇਹਨਾਂ ਦੋ ਪੰਜਾਬੀ ਨੌਜਵਾਨਾਂ ਨੂੰ ਇੰਡੋਨੇਸ਼ੀਆ ਸਰਕਾਰ ਨੇ ਫਾਂਸੀ ਦੀ ਸਜ਼ਾ ਸੁਣਾਈ ਹੈ ਇਸ ਕਰਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਇਸ ਘਟਨਾ ਲਈ ਗਹਿਰੇ ਦੁਖ ਤੇ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਭਾਰਤ ਸਰਕਾਰ ਤੋਂ ਮੰਗ ਕਰਦੀ ਹੈ ਉਹ ਇਸ ਘਟਨਾ ਸਬੰਧੀ ਇੰਡੋਨੇਸ਼ੀਆ ਸਰਕਾਰ ਨਾਲ ਗੱਲਬਾਤ ਕਰਕੇ ਇਹਨਾਂ ਨੌਜਵਾਨਾਂ ਦੀ ਫਾਂਸੀ ਦੀ ਸਜ਼ਾ ਰੁਕਵਾਉਣ ਲਈ ਲੋੜੀਂਦੇ ਤੇ ਢੁਕਵੇਂ ਪ੍ਰਬੰਧ ਕਰਨ ਦੀ ਲੋੜ ਤੇ ਜ਼ੋਰ ਦੇਵੇ ਤਾਂ ਕਿ ਇਹਨਾਂ ਦੋ ਪੰਜਾਬੀ ਨੌਜਵਾਨਾਂ ਨੂੰ ਮੌਤ ਤੋਂ ਬਚਾਇਆ ਜਾ ਸਕੇ । ਇਸ ਵਕਤ ਭਾਈ ਵਿਰਸਾ ਸਿੰਘ ਖਾਲਸਾ ਪ੍ਰਧਾਨ ਏ ਆਈ ਐਸ ਐਸ ਐਫ ਖਾਲਸਾ ਤੇ ਸੀਨੀਅਰ ਮੀਤ ਪ੍ਰਧਾਨ ਭਾਈ ਬਲਵਿੰਦਰ ਸਿੰਘ ਲੋਹਟਬੱਦੀ ਤੋਂ ਇਲਾਵਾ ਭਾਈ ਜੋਗਿੰਦਰ ਸਿੰਘ ਅਤੇ ਭਾਈ ਜਗਤਾਰ ਸਿੰਘ ਫਿਰੋਜ਼ਪੁਰ ਭਾਈ ਦਿਲਬਾਗ ਸਿੰਘ ਬਾਗੀ ਗੁਰਦਾਸਪੁਰ ਠੇਕੇਦਾਰ ਗਰਮੀਤ ਸਿੰਘ ਮੱਖੂ ਤੇ ਬਾਬਾ ਸ਼ਿੰਦਾ ਸਿੰਘ ਨਿਹੰਗ ਧਰਮ ਕੋਟ ਆਦਿ ਹਾਜ਼ਰ ਸਨ।

Leave a Reply

Your email address will not be published. Required fields are marked *