ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਨੇ ਵਿੱਢੀ ਤਿਆਰੀ

ਗੁਰਦਾਸਪੁਰ

29 ਜੂਨ ਨੂੰ ਮਹਾਰਾਜਾ ਰਣਜੀਤ ਸਿੰਘ ਬਾਰਾਂਦਰੀ, ਦੀਨਾਨਗਰ ਵਿਖੇ ਕਰਵਾਇਆ ਜਾਵੇਗਾ ਸਮਾਗਮ

ਗੁਰਦਾਸਪੁਰ, 25 ਜੂਨ (ਸਰਬਜੀਤ)

ਡਿਪਟੀ ਕਮਿਸ਼ਨਰ ਗੁਰਦਾਸਪੁਰ, ਜਨਾਬ ਮੁਹੰਮਦ ਇਸ਼ਫਾਕ ਵਲੋਂ ਜ਼ਿਲ੍ਹਾ ਗੁਰਦਾਸਪੁਰ ਨੂੰ ਸੈਰ ਸਪਾਟਾ ਵਜੋ ਵਿਕਸਿਤ ਕਰਨ ਲਈ ਜ਼ਿਲੇ ਦੇ ਧਾਰਮਿਕ ਤੇ ਇਤਿਹਾਸਕ ਸਥਾਨਾਂ ਨੂੰ ਪ੍ਰਫੁੱਲਿਤ ਕਰਨ ਲਈ ਕੀਤੇ ਜਾ ਰਹੇ ਅਣਥੱਕ ਯਤਨਾਂ ਤਹਿਤ ਅੱਜ ਇੱਕ ਹੋਰ ਨਵੀਂ ਕੜੀ ਸ਼ਾਮਲ ਹੋ ਸ਼ਾਮਲ ਹੋ ਗਈ ਹੈ। ਸ਼ੇਰੇ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾਉਣ ਲਈ 29 ਜੂਨ ਨੂੰ ਮਹਾਰਾਜਾ ਰਣਜੀਤ ਸਿੰਘ ਬਾਰਾਂਦਰੀ, ਦੀਨਾਨਗਰ  ਵਿਖੇ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵਲੋਂ ਵਿਸ਼ੇਸ ਸਮਾਗਮ ਕਰਵਾਇਆ ਜਾ ਰਿਹਾ ਹੈ, ਜਿਸ ਲਈ ਤਿਆਰੀਆਂ ਵਿੱਢ ਦਿੱਤੀਆਂ ਗਈਆਂ ਗਨ।

ਡਿਪਟੀ ਕਮਿਸ਼ਨਰ ਗੁਰਦਾਸਪੁਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਸਮਾਗਮ ਦੀਆਂ ਤਿਆਰੀਆਂ ਦੇ ਸਬੰਧ ਵਿਚ ਅੱਜ ਐਸ.ਡੀ.ਐਮ ਦੀਨਾਨਗਰ ਵਿਕਰਮਜੀਤ ਸਿੰਘ ਦੀ ਪ੍ਰਧਾਨਗੀ ਹੇਠ ਮਹਾਰਾਜਾ ਰਣਜੀਤ ਸਿੰਘ ਬਾਰਾਂਦਰੀ, ਦੀਨਾਨਗਰ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ ਤੇ ਸਮਾਗਮ ਦੀਆਂ ਤਿਆਰੀਆਂ ਮੁਕੰਮਲ ਕਰਨ ਲਈ ਕਿਹਾ ਗਿਆ। ਇਸ ਮੌਕੇ ਤਹਿਸਲੀਦਾਰ ਦੀਨਾਨਗਰ ਵੀ ਅਭਿਸ਼ੇਕ ਵਰਮਾ ਵੀ ਮੋਜੂਦ ਸਨ।

ਇਸ ਮੌਕੇ ਗੱਲ ਕਰਦਿਆਂ ਐਸ.ਡੀ.ਐਮ ਦੀਨਾਨਗਰ ਨਗਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਅਤੇ ਜ਼ਿਲ੍ਹਾ ਹੈਰੀਟੇਜ ਸੁਸਾਇਟੀ ਗੁਰਦਾਸਪੁਰ ਵਲੋਂ 29 ਜੂਨ ਨੂੰ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਲਈ ਸਮਾਗਮ ਕਰਵਾਇਆ ਜਾਵੇਗਾ। ਉਨਾਂ ਸਮਾਗਮ ਦੀਆਂ ਤਿਆਰੀਆਂ ਲਈ ਨਗਰ ਕੌਂਸ਼ਲ ਦੀਨਾਨਗਰ ਨੂੰ ਬਾਰਾਂਦਰੀ ਦੀ ਸਾਫ ਸਫਾਈ ਕਰਨ ਬਾਰੇ, ਪੀ.ਡਬਲਿਊ.ਡੀ ਵਿਭਾਗ ਨੂੰ ਸਟੇਜ ਤੇ ਟੈਂਟ ਆਦਿ ਦੀ ਤਿਆਰੀ ਸਬੰਧੀ, ਵਾਟਰ ਸਪਲਾਈ ਤੇ ਸ਼ੈਨੀਟੇਸ਼ਨ ਵਿਭਾਗ ਨੂੰ ਪਾਣੀ ਦੇ ਪ੍ਰਬੰਧ ਸਮੇਤ ਵੱਖ-ਵੱਖ ਵਿਭਾਗਾਂ ਨੂੰ ਸਮਾਗਮ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਣ ਦੀ ਹਦਾਇਤ ਕੀਤੀ। ਇਸ ਮੌਕੇ ਪ੍ਰੋਫੈਸਰ ਰਾਜ ਕੁਮਾਰ ਸ਼ਰਮਾ, ਡਾ. ਸ਼ਾਮ ਸਿੰਘ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਗੁਰਦਾਸਪੁਰ ਸਮੇਤ ਵੱਕ-ਵੱਖ ਵਿਭਾਗਾਂ ਦੇ ਅਧਿਕਾਰੀ ਮੋਜੂਦ ਸਨ।

Leave a Reply

Your email address will not be published. Required fields are marked *