ਗੁਰਦਾਸਪੁਰ, 1 ਜੂਨ (ਸਰਬਜੀਤ ਸਿੰਘ)-ਪੰਜਾਬ ਸਰਕਾਰ ਦੀ ਅੱਜ ਦੋ ਮੰਤਰੀਆਂ ਨੂੰ ਵਜਾਰਤ ਵਿੱਚ ਸ਼ਾਮਲ ਕਰਨ ਅਤੇ ਇੱਕ ਕੈਬਨਿਟ ਮੰਤਰੀ ਇੰਦਰਬੀਰ ਸਿੰਘ ਨਿੱਝਰ ਤੋਂ ਅਸਤੀਫਾ ਲੈਣ ਵਾਲ਼ੀ ਸਿਆਸਤ ਨੇ ਪੰਜਾਬ ਦੀ ਸਿਆਸਤ ਵਿੱਚ ਇੱਕ ਭੰਚਾਲ ਖੜ੍ਹਾ ਕਰ ਦਿੱਤਾ ਹੈ ਕਿਉਂਕਿ ਆਪ ਸਰਕਾਰ ਕੇਂਦਰ ਸਰਕਾਰ ਵੱਲੋਂ ਜਾਰੀ ਕੀਤੇ ਆਰਡੀਨੈਂਸ ਵਿਰੁੱਧ ਜਿਥੇ ਦੇਸ਼ ਦੀਆਂ ਰਾਸ਼ਟਰੀ ਪਾਰਟੀ ਦੀ ਹਮਾਇਤ ਪ੍ਰਾਪਤ ਕਰ ਰਹੀ ਹੈ ਉਥੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਘਰ ਸਮੂਹ ਵਿਧਾਇਕਾਂ ਰਾਜਸਭਾ ਤੇ ਲੋਕ ਸਭਾ ਮੈਂਬਰਾਂ ਸਮੇਤ ਉੱਚ ਪਾਰਟੀ ਆਹੁਦੇ ਦਾਰਾ ਨੂੰ ਦਿਤੇ ਰਾਤਰੀ ਭੋਜਨ ਸਮੇਂ ਕੇਂਦਰ ਦੇ ਆਰਡੀਨੈਂਸ ਵਿਰੁੱਧ ਕਲਾਸ ਦਾ ਰਹੇ ਹਨ ਅਤੇ ਸਰਕਾਰ ਦੀ ਨੀਤੀ ਵਿਰੁੱਧ ਅਵਾਜ਼ ਉਠਾਉਣ ਵਾਲੇ ਮੰਤਰੀਆਂ ਨੂੰ ਸਬਕ ਸਿਖਾਉਣ ਤਹਿਤ ਪਿਛਲੇ ਦਿਨੀਂ ਮਾਂਝੇ ਦੇ ਕੈਬਨਿਟ ਮੰਤਰੀ ਡਾਕਟਰ ਇੰਦਰਬੀਰ ਸਿੰਘ ਨਿੱਝਰ ਨੇ ਪੰਜਾਬ ਦੇ ਹਰ ਮਨ ਪਿਆਰੇ ਅਖ਼ਬਾਰ ਅਜੀਤ ਦੇ ਮੁੱਖ ਪ੍ਰਬੰਧਕ ਅਤੇ ਸੰਪਾਦਕ ਸ੍ਰ ਬਰਜਿੰਦਰ ਸਿੰਘ ਹਮਦਰਦ ਨੂੰ ਸਰਕਾਰ ਵੱਲੋਂ ਜੰਗੇ ਆਜ਼ਾਦੀ ਯਾਦਗਾਰ ਮਾਮਲੇ’ਚ ਤਲਬ ਕਰਨ ਦੇ ਵਿਰੋਧ ਕਿਹਾ ਸੀ ਕਿ ਡਾਕਟਰ ਬਰਜਿੰਦਰ ਸਿੰਘ ਹਮਦਰਦ ਤਾਂ ਜੰਗੇ ਆਜ਼ਾਦੀ ਯਾਦਗਾਰ ਦੀ ਪ੍ਰਬੰਧਕੀ ਕਮੇਟੀ ਤੋਂ ਪਹਿਲਾਂ ਹੀ ਇਲੱਗ ਹੋ ਚੁੱਕੇ ਸਨ, ਇਸ ਕਰਕੇ ਉਨ੍ਹਾਂ ਨੂੰ ਇਸ ਮਾਮਲੇ ਵਿੱਚ ਤਲਬ ਕਰਨਾ ਸਹੀ ਨਹੀਂ ? ਇਸੇ ਕਰਕੇ ਹੀ ਉਹਨਾਂ ਨੂੰ ਅਸਤੀਫਾ ਦੇਣ ਲਈ ਮਜਬੂਰ ਕੀਤਾ ਗਿਆ ਜਿਸ ਦਾ ਮਾਂਝੇ ਦੇ ਲੋਕਾਂ ਵਲੋਂ ਤਿਖਾ ਵਿਰੋਧ ਕੀਤਾ ਜਾ ਰਿਹਾ ਹੈ ਅਤੇ ਇਸ ਤੇ ਮੁੜ ਤੋਂ ਵਿਚਾਰ ਕਰਨ ਦੀ ਮੰਗ ਕੀਤੀ ਜਾ ਰਹੀ ਹੈ, ਇਸ ਕਰਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਮਹਾਨ ਪੰਥਕ ਕੁਰਬਾਨੀ ਵਾਲੇ ਪ੍ਰਵਾਰ ਸ੍ਰ ਗੁਰਮੀਤ ਸਿੰਘ ਖੁੱਡੀਆਂ ਨੂੰ ਮੰਤਰੀ ਮੰਡਲ’ਚ ਸ਼ਾਮਲ ਕਰਨ ਲਈ ਮੁੱਖ ਮੰਤਰੀ ਦਾ ਧੰਨਵਾਦ ਕਰਦੀ ਹੈ, ਉਥੇ ਡਾਕਟਰ ਇੰਦਰਬੀਰ ਸਿੰਘ ਨਿੱਝਰ ਨੂੰ ਅਜ਼ੀਤ ਸੰਪਾਦਕ ਹਮਦਰਦ ਦੇ ਹੱਕ ਵਿੱਚ ਸੱਚ ਬੋਲਣ ਵਾਸਤੇ ਅਸਤੀਫਾ ਲੈਣ ਵਾਲ਼ੀ ਨੀਤੀ ਦਾ ਜ਼ੋਰਦਾਰ ਸ਼ਬਦਾਂ’ਚ ਵਿਰੋਧ ਕਰਦੀ ਹੋਈ ਇਸ ਤੇ ਮੁੜ ਵਿਚਾਰ ਕਰਨ ਦੀ ਮੰਗ ਕਰਦੀ ਹੈ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾਂ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਮਾਝੇ ਦੇ ਕੈਬਨਿਟ ਮੰਤਰੀ ਡਾਕਟਰ ਇੰਦਰਬੀਰ ਸਿੰਘ ਨਿੱਝਰ ਨੂੰ ਅਸਤੀਫੇ ਲਈ ਮਜਬੂਰ ਕਰਨ ਵਾਲੀ ਆਪ ਸਰਕਾਰ ਦੀ ਨੀਤੀ ਦੀ ਨਿੰਦਾ ਅਤੇ ਸਿਆਸਤ ਦੇ ਬਾਬਾ ਬੋਹੜ ਅਖਵਾਉਣ ਵਾਲੇ ਮਰਹੂਮ ਸ੍ਰ ਪ੍ਰਕਾਸ਼ ਸਿੰਘ ਬਾਦਲ ਨੂੰ ਲੰਬੀ ਹਲਕੇ ਤੋਂ ਹਰਾਉਣ ਵਾਲੇ ਸ੍ਰ ਗੁਰਮੀਤ ਸਿੰਘ ਖੁੱਡੀਆਂ ਨੂੰ ਮੰਤਰੀ ਮੰਡਲ ਵਿਚ ਸ਼ਾਮਿਲ ਕਰਨ ਲਈ ਮੁੱਖ ਮੰਤਰੀ ਦਾ ਧੰਨਵਾਦ ਕਰਦਿਆਂ ਇਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ। ਭਾਈ ਖਾਲਸਾ ਨੇ ਕਿਹਾ ਕੈਬਨਿਟ ਮੰਤਰੀ ਡਾਕਟਰ ਇੰਦਰਬੀਰ ਸਿੰਘ ਨਿੱਝਰ ਦੇ ਇੱਕ ਦਮ ਅਸਤੀਫਾ ਦੇਣਾ ਤੇ ਉਸ ਨੂੰ ਪ੍ਰਵਾਨ ਕਰਨ ਵਾਲੀ ਨੀਤੀ ਨੇ ਸਾਬਤ ਕਰ ਦਿੱਤਾ ਹੈ ਕਿ ਆਪ ਸਰਕਾਰ ਸੱਚ ਹੱਕ ਦੀ ਗੱਲ ਕਰਨ ਵਾਲੇ ਮੰਤਰੀਆਂ ਨੂੰ ਕਿਸੇ ਵੇਲੇ ਵੀ ਬਲੀ ਦਾ ਬੱਕਰਾ ਬਣਾ ਸਕਦੀ ਹੈ ਭਾਈ ਖਾਲਸਾ ਨੇ ਕਿਹਾ ਕੈਬਨਿਟ ਮੰਤਰੀ ਇੰਦਰਬੀਰ ਸਿੰਘ ਨਿੱਝਰ ਨੇ ਅਜੀਤ ਸੰਪਾਦਕ ਸ੍ਰ ਬਰਜਿੰਦਰ ਸਿੰਘ ਹਮਦਰਦ ਸਾਹਿਬ ਸਬੰਧੀ ਸੱਚ ਹੀ ਤਾਂ ਬੋਲਿਆ, ਜੋਂ ਸਾਰਾ ਪੰਜਾਬ ਬੋਲ ਰਿਹਾ ਹੈ ਪਰ ਆਪ ਸਰਕਾਰ ਨੂੰ ਸੱਚ ਪਚਿਆ ਨਹੀਂ ਤੇ ਮੰਤਰੀ ਨੂੰ ਅਸਤੀਫੇ ਲਈ ਮਜਬੂਰ ਕਰ ਦਿੱਤਾ ,ਇਸ ਕਰਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਗੁਰਮੀਤ ਸਿੰਘ ਖੁੱਡੀਆਂ ਨੂੰ ਮੰਤਰੀ ਮੰਡਲ ਵਿਚ ਸ਼ਾਮਿਲ ਕਰਨ ਲਈ ਮੁੱਖ ਮੰਤਰੀ ਦਾ ਧੰਨਵਾਦ ਕਰਦੀ ਹੈ ,ਉਥੇ ਡਾਕਟਰ ਇੰਦਰਬੀਰ ਸਿੰਘ ਨਿੱਝਰ ਨੂੰ ਅਸਤੀਫੇ ਦੇਣ ਲਈ ਮਜਬੂਰ ਕਰਨ ਵਾਲੀ ਨੀਤੀ ਦਾ ਵਿਰੋਧ ਕਰਦੀ ਹੋਈ ਸਰਕਾਰ ਨੂੰ ਬੇਨਤੀ ਕਰਦੀ ਹੈ ਕਿ ਇਸ ਤੇ ਮੁੜ ਤੋਂ ਵਿਚਾਰ ਕੀਤਾ ਜਾਵੇ ਕਿਉਂਕਿ ਮਾਝੇ ਨੂੰ ਕੈਬਨਿਟ ਰੈਂਕ ਵਿੱਚ ਸ਼ਾਮਲ ਬਹੁਤ ਜ਼ਰੂਰੀ ਹੈ ਇਸ ਮੌਕੇ ਭਾਈ ਖਾਲਸਾ ਨਾਲ ਸੀਨੀਅਰ ਮੀਤ ਪ੍ਰਧਾਨ ਭਾਈ ਬਲਵਿੰਦਰ ਸਿੰਘ ਲੋਹਟਬੱਦੀ ਭਾਈ ਜੋਗਿੰਦਰ ਸਿੰਘ ਅਤੇ ਭਾਈ ਜਗਤਾਰ ਸਿੰਘ ਫਿਰੋਜ਼ਪੁਰ ਭਾਈ ਲਖਵਿੰਦਰ ਸਿੰਘ ਰਾਜਿਸਥਾਨ ਭਾਈ ਸਿੰਦਾ ਸਿੰਘ ਨਿਹੰਗ ਧਰਮ ਕੋਟ ਭਾਈ ਦਿਲਬਾਗ ਸਿੰਘ ਬਾਗੀ ਗੁਰਦਾਸਪੁਰ ਭਾਈ ਸਵਰਨ ਜੀਤ ਸਿੰਘ ਮਾਨੋਕੇ ਨੰਬਰਦਾਰ ਬਲਕਾਰ ਸਿੰਘ ਬਹਿਕਫੱਤੂ ਤੇ ਭਾਈ ਅਮਰਜੀਤ ਸਿੰਘ ਰਤਨ ਗੜ੍ਹ ਆਦਿ ਆਗੂ ਹਾਜਰ ਸਨ ।