ਗੁਰਦਾਸਪੁਰ, 25 ਮਈ (ਸਰਬਜੀਤ ਸਿੰਘ)-ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਮਹਾਰਾਜ ਜੀ ਦਾ ਸ਼ਹੀਦੀ ਦਿਵਸ ਜਿਥੇ ਦੇਸ਼ਾਂ ਵਿਦੇਸ਼ਾਂ ਦੀਆਂ ਸੰਗਤਾਂ ਵੱਲੋਂ ਬਹੁਤ ਹੀ ਸ਼ਰਧਾ ਭਾਵਨਾਵਾਂ ਨਾਲ ਮਨਾਇਆ ਗਿਆ, ਉਥੇ ਗੁਰਦੁਆਰਾ ਪਿੰਡ ਪਜੋਡਾ ਜ਼ਿਲਾ ਹੁਸ਼ਿਆਰਪੁਰ ਵਿਖੇ ਗੁਰੂ ਅਰਜਨ ਦੇਵ ਮਹਾਰਾਜ ਜੀ ਦਾ ਸ਼ਹੀਦੀ ਦਿਹਾੜਾ ਬਹੁਤ ਹੀ ਸ਼ਰਧਾ ਭਾਵਨਾਵਾਂ ਨਾਲ ਮਨਾਇਆ ਗਿਆ, ਅਖੰਡ ਪਾਠਾਂ ਦੇ ਭੋਗ ਪਾਏ ਗਏ, ਧਾਰਮਿਕ ਦੀਵਾਨ ਸਜਾਏ ਗਏ, ਠੰਢੇ ਮਿੱਠੇ ਜਲ ਦੀਆਂ ਛਬੀਲਾਂ ਲਾਈਆਂ ਗਈਆਂ ਧਾਰਮਿਕ ਬੁਲਾਰਿਆਂ ਦਾ ਗੁਰਦੁਆਰਾ ਪ੍ਰਧਾਨ ਜਗਤਾਰ ਸਿੰਘ, ਸੈਕਟਰੀ ਰਨਬੀਰ ਸਿੰਘ ਰਾਣਾ ਸਮੇਤ ਪ੍ਰਬੰਧਕਾਂ ਵੱਲੋਂ ਸਨਮਾਨ ਕੀਤਾ ਗਿਆ , ਠੰਢੇ ਮਿੱਠੇ ਜਲ ਦੀ ਛਬੀਲ ਅਤੇ ਗੁਰੂ ਕੇ ਲੰਗਰ ਅਟੁੱਟ ਵਰਤਾਏ ਗਏ।
ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਗੁਰਦੁਆਰਾ ਪ੍ਰਧਾਨ ਸ੍ਰ ਜਗਤਾਰ ਸਿੰਘ ਅਤੇ ਕੀਰਤਨੀਏ ਭਾਈ ਬਲਵਿੰਦਰ ਸਿੰਘ ਜਲੰਧਰ ਵਾਲਿਆਂ ਨਾਲ ਟੈਲੀਫੋਨ ਤੇ ਗੱਲਬਾਤ ਕਰਨ ਤੋਂ ਉਪਰੰਤ ਇਕ ਲਿਖਤੀ ਪ੍ਰੈਸ ਬਿਆਨ ਰਾਹੀਂ ਦਿੱਤੀ, ਉਹਨਾਂ ਭਾਈ ਖਾਲਸਾ ਨੇ ਪ੍ਰਧਾਨ ਭਾਈ ਜਗਤਾਰ ਦੇ ਹਵਾਲੇ ਨਾਲ ਦੱਸਿਆ ਸਮਾਗਮ ਦੇ ਸਬੰਧ ਵਿੱਚ ਪਰਸੋਂ ਦੇ ਰੋਜ਼ ਤੋਂ ਗੁਰਦੁਆਰਾ ਸਾਹਿਬ ਵਿਖੇ ਆਦਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਆਦਿ ਸ਼੍ਰੀ ਅਖੰਡ ਪਾਠ ਸਾਹਿਬ ਪ੍ਰਾਰੰਭ ਕਰਵਾਏ ਗਏ ਸਨ ਜਿਨ੍ਹਾਂ ਦੇ ਅਜ ਸੰਪੂਰਨ ਭੋਗ ਅਰਦਾਸ ਅਤੇ ਪਾਵਨ ਪਵਿੱਤਰ ਹੁਕਮਨਾਮੇ ਤੋਂ ਉਪਰੰਤ ਭਾਈ ਬਲਦੇਵ ਸਿੰਘ ਜਲੰਧਰ ਵਾਲਿਆਂ ਦੇ ਕੀਰਤਨੀ ਜਥੇ ਦੇ ਸ਼ਬਦ ਗੁਰਬਾਣੀ ਕੀਰਤਨ ਸਰਵਣ ਕਰਵਾਉਂਣ ਤੋਂ ਉਪਰੰਤ ਸ਼ਹੀਦੀ ਸਮਾਗਮ ਦੀ ਆਰੰਭਤਾ ਹੋਈ ਜਿਸ ਵਿੱਚ ਪੰਥ ਦੇ ਨਾਮਵਰ ਰਾਗੀ ਢਾਡੀ ਕਵੀਸ਼ਰਾਂ ਪ੍ਰਚਾਰਕਾ ਤੋਂ ਸੰਤਾਂ ਨੇ ਹਾਜ਼ਰੀ ਲਵਾਈ ਅਤੇ ਸੰਗਤਾਂ ਨੂੰ ਪੰਜਵੇਂ ਪਾਤਸ਼ਾਹ ਸ਼੍ਰੀ ਗੁਰੂ ਅਰਜਨ ਦੇਵ ਮਹਾਰਾਜ ਜੀ ਦੀ ਸ਼ਹਾਦਤ ਸਬੰਧੀ ਵਿਸਥਾਰ ਨਾਲ ਜਾਣਕਾਰੀ ਦੇਣ ਦੇ ਨਾਲ ਨਾਲ ਗੁਰਬਾਣੀ ਅਤੇ ਆਦਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਸਮੇਤ ਸਿੱਖੀ ਦੇ ਸੁਨਹਿਰੀ ਵਿਰਸੇ ਇਤਿਹਾਸ ਨਾਲ ਸੰਗਤਾਂ ਨੂੰ ਜੋੜਿਆ, ਸਮੂਹ ਧਾਰਮਿਕ ਬੁਲਾਰਿਆਂ ਤੇ ਹੋਰ ਪਤਵੰਤਿਆਂ ਦਾ ਪ੍ਰਬੰਧਕਾਂ ਵੱਲੋਂ ਸਨਮਾਨ ਕੀਤਾ ਗਿਆ ਅਤੇ ਠੰਢੇ ਮਿੱਠੇ ਜਲ ਦੀਆਂ ਛਬੀਲਾਂ ਤੋਂ ਇਲਾਵਾ ਗੁਰੂ ਕੇ ਲੰਗਰ ਅਟੁੱਟ ਵਰਤਾਏ ਗਏ। ਇਸ ਮੌਕੇ ਪ੍ਰਧਾਨ ਜਗਤਾਰ ਸਿੰਘ ਸੈਕਟਰੀ ਰਣਬੀਰ ਸਿੰਘ ਰਾਣਾ, ਬਾਬਾ ਕੁਲਵੰਤ ਰਾਮ ਜੀ,ਭਾਈ ਕਰਮ ਸਿੰਘ ਕੀਰਤਨੀਏ ਜਲੰਧਰ ਵਾਲੇ, ਸਾਥੀ ਪੂਨੀਤ ਸਿੰਘ, ਜਸਪ੍ਰੀਤ ਸਿੰਘ ਤਬਲਾ ਵਾਦਕ ਭਾਈ ਬਲਵਿੰਦਰ ਸਿੰਘ ਲੋਹਟਬੱਦੀ ਤੋਂ ਇਲਾਵਾ ਸੈਂਕੜੇ ਸੰਗਤਾਂ ਨੇ ਸ਼ਹੀਦੀ ਸਮਾਗਮ ਦੀਆਂ ਹਾਜ਼ਰੀਆਂ ਭਰੀਆਂ ਤੇ ਆਪਣਾ ਮਨੁੱਖੀ ਜੀਵਨ ਸਫਲ ਬਣਾਇਆ, ਠੰਢੇ ਮਿੱਠੇ ਜਲ ਦੀਆਂ ਛਬੀਲਾਂ ਤੇ ਗੁਰੂ ਕੇ ਲੰਗਰ ਅਟੁੱਟ ਵਰਤਾਏ ਗਏ।