ਨਵੇਂ ਸਾਂਸਦ ਭਵਨ ਦਾ ਉਦਘਾਟਨ ਪ੍ਰਧਾਨ ਮੰਤਰੀ ਵੱਲੋਂ ਕਰਨ ਦੇ ਵਿਰੋਧ’ਚ 21 ਪਾਰਟੀਆਂ ਵੱਲੋਂ ਬਾਈਕਾਟ ਕਰਨਾ ਦੇਸ਼ ਅਤੇ ਲੋਕਾਂ ਦੇ ਹਿੱਤ’ਚ ਨਹੀਂ- ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ

ਦੇਸ਼ ਦੇ ਰਾਸ਼ਟਰਪਤੀ ਦਰੋਪਤੀ ਮੁਰਮਾ ਦਾ ਮੁੱਖ ਮਹਿਮਾਨ ਵਜੋਂ ਸਮਾਰੋਹ ਵਿੱਚ ਸ਼ਾਮਲ ਹੋਣਾ ਅਤਿ ਜਰੂਰੀ–ਖਾਲਸਾ

ਗੁਰਦਾਸਪੁਰ, 26 ਮਈ (ਸਰਬਜੀਤ ਸਿੰਘ)–ਭਾਰਤ ਦੇ ਨਵੇਂ ਬਣੇ ਸਾਂਸਦ ਭਵਨ ਦਾ ਉਦਘਾਟਨ 27 ਮਈ ਨੂੰ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਕਰਨ ਦੇ ਵਿਰੋਧ’ਚ ਵਿਰੋਧੀ ਧਿਰ ਕਾਂਗਰਸ ਸਮੇਤ 21 ਪਾਰਟੀਆਂ ਵੱਲੋਂ ਉਦਘਾਟਨ ਦੇ ਬਾਈਕਾਟ ਕਰਨ ਵਾਲੀ ਮੌਕਾ ਪ੍ਰਸਤੀ ਤੇ ਈਰਖਾ ਨੀਤੀ ਦੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਨੇ ਜ਼ੋਰ ਦਾਰ ਸ਼ਬਦਾਂ’ਚ ਨਿੰਦਾ ਕੀਤੀ ਕਿਉਂਕਿ ਇਸ ਨੀਤੀ ਨਾਲ ਜਿਥੇ ਦੇਸ਼ ਦੇ ਪ੍ਰਧਾਨ ਮੰਤਰੀ ਦੇ ਉਚ ਅਹੁੱਦੇ ਦਾ ਸਿੱਧਾ ਅਪਮਾਨ ਹੈ, ਉਥੇ ਇਹ ਨੀਤੀ ਦੇਸ਼ ਅਤੇ ਲੋਕਾਂ ਦੇ ਹਿੱਤ’ਚ ਨਹੀਂ ਅਤੇ ਲੋਕ ਇਸ ਨੀਤੀ ਦਾ ਤਿੱਖਾ ਵਿਰੋਧ ਕਰ ਰਹੇ ਹਨ। ਦੇਸ਼ ਦੇ ਲੋਕਾਂ ਨੂੰ ਪ੍ਰਧਾਨ ਮੰਤਰੀ ਵਰਗੀ ਉੱਚ ਸ਼ਖ਼ਸੀਅਤ ਦੀਆਂ ਕਦਰਾਂ ਕੀਮਤਾਂ ਤੇ ਉੱਚ ਆਹੁਦੇ ਦੇ ਮਾਣ ਸਤਿਕਾਰ ਲਈ ਪ੍ਰੇਰਿਤ ਕੀਤਾ ਜਾ ਸਕੇ । ਇਹਨਾਂ ਸ਼ਬਦਾਂ ਦਾ ਪ੍ਰਗਟਾਵਾਂ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਦੇਸ਼ ਨਵੇਂ ਬਣਾਏ ਸਾਂਸਦ ਭਵਨ ਦੇ ਉਦਘਾਟਨੀ ਸਮਾਰੋਹ ਦਾ ਕਾਂਗਰਸ ਸਮੇਤ 21 ਪਾਰਟੀਆਂ ਵੱਲੋਂ ਕੀਤੇ ਬਾਈਕਾਟ ਦੀ ਨਿੰਦਾ ਅਤੇ ਸਮੂਹ ਨੀਤੀਵਾਨਾਂ ਨੂੰ ਪਾਰਟੀ ਨੀਤੀ ਤੋਂ ਉੱਪਰ ਉੱਠ ਕੇ ਉਦਘਾਟਨੀ ਸਮਾਰੋਹ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ। ਨਾਲ ਹੀ ਉਦਘਾਟਨ ਮੌਕੇ ਦੇਸ਼ ਦੀ ਰਾਸ਼ਟਰਪਤੀ ਦਰੋਪਤੀ ਮੁਰਮਾ ਨੂੰ ਮੁੱਖ ਮਹਿਮਾਨ ਦੇ ਤੌਰ ਤੇ ਸ਼ਾਮਿਲ ਹੋਣ ਲਈ ਸੱਦਾ ਪੱਤਰ ਦਿਤੇ ਜਾਣ ਦੀ ਸਰਕਾਰ ਤੋਂ ਮੰਗ ਕਰਦਿਆਂ ਇਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ ।

