6 ਜੂਨ ਨੂੰ ਭਾਈ ਲਖਬੀਰ ਸਿੰਘ ਬੀਰਾ ਦੀ ਬਰਸੀ ਹਰੜਖੁਰਦ ਅਜਨਾਲਾ ਵਿਖੇ ਜੱਥੇ ਬਲਬੀਰ ਸਿੰਘ ਤੇ ਜਥੇ ਸਤਨਾਮ ਸਿੰਘ ਦੀ ਦੇਖ ਰੇਖ ਹੇਠ ਮਨਾਈ ਜਾਵੇਗੀ -ਭਾਈ ਖਾਲਸਾ

ਗੁਰਦਾਸਪੁਰ

ਗੁਰਦਾਸਪੁਰ, 6 ਜੂਨ (ਸਰਬਜੀਤ ਸਿੰਘ)–6 ਜੂਨ ਘੱਲੂਘਾਰਾ ਦਿਵਸ ਤੇ ਸ਼੍ਰੀ ਹਰਮੰਦਰ ਸਾਹਿਬ ਤੇ ਹੋਰ ਗੁਰਦੁਆਰਿਆਂ ਵਿੱਚ ਦਰਬਾਰ ਸਾਹਿਬ ਦੇ ਸਮੂਹ ਸ਼ਹੀਦਾਂ ਨੂੰ ਯਾਦ ਕਰਦਿਆਂ ਸ਼ਰਧਾ ਦੇ ਫੁੱਲ ਭੇਂਟ ਕੀਤੇ ਜਾ ਰਹੇ ਹਨ, ਉਥੇ ਸ਼ਹੀਦ ਭਾਈ ਲਖਬੀਰ ਸਿੰਘ ਬੀਰਾ ਖਾਪੜਖੇੜੀ ਦੀ ਸਲਾਨਾ ਬਰਸੀ ਇਸ ਵਾਰ ਵੀ ਬਹੁਤ ਹੀ ਸ਼ਰਧਾ ਭਾਵਨਾਵਾਂ ਤੇ ਚਾਵਾਂ ਨਾਲ ਗੁਰਦੁਆਰਾ ਦਮਦਮਾ ਸਾਹਿਬ ਪਾਤਸ਼ਾਹੀ ਛੇਵੀਂ ਛਾਉਣੀ ਨਿਹੰਗ ਸਿੰਘਾਂ ਪਿੰਡ ਹਰੜਖੁਰਦ ਨੇੜੇ ਅਜਨਾਲਾ ਵਿਖੇ ਤਰਨਾ ਦਲ ਮਿਸਲ ਸ਼ਹੀਦ ਬਾਬਾ ਬਲਵੰਤ ਸਿੰਘ ਦੇ ਮੁਖੀ ਜਥੇਦਾਰ ਬਾਬਾ ਸਤਨਾਮ ਸਿੰਘ ਖਾਪੜਖੇੜੀ ਅਤੇ ਮਿਸਲ ਸ਼ਹੀਦ ਬਾਬਾ ਸ਼ਾਮ ਸਿੰਘ ਅਟਾਰੀ ਦੇ ਮੁਖੀ ਜਥੇਦਾਰ ਬਾਬਾ ਬਲਬੀਰ ਖਾਪੜਖੇੜੀ ਦੀ ਦੇਖ ਰੇਖ ਅਤੇ ਆਦਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਹੇਠ ਬਹੁਤ ਹੀ ਸ਼ਰਧਾ ਭਾਵਨਾਵਾਂ ਨਾਲ ਮਨਾਈ ਜਾ ਰਹੀ ਹੈ ਅਖੰਡ ਪਾਠਾਂ ਦੇ ਭੋਗ ਪਾਏ ਜਾਣਗੇ, ਧਾਰਮਿਕ ਦੀਵਾਨ ਸਜਾਏ ਜਾਣਗੇ, ਨਿਹੰਗ ਸਿੰਘਾਂ ਵੱਲੋਂ ਮਹੱਲਾ ਕੱਢਿਆ ਜਾਵੇ ਗਾ ਸਮੂਹ ਜਥੇਬੰਦੀਆਂ ਦੇ ਆਗੂਆਂ ਤੇ ਹੋਰ ਪਤਵੰਤਿਆਂ ਤੋਂ ਇਲਾਵਾ ਧਾਰਮਿਕ ਬੁਲਾਰਿਆਂ ਦਾ ਸਨਮਾਨ ਕੀਤਾ ਜਾਵੇਗਾ, ਠੰਢੇ ਮਿੱਠੇ ਜਲ ਦੀਆਂ ਛਬੀਲਾਂ ਦੇਗਾਂ ਸਰਦਾਈਆ ਤੇ ਗੁਰੂ ਕੇ ਲੰਗਰ ਅਟੁੱਟ ਵਰਤਾਏ ਜਾਣਗੇ। ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਜਥੇਦਾਰ ਬਾਬਾ ਬਲਬੀਰ ਸਿੰਘ ਖਾਪੜਖੇੜੀ ਤੇ ਜਥੇਦਾਰ ਬਾਬਾ ਸਤਨਾਮ ਸਿੰਘ ਖਾਪੜ ਖੇੜੀ ਨਾਲ ਸਮਾਗਮ ਸਬੰਧੀ ਜਾਣਕਾਰੀ ਹਾਸਲ ਕਰਨ ਤੋਂ ਉਪਰੰਤ ਇਕ ਲਿਖਤੀ ਪ੍ਰੈਸ ਬਿਆਨ ਰਾਹੀਂ ਦਿੱਤੀ ਉਹਨਾਂ ਦਸਿਆ ਬਰਸੀ ਦੇ ਸਬੰਧ ਵਿੱਚ ਰੱਖੇਂ ਅਖੰਡ ਪਾਠ ਸਾਹਿਬ ਦੇ ਭੋਗ ਕੱਲ ਨੂੰ ਪਾਉਣ ਤੋਂ ਉਪਰੰਤ ਧਾਰਮਿਕ ਦੀਵਾਨ ਸਜਾਏ ਜਾਣਗੇ ਅਤੇ ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ਮਹੱਲਾ ਕੱਢਿਆ ਜਾਵੇ ਗਾ ਗੁਰੂ ਕੇ ਲੰਗਰ ਅਟੁੱਟ ਵਰਤਾਏ ਜਾਣਗੇ ਇਸ ਬਰਸੀ ਸਮਾਗਮ ਵਿੱਚ ਵਖ ਵਖ ਧਾਰਮਿਕ ਸਿਆਸੀ ਅਤੇ ਸਮਾਜਿਕ ਆਗੂਆਂ ਤੋਂ ਇਲਾਵਾ ਡੇਢ ਦਰਜਨ ਦੇ ਲਗਭਗ ਨਿਹੰਗ ਸਿੰਘ ਜਥੇਬੰਦੀਆਂ ਆਪਣੇ ਘੌੜਿਆ ਤੇ ਹੋਰ ਰਵਾਇਤੀ ਸਾਜ਼ੋ ਸਾਮਾਨ ਸਮੇਤ ਵਿਸ਼ੇਸ਼ ਤੌਰ ਤੇ ਪਹੁੰਚ ਰਹੀਆਂ ਹਨ, ਸਮੂਹ ਸੰਗਤਾਂ ਨੂੰ ਸ਼ਹੀਦ ਭਾਈ ਲਖਬੀਰ ਸਿੰਘ ਬੀਰਾ ਖਾਪੜਖੇੜੀ ਦੀ ਸਲਾਨਾ ਬਰਸੀ ਤੇ ਹੁੱਮ ਹਮਾਹ ਕੇ ਪਹੁੰਚਣ ਦੀ ਅਪੀਲ ਕੀਤੀ ਜਾਂਦੀ ਹੈ ਇਹ ਅਸਥਾਨ ਅਜਨਾਲਾ ਤੋਂ ਤਿੰਨ ਕਿਲੋਮੀਟਰ ਦੀ ਦੂਰੀ ਤੇ ਹੈ ।

Leave a Reply

Your email address will not be published. Required fields are marked *