ਤਰਨਤਾਰਨ, ਗੁਰਦਾਸਪੁਰ, 13 ਜੁਲਾਈ (ਸਰਬਜੀਤ ਸਿੰਘ)– ਅੱਜ ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਦੀ ਧਰਮਪਤਨੀ ਬੀਬੀ ਖਾਲੜਾ ਨੇ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਤੋਂ ਮੰਗ ਕੀਤੀ ਕਿ 84 ਮੌਕੇ ਲਾਵਾਰਸ ਕਰਕੇ ਸਸਕਾਰ ਕੀਤੀਆਂ ਸਾਰੀਆਂ ਲਾਸ਼ਾਂ ਅਤੇ ਝੂਠੇ ਪੁਲਸ ਮੁਕਾਬਲਿਆਂ ਵਿੱਚ ਸ਼ਹੀਦ ਕੀਤੇ ਸਾਰੇ ਸਿੰਘਾਂ ਦਾ ਡਾਟਾ ਤਿਆਰ ਕਰਨ ਦੇ ਨਾਲ ਨਾਲ ਉਹਨਾਂ ਦੀ ਯਾਦ ਵਿੱਚ ਇੱਕ ਯਾਦਗਾਰ ਤਿਆਰ ਕਰਵਾਉਣ ਦੀ ਮੰਗ ਕੀਤੀ ਹੈ, ਬਹੁਤ ਸਾਰੀਆਂ ਪੰਥਕ ਧਿਰਾਂ ਨੇ ਬੀਬੀ ਖਾਲੜਾ ਦੀ ਇਸ ਮੰਗ ਦੀ ਪੂਰਨ ਹਮਾਇਤ ਅਤੇ ਇਸ ਮੰਗ ਨੂੰ ਸਮੇਂ ਅਤੇ ਲੋਕਾਂ ਦੀ ਮੰਗ ਵਾਲਾਂ ਦੱਸਿਆ ਜਥੇਦਾਰ ਤੋਂ ਇਸ ਮੰਗ ਨੂੰ ਪ੍ਰਵਾਨ ਕਰਨ ਦੀ ਮੰਗ ਕੀਤੀ ਹੈ, ਇਸ ਕਰਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਬੀਬੀ ਖਾਲੜਾ ਵੱਲੋਂ ਰੱਖੀਆਂ ਇਹਨਾਂ ਮੰਗਾਂ ਦੀ ਪੂਰਨ ਹਮਾਇਤ ਕਰਦੀ ਹੈ ਉਥੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਤੋਂ ਮੰਗ ਕਰਦੀ ਹੈ ਕਿ ਬੀਬੀ ਖਾਲੜਾ ਵੱਲੋਂ ਰੱਖੀਆਂ ਮੰਗਾਂ ਤੁਰੰਤ ਪ੍ਰਵਾਨ ਕਰਨ ਦੀ ਲੋੜ ਤੇ ਜ਼ੋਰ ਦਿੱਤਾ ਜਾਵੇ, ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਨੇ ਬੀਬੀ ਖਾਲੜਾ ਵੱਲੋਂ ਜਥੇਦਾਰ ਅਕਾਲ ਤਖ਼ਤ ਸਾਹਿਬ ਅੱਗੇ ਰੱਖੀਆਂ ਮੰਗਾਂ ਦੀ ਪੂਰਨ ਹਮਾਇਤ ਅਤੇ ਜਥੇਦਾਰ ਸਾਹਿਬ ਤੋਂ ਇਹ ਸਾਰੀਆਂ ਮੰਗਾਂ ਪ੍ਰਵਾਨ ਦੀ ਮੰਗ ਕਰਦਿਆਂ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ, ਉਹਨਾਂ ਭਾਈ ਖਾਲਸਾ ਨੇ ਕਿਹਾ ਬੀਬੀ ਖਾਲੜਾ ਵੱਲੋਂ ਰੱਖੀਆਂ ਮੰਗਾਂ ਬਹੁਤ ਹੀ ਮਹੱਤਵਪੂਰਨ ਤੇ ਸਮੇਂ ਦੀ ਲੋੜ ਵਾਲੀਆਂ ਹਨ ਕਿਉਂਕਿ ਕਿ ਇਸ ਨਾਲ ਨੌਜਵਾਨ ਪੀੜ੍ਹੀ ਨੂੰ ਸਰਕਾਰਾਂ ਦੁਆਰਾ ਸਿੱਖ ਕੌਮ ਦੀ ਨੌਜਵਾਨੀ ਤੇ ਕੀਤੇ ਜ਼ੁਲਮ ਸਬੰਧੀ ਜਾਗਰੂਕ ਕੀਤਾ ਜਾ ਸਕਦਾ ਹੈ ਜੋ ਸਮੇ ਅਤੇ ਲੋਕਾਂ ਦੀ ਮੰਗ ਵਾਲਾਂ ਸ਼ਲਾਘਾਯੋਗ ਫ਼ੈਸਲਾ ਕਿਹਾ ਜਾ ਸਕਦਾ ਹੈ ਭਾਈ ਖਾਲਸਾ ਨੇ ਕਿਹਾ ਸਾਡੀ ਜਥੇਬੰਦੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਬੀਬੀ ਖਾਲੜਾ ਵੱਲੋਂ ਜਥੇਦਾਰ ਅਕਾਲਤਖਤ ਸਾਹਿਬ ਅੱਗੇ ਰੱਖੀਆਂ ਮੰਗਾਂ ਦੀ ਪੂਰਨ ਹਮਾਇਤ ਕਰਦੀ ਹੈ ਉਥੇ ਜਥੇਦਾਰ ਸਾਹਿਬ ਤੋਂ ਮੰਗ ਕਰਦੀ ਹੈ ਕਿ ਬੀਬੀ ਖਾਲੜਾ ਵੱਲੋਂ ਰੱਖੀਆਂ ਮੰਗ ਤੁਰੰਤ ਪ੍ਰਵਾਨ ਕੀਤੀਆਂ ਜਾਣ ਇਸ ਮੌਕੇ ਤੇ ਭਾਈ ਖਾਲਸਾ ਨਾਲ ਫੈਡਰੇਸ਼ਨ ਦੇ ਬਹੁਤ ਸਾਰੇ ਕਾਰਕੁਨ ਹਾਜ਼ਰ ਸਨ ।।