ਭਾਈ ਖਾਲਸਾ ਨੇ ਸਪਸ਼ਟ ਕਿਹਾ ਕਾਂਗਰਸ ਸਮੇਤ 21 ਪਾਰਟੀਆਂ ਵੱਲੋਂ ਸਾਂਸਦ ਭਵਨ ਦਾ ਉਦਘਾਟਨ ਰਾਸ਼ਟਰਪਤੀ ਦਰੋਪਤੀ ਮੁਰਮਾ ਤੋਂ ਉਦਘਾਟਨ ਨਾਂ ਕਰਵਾਉਣ ਦਾ ਮੁੱਦਾ ਬਣਾ ਕੇ ਦੇਸ਼ ਦੇ ਪ੍ਰਧਾਨ ਮੰਤਰੀ ਦੇ ਉਦਘਾਟਨੀ ਸਮਾਰੋਹ ਵਿੱਚ ਸ਼ਾਮਲ ਨਾਂ ਹੋਣਾ ਜਿਥੇ ਦੇਸ਼ ਅਤੇ ਲੋਕਾਂ ਦੇ ਹਿੱਤ’ਚ ਨਹੀਂ ਉਥੇ ਅਜਿਹਾ ਕਰਕੇ ਵਿਰੋਧੀ ਧਿਰ ਪ੍ਰਧਾਨ ਮੰਤਰੀ ਦੇ ਸਨਮਾਨ ਯੋਗ ਆਹੁਦੇ ਦੀ ਤੌਹੀਨ ਕਰ ਰਹੀ ਹੈ ਜੋ ਦੇਸ਼ ਦੇ ਨਾਗਰਿਕਾਂ ਲਈ ਚੰਗਾ ਸਬਕ ਨਹੀਂ, ਭਾਈ ਖਾਲਸਾ ਨੇ ਕਿਹਾ ਅਕਾਲੀ ਦਲ ਬਾਦਲ ਵੱਲੋਂ ਉਦਘਾਟਨ’ਚ ਸ਼ਾਮਲ ਹੋਣ ਦਾ ਐਲਾਨ ਕਰਨਾ ਵਧੀਆ ਅਤੇ ਸ਼ਲਾਘਾਯੋਗ ਫੈਸਲਾ ਕੀਤਾ ਹੈ। ਭਾਈ ਖਾਲਸਾ ਨੇ ਸਪਸ਼ਟ ਕਿਹਾ ਕਾਂਗਰਸ ਨੂੰ ਤਕਲੀਫ ਰਾਸ਼ਟਰਪਤੀ ਦੇ ਅਹੁਦੇ ਦੀ ਨਹੀਂ ਸਗੋਂ ਭਾਜਭਾਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਨਵਾਂ ਸੰਸਦ ਭਵਨ ਬਣਾ ਕੇ ਦੇਸ਼ ਦੇ ਲੋਕਾਂ ਹਵਾਲੇ ਕਰਨ ਦੀ ਹੈ, ਰਾਸ਼ਟਰਪਤੀ ਦਰੋਪਤੀ ਮੁਰਮਾ ਤੋਂ ਉਦਘਾਟਨ ਨਾ ਕਰਵਾਉਣ ਦਾ ਮੁੱਦਾ ਬਣਾ ਕੇ ਬਾਈਕਾਟ ਕਰਨਾ ਦੇਸ਼ ਅਤੇ ਦੇਸ਼ ਦੇ ਲੋਕਾਂ ਦੇ ਹਿੱਤ ਵਿੱਚ ਨਹੀਂ ਅਤੇ ਚੋਣਾਂ ਸਮੇਂ ਲੋਕਾਂ ਵਲੋਂ ਇਸ ਦਾ ਢੁਕਵਾਂ ਜਵਾਬ ਦਿੱਤਾ ਜਾਵੇ ਇਸ ਕਰਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਕਾਂਗਰਸ ਸਮੇਤ ਹੋਰ ਬਾਈਕਾਟ ਕਰਨ ਵਾਲੀਆਂ ਪਾਰਟੀਆਂ ਨੂੰ ਅਪੀਲ ਕਰਦੀ ਹੈ ਕਿ ਦੇਸ਼ ਦੇ ਲੋਕਾਂ ਲਈ ਬਣਾਏ ਗਏ ਨਵੇਂ ਸਾਂਸਦ ਭਵਨ ਦੇ ਉਦਘਾਟਨੀ ਸਮਾਰੋਹ ਵਿੱਚ ਸ਼ਾਮਲ ਹੋ ਕੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਸਾਥ ਦਿੱਤਾ ਜਾਵੇ ਕਿਉਂਕਿ ਇਹ ਸਾਂਸਦ ਭਵਨ ਸਮੁਚੇ ਦੇਸ਼ ਵਾਸੀਆਂ ਦੀ ਸੰਪਤੀ ਹੈ ਅਤੇ ਇਸ ਦਾ ਉਦਘਾਟਨ ਕਰਨਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਹੀ ਹੱਕ ਬਣਦਾ ਹੈ। ਇਸ ਮੌਕੇ ਭਾਈ ਵਿਰਸਾ ਸਿੰਘ ਖਾਲਸਾ ਪ੍ਰਧਾਨ ਏ ਆਈ ਐਸ ਐਸ ਐਫ ਨਾਲ ਸੀਨੀਅਰ ਮੀਤ ਪ੍ਰਧਾਨ ਭਾਈ ਬਲਵਿੰਦਰ ਸਿੰਘ ਲੋਹਟਬੱਦੀ ਭਾਈ ਜੋਗਿੰਦਰ ਸਿੰਘ ਅਤੇ ਭਾਈ ਜਗਤਾਰ ਸਿੰਘ ਫਿਰੋਜ਼ਪੁਰ ਭਾਈ ਲਖਵਿੰਦਰ ਸਿੰਘ ਰਾਜਿਸਥਾਨ ਭਾਈ ਸਿੰਦਾ ਸਿੰਘ ਨਿਹੰਗ ਧਰਮ ਕੋਟ ਭਾਈ ਦਿਲਬਾਗ ਸਿੰਘ ਬਾਗੀ ਗੁਰਦਾਸਪੁਰ ਠੇਕੇਦਾਰ ਗਰਮੀਤ ਸਿੰਘ ਮੱਖੂ ਭਾਈ ਸਵਰਨ ਜੀਤ ਸਿੰਘ ਮਾਨੋਕੇ ਲੁਧਿਆਣਾ ਆਦਿ ਆਗੂ ਹਾਜ਼ਰ ਸਨ।

Leave a Reply

Your email address will not be published. Required fields are marked *