ਗੁਰਬਾਣੀ ਬੇਅਦਬੀ ਘਟਨਾਵਾਂ ਦੇ ਦੋਸ਼ੀਆਂ ਨੂੰ ਸਾਰੀ ਉਮਰ ਜੇਲ੍ਹ’ਚ ਰੱਖਣ ਹਿੱਤ ਦੋ ਬਿੱਲ ਰਾਸ਼ਟਰਪਤੀ ਦੀ ਮੋਹਰ ਵਾਸਤੇ ਅਮਿਤ ਸ਼ਾਹ ਨੂੰ ਪੱਤਰ ਲਿਖਣਾ ਮੁੱਖ ਮੰਤਰੀ ਦਾ ਸਹੀ ਕਦਮ -ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ

ਗੁਰਦਾਸਪੁਰ, 30 ਮਈ (ਸਰਬਜੀਤ ਸਿੰਘ)– ਪੰਜਾਬ ਅਤੇ ਹੋਰ ਸੂਬਿਆਂ ਦੇ ਗੁਰਦੁਆਰਿਆਂ’ਚ ਗੁਰਬਾਣੀ ਬੇਅਦਬੀ ਦੀਆਂ ਘਟਨਾਵਾਂ ਵਿਚ ਨਿੱਤ ਦਿਨ ਵਾਧਾ ਹੋ ਰਿਹਾ ਹੈ ਜੋਂ ਸਿੱਖ ਕੌਮ ਲਈ ਵੱਡੀ ਚੁਣੌਤੀ ਤੇ ਚਿੰਤਾ ਦਾ ਵਿਸ਼ਾ ਬਣ ਚੁੱਕਾ ਹੈ ਅਤੇ ਲੋਕ ਦੁਖੀ ਹੋ ਕੇ ਸਰਕਾਰ ਤੋਂ ਇਨ੍ਹਾਂ ਘਟਨਾਵਾਂ ਨੂੰ ਰੋਕਣ ਲਈ ਸਖ਼ਤ ਤੋਂ ਸਖ਼ਤ ਕਾਨੂੰਨ ਬਣਾਉਣ ਦੀ ਮੰਗ ਕਰ ਰਹੇ ਹਨ ਜਿਸ ਕਰਕੇ ਪੰਜਾਬ ਦੀ ਆਪ ਸਰਕਾਰ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੋਕਾਂ ਦੀ ਮੰਗ ਨੂੰ ਮੁੱਖ ਰੱਖਦਿਆਂ ਗੁਰਬਾਣੀ ਬੇਅਦਬੀ ਦੇ ਦੋਸ਼ੀਆ ਨੂੰ ਸਾਰੀ ਉਮਰ ਜੇਲ੍ਹ’ਚ ਰੱਖਣ ਲਈ ਦੋ ਬਿੱਲ ਪਾਸ ਕਰਕੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਸਖ਼ਤ ਕਾਨੂੰਨ ਬਣਾਉਣ ਲਈ ਰਾਸ਼ਟਰਪਤੀ ਦੀ ਮੋਹਰ ਲਾਉਣ ਦੀ ਮੰਗ ਕਰਨੀ ਸਮੇਂ ਦੀ ਲੋੜ ਤੇ ਲੋਕਾਂ ਦੀ ਮੰਗ ਵਾਲਾਂ ਵਧੀਆ ਤੇ ਸ਼ਲਾਘਾਯੋਗ ਫ਼ੈਸਲਾ ਕਿਹਾ ਜਾ ਸਕਦਾ ਹੈ ਕਿਉਂਕਿ ਇਸ ਫੈਸਲੇ ਨਾਲ ਗੁਰਬਾਣੀ ਬੇਅਦਬੀ ਮਾਮਲਿਆਂ ਦੇ ਦੋਸ਼ੀਆਂ ਨੂੰ ਕਾਨੂੰਨ ਮੁਤਾਬਕ ਨੱਥ ਪਾਈ ਜਾ ਸਕਦੀ ਹੈ ਤੇ ਘਟਨਾਵਾਂ ਰੁੱਕ ਸਕਦੀਆਂ ਹਨ ,ਇਸ ਕਰਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਗੁਰਬਾਣੀ ਬੇਅਦਬੀ ਦੋਸ਼ੀਆਂ ਨੂੰ ਸਾਰੀ ਉਮਰ ਜੇਲ੍ਹ’ਚ ਰੱਖਣ ਲਈ ਦੋ ਬਿੱਲ ਅਮਿਤ ਸ਼ਾਹ ਨੂੰ ਰਾਸ਼ਟਰਪਤੀ ਦੀ ਮੋਹਰ ਲਾ ਸਖ਼ਤ ਕਾਨੂੰਨ ਬਣਾਉਣ ਵਾਲੇ ਫੈਸਲੇ ਦੀ ਪੂਰਨ ਹਮਾਇਤ ਕਰਦੀ ਹੋਈ ਸਰਕਾਰ ਤੋਂ ਮੰਗ ਕਰਦੀ ਹੈ ਕਿ ਦਿੱਨ ਬ ਦਿਨ ਵਧ ਰਹੀਆਂ ਇਨ੍ਹਾਂ ਬੇਅਦਬੀ ਘਟਨਾਵਾਂ ਨੂੰ ਠੱਲ੍ਹ ਪਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਦੋ ਬਿੱਲ ਰਾਹੀਂ ਸਖ਼ਤ ਕਾਨੂੰਨ ਬਣਾਉਣ ਵਾਲੀ ਮੰਗ ਤੇ ਮੋਹਰ ਲਾਈ ਜਾਵੇ ਤਾਂ ਕਿ ਲੰਮੇ ਸਮੇਂ ਤੋਂ ਲਗਾਤਾਰ ਹੋ ਰਹੀਆਂ ਗੁਰਬਾਣੀ ਘਟਨਾਵਾਂ ਨੂੰ ਰੋਕਿਆ ਜਾ ਸਕੇ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾਂ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਤੋਂ ਬੇਅਦਬੀ ਦੋਸ਼ੀਆਂ ਨੂੰ ਸਾਰੀ ਉਮਰ ਜੇਲ੍ਹ’ਚ ਰੱਖਣ ਵਾਲੇ ਸਖ਼ਤ ਕਾਨੂੰਨ ਬਣਾਉਣ ਲਈ ਦੋ ਬਿੱਲਾ ਤੇ ਮੋਹਰ ਲਵਾਉਣ ਲਈ ਅਮਿਤ ਸ਼ਾਹ ਨੂੰ ਲਿਖੇ ਪੱਤਰ ਦੀ ਪੂਰਨ ਹਮਾਇਤ ਅਤੇ ਇਸ ਨੂੰ ਸਮੇਂ ਦੀ ਲੋੜ ਤੇ ਲੋਕਾਂ ਦੀ ਮੰਗ ਵਾਲਾਂ ਫੈਸਲਾ ਦੱਸਿਆ ਤੇ ਕੇਂਦਰ ਸਰਕਾਰ ਤੋਂ ਇਸ ਨੂੰ ਤੁਰੰਤ ਪ੍ਰਵਾਨ ਕਰਨ ਦੀ ਮੰਗ ਕਰਦਿਆਂ ਇਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ । ਭਾਈ ਖਾਲਸਾ ਨੇ ਕਿਹਾ ਅਕਾਲੀ ਸਰਕਾਰ ਵੇਲੇ ਤੋਂ ਗੁਰਬਾਣੀ ਬੇਅਦਬੀ ਘਟਨਾਵਾਂ ਦੇ ਦਿਨ ਬ ਦਿਨ ਵਾਧੇ ਦਾ ਹੋਣਾ ਸਰਕਾਰ ਦੇ ਢਿੱਲੇ ਤੇ ਨਾਰਮਲ ਕਾਨੂੰਨ ਦਾ ਨਤੀਜਾ ਹੈ, ਭਾਈ ਖਾਲਸਾ ਨੇ ਦੱਸਿਆ ਬਾਦਲਾਂ ਨੇ ਇਸ ਰੁਝਾਨ ਨੂੰ ਰੋਕਣ ਲਈ ਕੋਈ ਸਖਤ ਕਦਮ ਨਹੀਂ ਚੁੱਕਿਆ ਤੇ ਕਾਂਗਰਸ ਨੇ ਵੀ ਇਨ੍ਹਾਂ ਘਟਨਾਵਾਂ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦੇਣ ਤੇ ਰੋਕਣ ਲਈ ਗੁਟਕੇ ਸਾਹਿਬ ਤੋਂ ਕਸਮ ਪਾ ਕੇ ਆਪਣੀ ਸਰਕਾਰ ਬਣਾਈ ,ਪਰ ਸਤਾ’ਚ ਆਉਣ ਤੋਂ ਬਾਅਦ ਅਸਫਲ ਰਹੀ ਤੇ ਸਰਕਾਰ ਵੀ ਜਾਂਦੀ ਰਹੀ, ਭਾਈ ਖਾਲਸਾ ਨੇ ਕਿਹਾ ਆਪ ਦੇ ਸੁਪਰੀਮੋ ਕੇਜਰੀਵਾਲ ਨੇ ਇਹਨਾਂ ਘਟਨਾਵਾਂ ਦੇ ਦੋਸ਼ੀਆਂ ਸਖ਼ਤ ਸਜ਼ਾਵਾਂ ਦੇਣ ਦਾ ਲੋਕਾਂ ਨਾਲ ਵਾਧਾ ਕੀਤਾ ,ਪਰ ਸਰਕਾਰ ਬਣਨ ਤੋਂ ਬਾਅਦ ਅਜੇ ਤੱਕ ਦੋਸ਼ੀਆਂ ਨੂੰ ਸਜ਼ਾਵਾਂ ਨਹੀਂ ਦਿੱਤੀਆਂ , ਭਾਈ ਖਾਲਸਾ ਨੇ ਕਿਹਾ ਜਿਸ ਦੇ ਸਿੱਟੇ ਵਜੋਂ ਇਨ੍ਹਾਂ ਘਟਨਾਵਾਂ ਵਿਚ ਲਗਾਤਾਰ ਵਾਧਾ ਹੁੰਦਾ ਗਿਆ ਅਤੇ ਦੇਸ਼ਾਂ ਵਿਦੇਸ਼ਾਂ ਦੀਆਂ ਸੰਗਤਾਂ ਵਿੱਚ ਇਨ੍ਹਾਂ ਘਟਨਾਵਾਂ ਨੂੰ ਲੈ ਕੇ ਸਰਕਾਰ ਵਿਰੁੱਧ ਭਾਰੀ ਰੋਸ ਪਾਇਆ ਤੇ ਮੰਗ ਕੀਤੀ ਕਿ ਸਰਕਾਰ ਇਨ੍ਹਾਂ ਘਟਨਾਵਾਂ ਨੂੰ ਰੋਕਣ ਲਈ ਸਖ਼ਤ ਕਾਨੂੰਨ ਬਣਾਏ, ਭਾਈ ਖਾਲਸਾ ਨੇ ਸਪਸ਼ਟ ਕੀਤਾ ਹੁਣ ਜਦੋਂ ਸੰਗਤਾਂ ਨੇ ਸਰਕਾਰਾਂ ਤੋਂ ਉੱਪਰ ਉੱਠ ਕੇ ਇਨ੍ਹਾਂ ਘਟਨਾਵਾਂ ਨੂੰ ਅੰਜਾਮ ਦੇਣ ਵਾਲੇ ਲੋਕਾਂ ਨੂੰ ਸਖਤ ਸਜ਼ਾਵਾਂ ਦੇਣ ਦਾ ਰੁਖ ਤਿਆਰ ਕੀਤਾ ਤਾਂ ਆਪ ਸਰਕਾਰ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਹਿਲ ਕਦਮੀ ਕਰਦਿਆਂ ਦੋ ਬਿੱਲ ਪਾਸ ਕਰਕੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਰਾਸ਼ਟਰਪਤੀ ਦੀ ਮੋਹਰ ਲਾ ਕੇ ਸਖ਼ਤ ਕਾਨੂੰਨ ਬਣਾਉਣ ਦੀ ਮੰਗ ਕੀਤੀ ਹੈ ਜਿਸ ਦੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਸਮੇਤ ਲੋਕਾਂ ਵਲੋਂ ਸ਼ਲਾਘਾ ਕੀਤੀ ਜਾ ਰਹੀ ਹੈ ਕਿਉਂਕਿ ਇਹ ਕਾਨੂੰਨ ਬਣਨ ਨਾਲ ਦੋਸ਼ੀਆਂ ਨੂੰ ਕੰਨ ਹੋ ਜਾਣਗੇ ਅਤੇ ਇਨ੍ਹਾਂ ਘਟਨਾਵਾਂ ਨੂੰ ਰੋਕਿਆ ਜਾ ਸਕੇਗਾ ਇਸ ਕਰਕੇ ਅਸੀਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਬੇਨਤੀ ਕਰਦੇ ਹਾਂ ਕਿ ਇਨ੍ਹਾਂ ਗੁਰਬਾਣੀ ਬੇਅਦਬੀ ਘਟਨਾਵਾਂ ਨੂੰ ਰੋਕਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਦੋ ਬਿੱਲਾਂ ਤੇ ਰਾਸ਼ਟਰਪਤੀ ਸਾਹਿਬ ਦੀ ਮੋਹਰ ਲਾ ਕੇ ਸਖ਼ਤ ਕਾਨੂੰਨ ਬਣਾਉਣ ਵਾਲੀ ਮੰਗ ਨੂੰ ਪ੍ਰਵਾਨ ਕੀਤਾ ਜਾਵੇ ਇਸ ਨਾਲ ਘਟਨਾਵਾਂ ਵੀ ਰੁੱਕ ਜਾਣਗੀਆ ਤੇ ਸਰਕਾਰ ਦਾ ਲੋਕਾਂ ਨਾਲ ਕੀਤਾ ਵਾਅਦਾ ਵੀ ਪੂਰਾ ਹੋ ਜਾਵੇਗਾ ਇਸ ਮੌਕੇ ਭਾਈ ਖਾਲਸਾ ਨਾਲ ਸੀਨੀਅਰ ਮੀਤ ਪ੍ਰਧਾਨ ਭਾਈ ਵਿਰਸਾ ਸਿੰਘ ਵਲਟੋਹਾ, ਭਾਈ ਜੋਗਿੰਦਰ ਸਿੰਘ ਅਤੇ ਭਾਈ ਜਗਤਾਰ ਸਿੰਘ ਫਿਰੋਜ਼ਪੁਰ ਭਾਈ ਲਖਵਿੰਦਰ ਸਿੰਘ ਰਾਜਿਸਥਾਨ ਭਾਈ ਸਿੰਦਾ ਸਿੰਘ ਨਿਹੰਗ ਧਰਮ ਕੋਟ ਭਾਈ ਦਿਲਬਾਗ ਸਿੰਘ ਬਾਗੀ ਗੁਰਦਾਸਪੁਰ ਨੰਬਰਦਾਰ ਬਲਕਾਰ ਸਿੰਘ ਬਹਿਕਫੱਤੂ ਮੱਖੂ ਭਾਈ ਸਵਰਨ ਜੀਤ ਸਿੰਘ ਮਾਨੋਕੇ ਲੁਧਿਆਣਾ ਭਾਈ ਅਮਰਜੀਤ ਸਿੰਘ ਰਤਨ ਗੜ੍ਹ ਆਦਿ ਆਗੂ ਹਾਜਰ ਸਨ ।

Leave a Reply

Your email address will not be published. Required fields are marked *