ਕਿਸਾਨੀ ਮੰਗਾਂ ਨੂੰ ਲੈ ਕੇ ਅੱਜ ਮੋਹਾਲੀ ਤੋਂ ਚੰਡੀਗੜ੍ਹ ਤੱਕ ਮੋਟਰਸਾਈਕਲ ਰੋਸ ਮਾਰਚ ਕੱਢਿਆ ਜਾਵੇਗਾ ਅਤੇ 34 ਸੈਕਟਰ ਵਿੱਚ ਕਿਸਾਨ ਆਗੂਆਂ ਵੱਲੋਂ ਮੰਗ ਪੱਤਰ ਦੇ ਕੇ ਸਰਕਾਰ ਨੂੰ ਜਗਾਇਆ ਜਾਵੇਗਾ- ਭਾਈ ਵਿਰਸਾ ਸਿੰਘ ਖਾਲਸਾ

ਚੰਡੀਗੜ੍ਹ

ਚੰਡੀਗੜ੍ਹ , ਗੁਰਦਾਸਪੁਰ, 13 ਜੁਲਾਈ (ਸਰਬਜੀਤ ਸਿੰਘ)– ਲੰਮੇ ਸਮੇਂ ਤੋਂ ਸਰਕਾਰ ਕਿਸਾਨਾਂ ਨਾਲ ਵਾਅਦੇ ਕਰਕੇ ਮੁਕਰਨ ਵਾਲੀ ਨੀਤੀ ਰਾਹੀਂ ਬਹੁਤ ਸਾਰੀਆਂ ਕਿਸਾਨੀ ਮੰਗਾਂ ਦੇਣ ਨੂੰ ਤਿਆਰ ਨਹੀਂ ਅਤੇ ਇਸ ਨੂੰ ਲੈਕੇ ਕਿਸਾਨ ਆਗੂ ਲਗਾਤਾਰ ਰੋਸ ਪ੍ਰਦਰਸ਼ਨ ਕਰਕੇ ਸਰਕਾਰ ਨੂੰ ਜਗਾਉਣ ਦੀ ਕੋਸ਼ਿਸ਼ ਕਰਦੇ ਰਹਿੰਦੇ ਹਨ ਤਾਂ ਕਿ ਸਰਕਾਰ ਉਹਨਾਂ ਦੀਆਂ ਕਿਸਾਨੀ ਮੰਗਾਂ ਨੂੰ ਪੂਰਾ ਕਰਨ ਵੱਲ ਧਿਆਨ ਦੇਵੇ ਅਤੇ ਅਜਿਹਾ ਰੋਸ ਮਾਰਚ ਪ੍ਰਦਰਸ਼ਨ ਮਾਰਚ ਅੱਜ ਕਿਸਾਨ ਆਗੂਆਂ ਵੱਲੋਂ ਮੋਟਰਸਾਈਕਲਾਂ ਤੇ ਸਵਾਰ ਹੋ ਕੇ ਮੋਹਾਲੀ ਤੋਂ ਚੰਡੀਗੜ੍ਹ ਤੱਕ ਕੱਢਿਆ ਜਾ ਰਿਹਾ ਹੈ, ਰੋਸ ਮਾਰਚ ਰਾਹੀਂ 34 ਸੈਕਟਰ ਵਿੱਚ ਕਿਸਾਨਾਂ ਵੱਲੋਂ ਮੰਗ ਪੱਤਰ ਦੇ ਕੇ ਮੰਗ ਕੀਤੀ ਜਾਵੇਗੀ ਕਿ ਸਰਕਾਰ ਸਰਕਾਰ ਕਿਸਾਨਾਂ ਦੀ ਸਾਰੀਆਂ ਮੰਗਾਂ ਪ੍ਰਵਾਨ ਕਰਨ ਦੀ ਲੋੜ ਤੇ ਜੋਰ ਦੇਵੇ, ਇਸ ਕਰਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਕਿਸਾਨਾਂ ਵੱਲੋਂ ਕਿਸਾਨੀ ਮੰਗਾਂ ਨੂੰ ਲੈਕੇ ਮੋਹਾਲੀ ਤੋਂ ਚੰਡੀਗੜ੍ਹ ਤੱਕ ਕੱਢੇਂ ਜਾ ਰਹੇਂ ਮੋਟਰਸਾਈਕਲ ਰੋਸ ਮਾਰਚ ਦੀ ਪੂਰਨ ਹਮਾਇਤ ਅਤੇ ਸਰਕਾਰ ਨੂੰ ਕਿਸਾਨਾਂ ਦੀਆਂ ਸਾਰੀਆਂ ਮੰਗਾਂ ਪ੍ਰਵਾਨ ਕਰਨ ਦੀ ਲੋੜ ਤੇ ਜ਼ੋਰ ਦੇਣ ਦੀ ਮੰਗ ਕਰਦੀ ਹੈ, ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਕਿਸਾਨ ਸੰਘਰਸੀ ਆਗੂਆਂ ਵੱਲੋਂ ਅੱਜ ਮੋਹਾਲੀ ਤੋਂ ਚੰਡੀਗੜ੍ਹ ਤੱਕ ਕੱਢੇ ਜਾ ਰਹੇ ਰੋਸ ਮਾਰਚ ਦੀ ਪੂਰਨ ਹਮਾਇਤ ਅਤੇ ਸਰਕਾਰ ਤੋਂ ਕਿਸਾਨਾਂ ਦੀਆਂ ਸਾਰੀਆਂ ਮੰਗਾਂ ਪ੍ਰਵਾਨ ਕਰਨ ਦੀ ਲੋੜ ਤੇ ਜ਼ੋਰ ਦੇਣ ਦੀ ਮੰਗ ਕਰਦੀ ਹੈ, ਉਹਨਾਂ ਭਾਈ ਖਾਲਸਾ ਨੇ ਸਪੱਸ਼ਟ ਕੀਤਾ ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਲੰਮੇਂ ਸਮੇਂ ਤੋਂ ਰੋਸ ਰੈਲੀਆਂ ਤੇ ਵੱਡੇ ਵੱਡੇ ਇਕੱਠ ਕਰਕੇ ਸਰਕਾਰ ਤੋਂ ਮੰਗ ਕਰ ਚੁੱਕੇ ਹਨ ਕਿ ਉਹਨਾਂ ਦੀਆਂ ਹੱਕੀ ਮੰਗਾਂ ਪ੍ਰਵਾਨ ਕੀਤੀਆਂ ਜਾਣ ਪਰ ਸਰਕਾਰ ਦੇ ਕੰਨ ਤੇ ਜੂੰ ਨਹੀਂ ਸਰਕ ਰਹੀ, ਭਾਈ ਖਾਲਸਾ ਨੇ ਕਿਹਾ ਕਿਸਾਨੀ ਮੰਗਾਂ ਨੂੰ ਲੈਕੇ ਗੂੜ੍ਹੀ ਨੀਂਦ ਸੁੱਤੀ ਸਰਕਾਰ ਨੂੰ ਸਮੇਂ ਸਮੇਂ ਰੋਸ ਪ੍ਰਦਰਸ਼ਨ ਕਰਕੇ ਜਗਾਉਣਾ ਕਿਸਾਨਾਂ ਦੀ ਮਜ਼ਬੂਰੀ ਬਣ ਚੁੱਕਾ ਹੈ ਅਤੇ ਇਸੇ ਕੜੀ ਤਹਿਤ ਭਾਰਤੀ ਕਿਸਾਨ ਸੰਘਰਸ਼ੀਆਂ ਵੱਲੋਂ ਮੋਹਾਲੀ ਤੋਂ ਚੰਡੀਗੜ੍ਹ ਤੱਕ ਮੋਟਰਸਾਈਕਲ ਰੋਸ ਮਾਰਚ ਕੱਢਿਆ ਜਾ ਰਿਹਾ ਹੈ ਜੋ ਸਮੇਂ ਦੀ ਲੋੜ ਵਾਲਾ ਸ਼ਲਾਘਾਯੋਗ ਉਪਰਾਲਾ ਕਿਹਾ ਜਾ ਸਕਦਾ ਹੈ ਇਸ ਕਰਕੇ ਸਾਡੀ ਜਥੇਬੰਦੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਕਿਸਾਨ ਜਥੇਬੰਦੀਆਂ ਵੱਲੋਂ ਕਿਸਾਨੀ ਮੰਗਾਂ ਨੂੰ ਲਾਗੂ ਕਰਵਾਉਣ ਲਈ ਮੋਹਾਲੀ ਤੋਂ ਚੰਡੀਗੜ੍ਹ ਤੱਕ ਕੱਢੇ ਜਾ ਰਹੇ ਮੋਟਰਸਾਈਕਲ ਰੋਸ ਮਾਰਚ ਦੀ ਪੂਰਨ ਹਮਾਇਤ ਕਰਦੀ ਹੋਈ ਸਰਕਾਰ ਤੋਂ ਮੰਗ ਕਰਦੀ ਹੈ ਲੰਮੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਕਿਸਾਨੀ ਮੰਗਾਂ ਨੂੰ ਜਲਦੀ ਤੋਂ ਜਲਦੀ ਪੂਰਾ ਕਰਨ ਦੀ ਲੋੜ ਤੇ ਜ਼ੋਰ ਦਿੱਤਾ ਜਾਵੇ ਤਾਂ ਕਿ ਕਿਸਾਨਾਂ ਨੂੰ ਸਰਕਾਰ ਵਿਰੁੱਧ ਧਰਨੇ ਲਾਉਣ ਲਈ ਮਜਬੂਰ ਨਾ ਹੋਣਾ ਪਵੇ, ਇਸ ਮੌਕੇ ਤੇ ਭਾਈ ਵਿਰਸਾ ਸਿੰਘ ਖਾਲਸਾ ਪ੍ਰਧਾਨ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਨਾਲ ਭਾਈ ਅਵਤਾਰ ਸਿੰਘ ਅੰਮ੍ਰਿਤਸਰ, ਭਾਈ ਜੋਗਿੰਦਰ ਸਿੰਘ, ਭਾਈ ਜਗਤਾਰ ਸਿੰਘ, ਭਾਈ ਦਿਲਬਾਗ ਸਿੰਘ ਗੁਰਦਾਸਪੁਰ, ਭਾਈ ਸੁਖਦੇਵ ਸਿੰਘ ਜਗਰਾਓਂ, ਭਾਈ ਇੰਦਰਜੀਤ ਸਿੰਘ ਕਾਉਂਕੇ, ਭਾਈ ਜੱਸਾ ਸਿੰਘ ਬਿਆਸ, ਭਾਈ ਸਿੰਦਾ ਸਿੰਘ ਤੇ ਭਾਈ ਪਿਰਥੀ ਸਿੰਘ ਧਾਲੀਵਾਲ, ਭਾਈ ਰਛਪਾਲ ਸਿੰਘ ਅਤੇ ਭਾਈ ਮਨਜਿੰਦਰ ਸਿੰਘ ਕਮਾਲ ਕੇ ਆਦਿ ਆਗੂ ਹਾਜਰ ਸਨ ।।

Leave a Reply

Your email address will not be published. Required fields are marked *