ਮਜ਼ਦੂਰ ਮੁਕਤੀ ਮੋਰਚਾ ਵੱਲੋਂ ਮਨਰੇਗਾ ਨੂੰ ਪਾਰਦਰਸ਼ੀ ਢੰਗ ਨਾਲ ਲਾਗੂ ਕਰਨ ਦੀ ਮੰਗ ਨੂੰ ਲੈ ਕੇ ਡੀ.ਸੀ ਨੂੰ ਮਿਲਿਆ

ਗੁਰਦਾਸਪੁਰ

ਗੁਰਦਾਸਪੁਰ, 31 ਮਈ (ਸਰਬਜੀਤ ਸਿੰਘ)– ਅੱਜ ਮਜ਼ਦੂਰ ਮੁਕਤੀ ਮੋਰਚਾ ਦੇ ਆਗੂ ਵਿਜੇ ਸੋਹਲ ਅਤੇ ਦਲਬੀਰ ਭੋਲਾ ਦੀ ਅਗਵਾਈ ਹੇਠ ਮਨਰੇਗਾ ਮਜ਼ਦੂਰਾਂ ਦਾ ਇੱਕ ਵਫਦ ਡਿਪਟੀ ਕਮਿਸ਼ਨਰ ਗੁਰਦਾਸਪੁਰ ਨੂੰ ਮਿਲਿਆ ਅਤੇ ਦਿਤੇ ਮੰਗ ਪੱਤਰ ‌ਰਾਹੀ ਮਨਰੇਗਾ ਨੂੰ ‌ਪਾਰਦਰਸੀ ਢੰਗ ਨਾਲ ਲਾਗੂ ਕਰਨ ਦੀ ਮੰਗ ਕੀਤੀ।

ਵਫਦ ਵਿੱਚ ਸ਼ਾਮਲ ਆਲ ਇੰਡੀਆ ਸੈਂਟਰਲ ਕੌਂਸਲ ਆਫ ਟਰੇਡ ਯੂਨੀਅਨਜ,(ਏਕਟੂ)‌ਦੇ ਸੂਬਾ ਮੀਤ ਪ੍ਰਧਾਨ ਅਤੇ ਲਿਬਰੇਸ਼ਨ ਦੇ ਸੂਬਾ ਸਕੱਤਰ ਕਾਮਰੇਡ ਗੁਰਮੀਤ ਸਿੰਘ ਬੱਖਤਪੁਰਾ ਨੇ‌ ਕਿਹਾ ਕਿ ਮਾਨ ਸਰਕਾਰ ਕੇਂਦਰ ਦੇ ਪੈਸੇ ਨਾਲ ਚੱਲਣ ਵਾਲੇ ਮਨਰੇਗਾ ਰੋਜ਼ਗਾਰ ਨੂੰ ਵੀ ਮਜਦੂਰਾ ਤੱਕ ਪੁੱਜਦਾ ਨਹੀਂ ਕਰ ਸਕੀ, ਮਜ਼ਦੂਰ ਔਰਤਾਂ ਰੋਜ਼ਗਾਰ ਲੈਣ ਲਈ ਬਲਾਕਾ ਵਿਚ ਖਜਲ ਖੁਆਰ ਹੋ ਰਹੀਆਂ ਹਨ ਪਰ ਲੋਕਾਂ ਦੇ ਟੈਕਸਾਂ ਨਾਲ ਭਰੇ ਖ਼ਜ਼ਾਨੇ ਚੋਂ ਤਨਖਾਹਾਂ ਅਤੇ ਭਤੇ‌ ਲੈਣ ਵਾਲੇ ਬਲਾਕ ‌ਅਧਿਕਾਰੀ ਮਜ਼ਦੂਰਾਂ ਨੂੰ ਰੋਜ਼ਗਾਰ ਦੇਣ ਦੀ ਬਜਾਏ ਪ੍ਰੇਸ਼ਾਨ ਕਰ ਰਹੇ ਹਨ। ਆਗੂਆਂ ਕਿਹਾ ਕਿ ਬਲਾਕ ਫਤਿਹਗੜ੍ਹ ਚੂੜੀਆਂ ਦੇ ਪਿੰਡ ਆਦਿ ਦੇ ਮਜ਼ਦੂਰ ਬੀਤੇ ਚਾਰ ਦਿਨ ਤੋਂ ਧਰਨਾ ਦੇ ਰਹੇ ਹਨ ਪਰ ਉਨ੍ਹਾਂ ਦੀ ਕੋਈ ਸੁਣਵਾਈ ਨਹੀਂ ਹੋ ਰਹੀ। ਆਗੂਆਂ ਮਾਨ ਸਰਕਾਰ ਦੀ ਸਖ਼ਤ ਅਲੋਚਨਾਂ ਕਰਦਿਆਂ ਕਿਹਾ ਕਿ ਮਾਨ ਸਰਕਾਰ ਮਜ਼ਦੂਰਾਂ, ਇਸਤ੍ਰੀਆਂ, ਨੌਜਵਾਨਾਂ ਅਤੇ ਕਿਸਾਨਾਂ ਨੂੰ ਵੀਦਿੱਤੀਆਂ ਗਰੰਟੀਆ ਪੂਰੀਆਂ ਕਰਨ ਵਿੱਚ ਫੇਲ ਰਹੀ ਹੈ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਦਾ 14‌ਮਹੀਨੇ‌ ਰਾਜ ਕਿਸੇ ਤਰ੍ਹਾਂ ਵੀ ਪਹਿਲੀਆਂ ਸਰਕਾਰਾਂ ਤੋਂ ਵੱਖਰਾ ਨਹੀਂ ਕਿਹਾ ਜਾ ਸਕਦਾ। ਵਫਦ ਵਿੱਚ ਬਚਨ ਸਿੰਘ ਤੇਜਾ ਕਲਾਂ, ਜਗੀਰ ਸਿੰਘ ਤੇਜਾ ਕਲਾਂ,ਮਿਦੋ ਖੋਖਰ, ਅਜੀਤ ਸਿੰਘ ਅਤੇ ਕੁਲਦੀਪ ਰਾਜੂ ਸ਼ਾਮਲ ਸਨ।

Leave a Reply

Your email address will not be published. Required fields are marked *