ਗੁਰਦਾਸਪੁਰ, 25 ਜੂਨ (ਸਰਬਜੀਤ)। ਨੋਜਵਾਨਾਂ ਨੂੰ ਰੋਜ਼ਗਾਰ ਬਿਊਰੋ ਵਲੋਂ ਦਿੱਤੀਆਂ ਜਾ ਰਹੀਆਂ ਸੁਵਿਧਾਵਾਂ ਬਾਰੇ ਜਾਗਰੂਕ ਕਰਨ ਅਤੇ ਉਨਾਂ ਨੂੰ ਫੋਨ ਉੱਪਰ ਹੀ ਰੋਜ਼ਗਾਰ/ਸਵੈ-ਰੋਜ਼ਗਾਰ ਸਬੰਧੀ ਜਾਣਕਾਰੀ ਦੇਣ ਲਈ ਹੈਲਪਲਾਈਨ ਨੰਬਰ 94784-15200 ਜਾਰੀ ਕੀਤਾ ਗਿਆ ਹੈ ਅਤੇ ਇਸ ਤੋਂ ਇਲਾਵਾ ਈ.ਮੇਲ ਆਈ.ਡੀ employmenthelpline.gsp@gmail.com ਜਾਰੀ ਕੀਤੀ ਗਈ ਹੈ। ਇਹ ਪ੍ਰਗਟਾਵਾ ਡਾ. ਅਮਨਦੀਪ ਕੋਰ ਵਧੀਕ ਡਿਪਟੀ ਕਮਿਸ਼ਨਰ (ਜ/ਸ਼ਹਿਰੀ ਵਿਕਾਸ) ਗੁਰਦਾਸਪੁਰ ਨੇ ਹੈਲਲਾਈਨ ਨੰਬਰ ਰਿਲੀਜ਼ ਕਰਨ ਉਪਰੰਤ ਕੀਤਾ।
ਇਸ ਮੌਕੇ ਗੱਲ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਡਿਪਟੀ ਕਮਿਸ਼ਨਰ ਗੁਰਦਾਸਪੁਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਜਿਲੇ ਅੰਦਰ ਬੋਰੁਜ਼ਗਾਰ ਨੋਜਵਾਨ ਲੜਕੇ-ਲੜਕੀਆਂ ਨੂੰ ਰੋਜ਼ਗਾਰ ਤੇ ਸਵੈ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਵਿਸ਼ੇਸ ਉਪਰਾਲੇ ਕੀਤੇ ਜਾ ਰਹੇ ਹਨ, ਜਿਸ ਦੇ ਚੱਲਦਿਆਂ ਜਿਲੇ ਅੰਦਰ ਪਲੇਸਮੈਂਟ ਕੈਂਪ ਲਗਾਏ ਜਾ ਰਹੇ ਹਨ। ਇਸ ਮੌਕੇ ਪ੍ਰਸ਼ੋਤਮ ਸਿੰਘ ਜਿਲਾ ਰੋਜ਼ਗਾਰ ਅਫਸਰ ਨੇ ਦੱਸਿਆ ਕਿ ਇਸ ਹੈਲਪਲਾਈਨ ਲਾਈਨ ’ਤੇ ਫੋਨ ਕਰਨ ਵਾਲਿਆਂ ਨੂੰ ਵਿਸਥਾਰ ਵਿਚ ਜਾਣਕਾਰੀ ਮੁਹੱਈਆ ਕਰਵਾਈ ਜਾਵੇਗੀ ਅਤੇ ਹੈਲਪਲਾਈਨ ਨੰਬਰ ਅਤੇ ਈਮੇਲ ਤੇ ਆਈਆਂ ਪ੍ਰਤੀਬੇਨਤੀਆਂ ਦਾ ਮੁਕੰਮਲ ਰਿਕਾਰਡ ਵਿਕਾਸ ਗੁਪਤਾ ਕਲਰਲ (ਜਿਲਾ ਰੋਜ਼ਗਾਰ ਦਫਤਰ) ਤਿਆਰ ਕਰਨਗੇ ਤੇ ਹਰ ਹਫਤੇ ਜਿਲਾ ਰੋਜ਼ਗਾਰ ਅਫਸਰ ਗੁਰਦਾਸਪੁਰ ਦੇ ਰਿਕਾਰਡ ਰਜਿਸਟਰ ਚੇ ਪ੍ਰਤੀਹਸਤਾਖਰ ਕਰਵਾਉਣ ਦੇ ਪਾਬੰਦ ਹੋਣਗੇ।


