ਇਤਿਹਾਸਕ ਗੁਰਦੁਆਰਾ ਸ੍ਰੀ ਹੱਟ ਸਾਹਿਬ ਸੁਲਤਾਨਪੁਰ ਲੋਧੀ ਵਾਲੀ ਘਟਨਾ ਨੇ ਸਾਬਤ ਕਰ ਦਿੱਤਾ ਹੈ ਕਿ, ਘਟਨਾਵਾਂ ਪਿੱਛੇ ਏਜੰਸੀਆਂ ਦਾ ਹੱਥ ਹੈ – ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ

ਗੁਰਦਾਸਪੁਰ, 21 ਮਈ (ਸਰਬਜੀਤ ਸਿੰਘ)–ਇਤਿਹਾਸਕ ਗੁਰਦੁਆਰਾ ਮੋਰਿੰਡਾ, ਰਾਜਪੁਰਾ ਸਿੰਘ ਸਾਹਿਬ ਗੁਰਦੁਆਰਾ ਅਤੇ ਹੁਣ ਇਤਿਹਾਸਕ ਗੁਰਦੁਆਰਾ ਹੱਟ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਬੇਅਦਬੀ ਨੂੰ ਅੰਜਾਮ ਦੇਣ ਆਏ ਦੋਸ਼ੀ ਦੇ ਰੰਗੇਂ ਹੱਥੀਂ ਫੜੇ ਜਾਣ ਵਾਲੀ ਘਟਨਾ ਸਮੇਤ ਮਈ ਮਹੀਨੇ’ਚ ਹੋਈਆਂ ਤਿੰਨ ਗੁਰਬਾਣੀ ਬੇਅਦਬੀ ਘਟਨਾਵਾਂ ਨੇ ਸਾਬਤ ਕਰ ਦਿੱਤਾ ਹੈ ਕਿ ਇਨ੍ਹਾਂ ਘਟਨਾਵਾਂ ਪਿੱਛੇ ਸਰਕਾਰ ਦੀਆਂ ਪੈਦਾ ਕੀਤੀਆਂ ਗਈਆਂ ਸਿੱਖ ਵਿਰੋਧੀ ਸਰਕਾਰੀ ਏਜੰਸੀਆਂ ਦਾ ਹੱਥ ਹੈ ਅਤੇ ਏਜੰਸੀਆਂ ਨੇ ਸਾਰੇ ਖ਼ਜ਼ਾਨੇ ਬੇਅਦਬੀ ਘਟਨਾਵਾਂ ਨੂੰ ਅੰਜਾਮ ਦੇਣ ਵਾਲੇ ਆਪਣੇ ਹੱਥ ਠੋਕੇ ਏਜੰਟਾਂ ਲਈ ਖੋਲ ਰੱਖੇ ਹਨ ਅਤੇ ਸਰਕਾਰ ਦੇ ਨਾਰਮਲ ਕਾਨੂੰਨਾਂ ਇਹ ਦੋਸ਼ੀ ਅਸਾਨੀ ਨਾਲ ਬਾਹਰ ਆ ਜਾਂਦੇ ਹਨ, ਜੋਂ ਸਿੱਖ ਕੌਮ ਲਈ ਵੱਡੀ ਚੁਣੌਤੀ ਤੇ ਚਿੰਤਾ ਦਾ ਵਿਸ਼ਾ ਬਣਿਆ ਹੋਇਆ ਹੈ, ਭਾਵੇਂ ਕਿ ਇਨ੍ਹਾਂ ਘਟਨਾਵਾਂ ਨੂੰ ਅੰਜਾਮ ਦੇਣ ਵਾਲਿਆਂ ਨੂੰ ਸਖ਼ਤ ਸਜ਼ਾਵਾਂ ਸੰਗਤਾਂ ਵੱਲੋਂ ਦਿੱਤੀਆਂ ਜਾ ਰਹੀਆਂ ਹਨ ਅਤੇ ਹੱਟ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਗੁਰਬਾਣੀ ਬੇਅਦਬੀ ਘਟਨਾ ਨੂੰ ਅੰਜਾਮ ਦੇਣ ਵਾਲੇ ਨੂੰ ਵੀ ਸੰਗਤਾਂ ਵੱਲੋਂ ਤਸੱਲੀ ਨਹੀਂ ਮਾਰਕੁਟਾਈ ਕਰਨ ਤੋਂ ਉਪਰੰਤ ਪੁਲਿਸ ਦੇ ਹਵਾਲੇ ਕਰ ਦਿੱਤਾ ਗਿਆ ਹੈ ,ਐਸ ਜੀ ਪੀ ਸੀ ਪ੍ਰਧਾਨ ਵੱਲੋਂ ਘਟਨਾ ਦੀ ਨਿੰਦਾ ਅਤੇ ਗਹਿਰੀ ਚਿੰਤਾ ਕਰਦਿਆਂ ਦੋਸ਼ੀ ਨੂੰ ਸਖ਼ਤ ਸਜ਼ਾ ਦੇਣ ਦੀ ਮੰਗ ਕੀਤੀ ਗਈ ਹੈ ਅਤੇ ਪੁਲਿਸ ਨੇ ਨਾਰਮਲ ਧਰਾਵਾਂ ਤਹਿਤ ਪਰਚਾ ਦਰਜ਼ ਕਰ ਲਿਆ ਹੈ, ਪਰ ਦੇਸ਼ਾਂ ਵਿਦੇਸ਼ਾਂ ਦੀਆਂ ਸੰਗਤਾਂ ਵਿੱਚ ਇਨ੍ਹਾਂ ਘਟਨਾਵਾਂ ਕਰਕੇ ਸਰਕਾਰ ਤੇ ਭਾਰੀ ਰੋਸ ਪਾਇਆ ਜਾ ਰਿਹਾ ਹੈ ਅਤੇ ਇਨ੍ਹਾਂ ਘਟਨਾਵਾਂ ਨੂੰ ਰੋਕਣ ਲਈ ਸਖਤ ਤੋਂ ਸਖਤ ਕਾਨੂੰਨ ਬਣਾਉਣ ਦੀ ਸਰਕਾਰ ਤੋਂ ਮੰਗ ਕੀਤੀ ਜਾ ਰਹੀ ਹੈ ਤਾਂ ਕਿ ਇਨ੍ਹਾਂ ਘਟਨਾਵਾਂ ਨੂੰ ਰੋਕਿਆ ਜਾ ਸਕੇ ਜਿਸ ਨਾਲ ਪੰਜਾਬ ਦੇ ਸ਼ਾਂਤਮਈ ਮਾਹੌਲ ਨੂੰ ਲਾਂਬੂ ਲੱਗ ਸਕਦਾ ਹੈ ਜਿਸ ਸਰਕਾਰ ਅਤੇ ਗੰਦੀ ਰਾਜਨੀਤੀ ਕਰਨ ਵਾਲੇ ਸਿਆਸੀ ਸਿਆਸਤਦਾਨ ਹੋਣਗੇ । ਇਹਨਾਂ ਸ਼ਬਦਾਂ ਦਾ ਪ੍ਰਗਟਾਵਾਂ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਗੁਰਦੁਆਰਾ ਹੱਟ ਸਾਹਿਬ ਸੁਲਤਾਨਪੁਰ ਲੋਧੀ ਸਮੇਤ ਮਈ ਮਹੀਨੇ’ਚ ਹੋਈਆਂ ਗੁਰਬਾਣੀ ਬੇਅਦਬੀ ਦੀਆਂ ਤਿੰਨ ਘਟਨਾਵਾਂ ਦੀ ਜ਼ੋਰਦਾਰ ਸ਼ਬਦਾਂ’ਚ ਨਿੰਦਾ, ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦੇਣ ਅਤੇ ਸਰਕਾਰ ਤੋਂ ਇਨ੍ਹਾਂ ਘਟਨਾਵਾਂ ਨੂੰ ਠੱਲ੍ਹ ਪਾਉਣ ਲਈ ਸਖ਼ਤ ਤੋਂ ਸਖ਼ਤ ਕਾਨੂੰਨ ਬਣਾਉਣ ਦੀ ਮੰਗ ਕਰਦਿਆਂ ਇਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ । ਭਾਈ ਖਾਲਸਾ ਨੇ ਸਪਸ਼ਟ ਕੀਤਾ ਸਰਕਾਰ ਦੇ ਢਿੱਲੇ ਤੇ ਨਾਰਮਲ ਕਾਨੂੰਨਾਂ ਕਾਰਨ ਇਹਨਾਂ ਘਟਨਾਵਾਂ ਦੇ ਦੋਸ਼ੀ ਅਸਾਨੀ ਨਾਲ ਬਾਹਰ ਆ ਜਾਂਦੇ ਹਨ ਅਤੇ ਇਸੇ ਹੀ ਕਰਕੇ ਇਹਨਾਂ ਘਟਨਾਵਾਂ ਵਿਚ ਨਿੱਤ ਦਿਨ ਵਾਧਾ ਹੋ ਰਿਹਾ ਹੈ ,ਜੋਂ ਸਿੱਖ ਕੌਮ ਲਈ ਵੱਡੀ ਚੁਣੌਤੀ ਤੇ ਚਿੰਤਾ ਦਾ ਵਿਸ਼ਾ ਬਣ ਗਿਆ ਹੈ ਅਤੇ ਇਸ ਨੂੰ ਰੋਕਣਾ ਸਮੇਂ ਅਤੇ ਲੋਕਾਂ ਦੀ ਮੰਗ ਬਣ ਚੁੱਕਾ ਹੈ । ਭਾਈ ਖਾਲਸਾ ਨੇ ਕਿਹਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਇਤਿਹਾਸਕ ਗੁਰਦੁਆਰੇ ਹੱਟ ਸਾਹਿਬ ਸੁਲਤਾਨਪੁਰ ਲੋਧੀ ਸਮੇਤ ਮਈ ਮਹੀਨੇ’ਚ ਹੋਈਆਂ ਤਿੰਨ ਗੁਰਬਾਣੀ ਬੇਅਦਬੀ ਘਟਨਾਵਾਂ ਦੀ ਜ਼ੋਰਦਾਰ ਸ਼ਬਦਾਂ’ਚ ਨਿੰਦਾ ਕਰਦੀ ਹੈ ,ਉਥੇ ਮੰਗ ਕਰਦੀ ਹੈ ਇਨ੍ਹਾਂ ਨੂੰ ਬੇਅਦਬੀ ਘਟਨਾਵਾਂ ਨੂੰ ਰੋਕਣ ਲਈ ਤਾਲਿਬਾਨ ਸਰਕਾਰ ਵਾਂਗ ਮੌਤ ਦੀ ਸਜ਼ਾ ਦੇਣ ਵਰਗੇ ਕਾਨੂੰਨ ਨੂੰ ਹੋਂਦ ਵਿੱਚ ਲਿਆਂਦਾ ਜਾਵੇ ਜਿਸ ਤਰ੍ਹਾਂ ਅਫ਼ਗ਼ਾਨਿਸਤਾਨ’ਚ ਗੁਰਦੁਆਰਾ ਸਾਹਿਬ ਤੇ ਹਮਲਾ ਕਰਨ ਵਾਲੇ ਦੋਸ਼ੀ ਨੂੰ ਤਾਲਿਬਾਨ ਸਰਕਾਰ ਵੱਲੋਂ ਗੋਲੀ ਮਾਰ ਕੇ ਮੌਤ ਦੇ ਘਾਟ ਉਤਾਰਿਆ ਹੈ ,ਤਾਂ ਹੀ ਇਹਨਾਂ ਘਟਨਾਵਾਂ ਨੂੰ ਬੰਦ ਕੀਤਾ ਜਾ ਸਕਦਾ ਹੈ ਇਸ ਮੌਕੇ ਭਾਈ ਵਿਰਸਾ ਸਿੰਘ ਖਾਲਸਾ ਪ੍ਰਧਾਨ ਏ ਆਈ ਐਸ ਐਸ ਐਫ ਖਾਲਸਾ ਨਾਲ ਸੀਨੀਅਰ ਮੀਤ ਪ੍ਰਧਾਨ ਭਾਈ ਬਲਵਿੰਦਰ ਸਿੰਘ ਲੋਹਟਬੱਦੀ ਭਾਈ ਜੋਗਿੰਦਰ ਸਿੰਘ ਅਤੇ ਭਾਈ ਜਗਤਾਰ ਸਿੰਘ ਫਿਰੋਜ਼ਪੁਰ ਭਾਈ ਲਖਵਿੰਦਰ ਸਿੰਘ ਰਾਜਿਸਥਾਨ ਭਾਈ ਸਿੰਦਾ ਸਿੰਘ ਨਿਹੰਗ ਧਰਮ ਕੋਟ ਭਾਈ ਦਿਲਬਾਗ ਸਿੰਘ ਬਾਗੀ ਗੁਰਦਾਸਪੁਰ ਠੇਕੇਦਾਰ ਗਰਮੀਤ ਸਿੰਘ ਮੱਖੂ ਭਾਈ ਸਵਰਨਜੀਤ ਸਿੰਘ ਮਾਨੋਕੇ ਲੁਧਿਆਣਾ ਆਦਿ ਆਗੂ ਹਾਜਰ ਸਨ

Leave a Reply

Your email address will not be published. Required fields are marked *