ਗੁਰਦਾਸਪੁਰ, 29 ਮਈ (ਸਰਬਜੀਤ ਸਿੰਘ)– ਨਵੇਂ ਬਣਾਏ ਸਾਂਸਦ ਭਵਨ ਦਾ ਉਦਘਾਟਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਅੱਜ ਕਰਨਾ ਸੀ, ਵਿਰੋਧੀ ਧਿਰ ਕਾਂਗਰਸ ਤੇ ਹੋਰਾਂ ਵੱਲੋਂ ਪ੍ਰਧਾਨ ਮੰਤਰੀ ਵੱਲੋਂ ਉਦਘਾਟਨ ਕਰਨ ਦੇ ਸਿਆਸੀ ਵਿਰੋਧ’ਚ ਪਹਿਲਾਂ ਦੇਸ਼ ਦੇ ਰਾਸ਼ਟਰਪਤੀ ਦਰੋਪਤੀ ਮੁਰਮਾ ਦਾ ਬਹਾਨਾ ਬਣਾਇਆ ਗਿਆ ਅਤੇ ਹੁਣ ਪਹਿਲਵਾਨਾਂ ਦੀ ਹਮਾਇਤ’ਚ ਮਹਿਲਾ ਮਹਾਂਪੰਚਾਇਤ ਰਾਹੀਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਉਦਘਾਟਨੀ ਸਮਾਰੋਹ’ਚ ਵਿਘਨ ਪਾਉਣਾ ਦੇਸ਼ ਅਤੇ ਦੇਸ਼ ਦੀ ਜਨਤਾ ਦੇ ਵਿਰੋਧੀ ਦੇ ਨਾਲ ਨਾਲ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸਨਮਾਨਯੋਗ ਅਹੁਦੇ ਦਾ ਵੀ ਅਪਮਾਨ ਹੈ ਅਤੇ ਸਰਕਾਰ ਵੱਲੋਂ ਇਨ੍ਹਾਂ ਪ੍ਰਦਰਸ਼ਨਕਾਰੀਆਂ ਵਿਰੁੱਧ ਲਿਆ ਐਕਸ਼ਨ ਸਹੀ ਹੈ।
ਇਸ ਕਰਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਦੇਸ਼ ਬਣੇਂ ਨਵੇਂ ਸਾਂਸਦ ਭਵਨ ਦੇ ਉਦਘਾਟਨੀ ਸਮਾਰੋਹ ਮੌਕੇ ਮਹਿਲਾ ਮਹਾਂ ਪੰਚਾਇਤ ਰਾਹੀਂ ਪ੍ਰਦਰਸ਼ਨ ਬਹਾਨੇ ਪ੍ਰਧਾਨ ਮੰਤਰੀ ਦੇ ਉਦਘਾਟਨੀ ਸਮਾਰੋਹ ਵਿੱਚ ਵਿਘਨ ਪਾਉਣ ਦੀ ਨਿੰਦਾ ਕਰਦੀ ਹੈ, ਉਥੇ ਸਰਕਾਰ ਤੋਂ ਮੰਗ ਵੀ ਕਰਦੀ ਹੈ ਕਿ ਲੰਮੇ ਸਮੇਂ ਤੋਂ ਆਪਣੀਆਂ ਮੰਗਾਂ ਨੂੰ ਕੇ ਦਿੱਲੀ ਦੇ ਜੰਤਰ ਮੰਤਰ ਤੇ ਧਰਨਾ ਲਾਈ ਬੈਠੇ ਪਹਿਲਵਾਨਾਂ ਦੀਆਂ ਜਾਇਜ਼ ਮੰਗਾਂ ਪ੍ਰਵਾਨ ਕਰਨ ਦੀ ਲੋੜ ਤੇ ਜ਼ੋਰ ਦਿੱਤਾ ਜਾਵੇ ਤਾਂ ਕਿ ਦੇਸ਼ ਦੀਆਂ ਮਹਿਲਾ ਪਹਿਲਵਾਨਾਂ ਦੇ ਆਦਰ ਮਾਣ ਤੇ ਸਨਮਾਨ ਕਾਇਮ ਰੱਖਿਆ ਜਾ ਸਕੇ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਦੇਸ਼ ਦੇ ਨਵੇਂ ਬਣੇ ਸਾਂਸਦ ਭਵਨ ਦਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਉਦਘਾਟਨ ਕਰਨ ਮੌਕੇ ਵਿਘਨ ਪਾਉਣ ਵਾਲੀ ਸਿਆਸਤ ਤੋਂ ਪ੍ਰੇਰਿਤ ਕੀਤੀ ਕਾਰਵਾਈ ਦੀ ਨਿੰਦਾ,ਸਰਕਾਰ ਵੱਲੋਂ ਸ਼ਾਂਤਮਈ ਕਾਰਵਾਈ ਦੀ ਹਮਾਇਤ ਅਤੇ ਜੰਤਰ ਮੰਤਰ ਤੇ ਧਰਨਾ ਲਾਈ ਬੈਠੇ ਪਹਿਲਵਾਨ ਪ੍ਰਦਰਸ਼ਕਾਰੀਆਂ ਦੀਆਂ ਜਾਇਜ਼ ਮੰਗਾਂ ਪ੍ਰਵਾਨ ਕਰਨ ਦੀ ਲੋੜ ਤੇ ਜ਼ੋਰ ਦੇਣ ਦੀ ਸਰਕਾਰ ਤੋਂ ਮੰਗ ਕਰਦਿਆਂ ਇਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ। ਭਾਈ ਖਾਲਸਾ ਨੇ ਸਪਸ਼ਟ ਕੀਤਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਮਹਿਲਾ ਪਹਿਲਵਾਨਾਂ ਦੇ ਪ੍ਰਦਰਸ਼ਨ ਕਰਕੇ ਹੱਕੀ ਮੰਗਾਂ ਮੰਗਣ ਦੀ ਪੂਰਨ ਹਮਾਇਤ ਕਰਦੀ ਹੈ, ਪਰ ਦੇਸ਼ ਦੇ ਬਣੇ ਸਾਂਸਦ ਭਵਨ ਦੇ ਉਦਘਾਟਨੀ ਸਮਾਰੋਹ ਮੌਕੇ ਦੇਸ਼ ਦੇ ਪ੍ਰਧਾਨ ਮੰਤਰੀ ਦੀ ਸਿਆਸੀ ਛਵੀਂ ਖ਼ਰਾਬ ਕਰਨ ਦੇ ਮਨਸੂਬੇ ਰਾਹੀਂ ਵਿਰੋਧੀ ਧਿਰ ਦੇ ਹੱਥੀਂ ਚੜਕੇ ਉਦਘਾਟਨੀ ਸਮਾਰੋਹ’ਚ ਵਿਗਨ ਪਾਉਣ ਵਾਲੇ ਪ੍ਰੋਗਰਾਮ ਦੇ ਹੱਕ ਵਿੱਚ ਨਹੀਂ, ਇਸ ਕਰਕੇ ਸਰਕਾਰ ਨੇ ਪ੍ਰਧਾਨ ਮੰਤਰੀ ਦੇ ਇਸ ਰਾਸ਼ਟਰੀ ਕਾਰਜ ਵਿੱਚ ਵਿਘਨ ਪਾਉਣ ਵਾਲਿਆਂ ਵਿਰੁੱਧ ਜੋਂ ਵੀ ਸਟੈਂਡ ਲਿਆ ਹੈ ਉਸ ਦੀ ਹਮਾਇਤ ਕਰਦੀ ਹੈ, ਭਾਈ ਖਾਲਸਾ ਨੇ ਕਿਹਾ ਪਹਿਲਵਾਨਾਂ ਦੇ ਸੰਘਰਸ਼ ਦੀ ਹਮਾਇਤ ਸਭ ਸਿਆਸੀ ਪਾਰਟੀਆਂ ਨੂੰ ਕਰਨ ਦਾ ਪੂਰਾ ਹੱਕ ਹੈ ਪਰ ਪ੍ਰਦਰਸ਼ਨ ਕਰਨ ਲਈ ਮੌਕਾ ਠੀਕ ਨਹੀਂ, ਉਹਨਾਂ ਕਿਹਾ ਸਾਂਸਦ ਭਵਨ ਦੇ ਬਾਹਰ ਵਿਖਾਵਾ ਦੋ ਦਿਨ ਤੋਂ ਬਾਅਦ ਵੀ ਕੀਤਾ ਜਾ ਸਕਦਾ ਸੀ, ਪਰ ਪ੍ਰਦਰਸ਼ਨਕਾਰੀਆਂ ਨੇ ਮਹਿਲਾ ਮਹਾਂਪੰਚਾਇਤ ਰਾਹੀਂ ਪ੍ਰਧਾਨ ਮੰਤਰੀ ਦੇ ਉਦਘਾਟਨੀ ਸਮਾਰੋਹ ਵਿੱਚ ਵਿਗਨ ਪਾਉਣ ਤੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸਿਆਸੀ ਐਕਸ ਤੇ ਵਿਰੋਧੀਆਂ ਰਾਹੀਂ ਸਿਆਸੀ ਵਾਰ ਕਰਨ ਦੀ ਨਾਕਾਮ ਕੋਸ਼ਿਸ਼ ਕੀਤੀ ਹੈ ਜੋਂ ਦੇਸ਼, ਦੇਸ਼ ਦੀ ਜਨਤਾ ਅਤੇ ਦੇਸ਼ ਦੇ ਪ੍ਰਧਾਨ ਮੰਤਰੀ ਦੇ ਉੱਚ ਆਹੁਦੇ ਨੂੰ ਪ੍ਰਭਾਵਿਤ ਕਰਦਾ ਹੈ ਇਸ ਕਰਕੇ ਸਰਕਾਰ ਵੱਲੋਂ ਲਿਆ ਸ਼ਾਂਤਮਈ ਐਕਸ਼ਨ ਸਹੀ ਹੈ ਅਤੇ ਅਸੀਂ ਇਸ ਹਮਾਇਤ ਕਰਦੇ ਹਾਂ ਇਸ ਮੌਕੇ ਭਾਈ ਖਾਲਸਾ ਨਾਲ ਸੀਨੀਅਰ ਮੀਤ ਪ੍ਰਧਾਨ ਭਾਈ ਬਲਵਿੰਦਰ ਸਿੰਘ ਲੋਹਟਬੱਦੀ ਭਾਈ ਜੋਗਿੰਦਰ ਸਿੰਘ ਅਤੇ ਭਾਈ ਜਗਤਾਰ ਸਿੰਘ ਫਿਰੋਜ਼ਪੁਰ ਭਾਈ ਲਖਵਿੰਦਰ ਸਿੰਘ ਰਾਜਿਸਥਾਨ ਭਾਈ ਸਿੰਦਾ ਸਿੰਘ ਨਿਹੰਗ ਧਰਮ ਕੋਟ ਭਾਈ ਅਮਰਜੀਤ ਸਿੰਘ ਰਤਨ ਗੜ੍ਹ ਭਾਈ ਦਿਲਬਾਗ ਸਿੰਘ ਬਾਗੀ ਗੁਰਦਾਸਪੁਰ ਭਾਈ ਸਵਰਨ ਜੀਤ ਸਿੰਘ ਮਾਨੋਕੇ ਲੁਧਿਆਣਾ ਆਦਿ ਆਗੂ ਹਾਜਰ ਸਨ।