ਬਿਜਲੀ ਸਮੱਸਿਆਵਾਂ ਨੂੰ ਹੱਲ ਕਰਵਾਉਣ ਲਈ ਨੂੰ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਪਟਿਆਲਾ ਵਿਖੇ ਮੁੱਖ ਦਫਤਰ ਦਾ ਘਿਰਾਓ ਕੀਤਾ ਜਾਵੇਗਾ-ਜਗਜੀਤ ਸਿੰਘ

ਗੁਰਦਾਸਪੁਰ

ਗੁਰਦਾਸਪੁਰ, 27 ਮਈ (ਸਰਬਜੀਤ ਸਿੰਘ)– ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਪੰਜਾਬ ਦੀ ਅਤਿ ਜਰੂਰੀ ਮੀਟਿੰਗ ਕਿਸਾਨ ਆਗੂ ਸੁਖਜੀਤ ਸਿੰਘ ਦੇ ਗ੍ਰਹਿ ਪਿੰਡ ਹਰਦੋ ਝੰਡੇ ਬਟਾਲਾ ਵਿਖੇ ਹੋਈ। ਇਸ ਮੀਟਿੰਗ ਵਿੱਚ ਜਗਜੀਤ ਸਿੰਘ ਡੱਲੇਵਾਲ, ਗੁਰਿੰਦਰ ਸਿੰਘ ਭੰਗੂ, ਸੁਖਦੇਵ ਸਿੰਘ ਭੋਜਰਾਜ,ਬਲਬੀਰ ਸਿੰਘ ਰੰਧਾਵਾ, ਹਰਸੁਲਿੰਦਰ ਸਿੰਘ ਕਿਸ਼ਨਗੜ੍ਹ,ਸਤਨਾਮ ਸਿੰਘ ਬਾਗੜੀਆਂਂ,ਦਵਿੰਦਰ ਸਿੰਘ ਚੋਹਕਾ,ਸ਼ਮਸ਼ੇਰ ਸਿੰਘ ਸ਼ੇਰਾ ਕਿਸਾਨ ਆਗੂ ਹਾਜ਼ਿਰ ਹੋੲੇ।
ਇਸ ਮੀਟਿੰਗ ਵਿਚ ਕੱਲ੍ਹ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨਾਲ ਹੋਈ ਮੀਟਿੰਗ ਦੀ ਸਮੀਖਿਆ ਕੀਤੀ ਗਈ ਅਤੇ ਅਗਲੀ ਰਣਨੀਤੀ ਤਿਆਰ ਕਰਦੇ ਹੋਏ ਮੋਰਚੇ ਨੇ ਐਲਾਨ ਕੀਤਾ ਕਿ ਬਿਜਲੀ ਸਮੱਸਿਆਵਾਂ ਨੂੰ ਹੱਲ ਕਰਵਾਉਣ ਲਈ 8 ਜੂਨ ਦਿਨ ਵੀਰਵਾਰ ਨੂੰ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਪਟਿਆਲਾ ਵਿਖੇ ਮੁੱਖ ਦਫਤਰ ਦਾ ਘਿਰਾਓ ਕੀਤਾ ਜਾਵੇਗਾ।

Leave a Reply

Your email address will not be published. Required fields are marked *