ਗੁਰਦਾਸਪੁਰ, 8 ਜੂਨ (ਸਰਬਜੀਤ ਸਿੰਘ)–ਕਾਂਗਰਸ ਦੇ ਨਵਜੋਤ ਸਿੰਘ ਸਿੱਧੂ ਵੱਲੋਂ ਅਜੀਤ ਵੱਲੋਂ ਸੱਦੀ ਸਰਬਪਾਰਟੀ ਮੀਟਿੰਗ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਇਹ ਗੱਲ ਕਹਿਣੀ ਕਿ ਪੰਜਾਬ ਰਾਜ ਵਿਚ ਬਦਲਾਅ ਲਿਆਉਣ ਦੀ ਨੀਤੀ ਨਾਲ ਸਤਾ’ਚ ਆਏਂ ਭਗਵੰਤ ਸਿੰਘ ਮਾਨ ਨੇ ਆਪਣਾ ਵਿਆਹ ਕਰਵਾ ਕੇ ਔਰਤ ਤਾਂ ਬਦਲਣ ਵਾਲਾ ਬਦਲਾਅ ਜਰੂਰ ਕਰ ਲਿਆ ਪਰ ਰਾਜ ਵਿਚ ਕੋਈ ਬਦਲਾਅ ਨਹੀਂ ਲਿਆਂਦਾ , ਵਾਲੇ ਬਿਆਨ ਦਾ ਮੋੜਵਾਂ ਜੁਵਾਬ ਦਿੰਦਿਆਂ ਭਗਵੰਤ ਮਾਨ ਵੱਲੋਂ ਕਹਿਣਾ ਕਿ ਨਵਜੋਤ ਸਿੰਘ ਸਿੱਧੂ ਦੇ ਪਿਤਾ ਨੇ ਵੀ ਤਾਂ ਦੂਜਾ ਵਿਆਹ ਕਰਵਾਇਆ ਸੀ ਅਤੇ ਸਿੱਧੂ ਹੋਣੀ ਹੋਂਦ ਵਿੱਚ ਆਏ ਅਤੇ ਜੇਕਰ ਉਹ ਦੂਜਾ ਵਿਆਹ ਨਾ ਕਰਵਾਉਂਦੇ ਤਾਂ ਸਿੱਧੂ ਦੀ ਕੋਈ ਹੋਂਦ ਨਹੀਂ ਸੀ ਹੋਣੀ ਵਾਲੇ ਬਿਆਨਾਂ ਦਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਨੇ ਜ਼ਬਰਦਸਤ ਸ਼ਬਦਾ ਰਾਹੀਂ ਵਿਰੋਧ ਕਰਦਿਆਂ ਕਿਹਾ ਸਿਆਸੀਆਂ ਵੱਲੋਂ ਸਿਆਸੀ ਵਿਕਾਸ ਦੇ ਕੰਮਾਂ ਅਤੇ ਨੀਤੀਆਂ ਦੀ ਲੜਾਈ ਲੜਨੀ ਚਾਹੀਦੀ ਹੈ, ਨਾ ਕਿ ਇੱਕ ਤੋਂ ਵੱਧ ਵਿਆਹਾਂ ਬਾਰੇ ਕਿਸੇ ਦੀ ਨਿੱਜੀ ਜ਼ਿੰਦਗੀ ਤੇ ਟੀਕਾ ਟਿੱਪਣੀ ਕਰਕੇ ਲੋਕ ਵਿਰੋਧੀ ਵਰਤਾਰੇ ਵਾਲੇ ਬਿਆਨ ਦੇਣੇ ਚਾਹੀਦੇ ਹਨ ਕਿਉਂਕਿ ਇਸ ਵਰਤਾਰੇ ਦਾ ਲੋਕਾਂ ਵੱਲੋਂ ਤਿਖਾ ਵਿਰੋਧ ਕੀਤਾ ਜਾ ਰਿਹਾ ਹੈ, ਇਸ ਕਰਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਸਰਕਾਰ ਤੋਂ ਮੰਗ ਕਰਦੀ ਹੈ ਕਿ ਕਿਸੇ ਦੀ ਨਿੱਜੀ ਜ਼ਿੰਦਗੀ ਤੇ ਸਿਆਸੀ ਵਾਰ ਕਰਨ ਵਾਲਿਆਂ ਤੇ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ ,ਤਾਂ ਕਿ ਸਿਆਸਤ ਨੂੰ ਲੋਕਾਂ ਦੇ ਸਿਆਸੀ ਵਿਕਾਸ ਤੇ ਰਾਜਨੀਤਕ ਕੰਮਾਂ ਤਕ ਹੀ ਸੀਮਿਤ ਰੱਖਿਆ ਜਾ ਸਕੇ । ਇਹਨਾਂ ਸ਼ਬਦਾਂ ਦਾ ਪ੍ਰਗਟਾਵਾਂ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਕਾਂਗਰਸ ਦੇ ਨਵਜੋਤ ਸਿੰਘ ਸਿੱਧੂ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦੂਜੇ ਵਿਆਹ ਦੀ ਰਾਜ ਬਦਲਾਅ ਦੇ ਨਾਂ ਤੇ ਟਿੱਪਣੀ ਕਰਨੀ ਅਤੇ ਅੱਗੋਂ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਨਵਜੋਤ ਸਿੰਘ ਸਿੱਧੂ ਦੇ ਮਰਚੁੱਕੇ ਪਿਤਾ ਤੇ ਦੂਜਾ ਵਿਆਹ ਕਰਾਉਣ ਦੀ ਗ਼ਲਤ ਟਿੱਪਣੀ ਕਰਨ ਵਾਲੇ ਭੱਦੇ ਅਤੇ ਮਜ਼ਾਕੀਆ ਬਿਆਨਾਂ ਦੀ ਨਿੰਦਾ ਅਤੇ ਅਜਿਹੇ ਬਿਆਨਾਂ ਤੇ ਕਾਨੂੰਨੀ ਕਾਰਵਾਈ ਕਰਨ ਦੀ ਸਰਕਾਰ ਤੋਂ ਮੰਗ ਕਰਦਿਆਂ ਇਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ । ਭਾਈ ਖਾਲਸਾ ਨੇ ਸਪਸ਼ਟ ਕੀਤਾ ਸ੍ਰਕਾਰਾਂ ਸਤਾ ਵਿੱਚ ਆਉਂਦੀਆਂ ਜਾਂਦੀਆਂ ਰਹਿੰਦੀਆਂ ਹਨ ਅਤੇ ਹਰ ਵਿਰੋਧੀ ਧਿਰ ਦਾ ਕੰਮ ਹੁੰਦਾ ਹੈ ,ਸੱਤਾਧਾਰੀਆਂ ਦੀਆਂ ਸਹੀ ਨੀਤੀਆਂ ਅਤੇ ਕੰਮਾਂ ਲਈ ਵਿਰੋਧ ਕਰੀ ਜਾਣਾ ਤੇ ਲੋਕਾਂ ਨੂੰ ਸਰਕਾਰ ਵਿਰੋਧੀ ਭੜਕਾਣਾ ਪਰ ਕਿਸੇ ਦੀ ਨਿੱਜੀ ਜ਼ਿੰਦਗੀ ਤੇ ਟਿੱਪਣੀ ਕਰਨੀ ਲੋਕ ਅਤੇ ਸਮਾਜ ਵਿਰੋਧੀ ਵਰਤਾਰਾ ਹੈ ਭਾਈ ਖਾਲਸਾ ਨੇ ਕਿਹਾ ਇਸ ਕਰਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਕਾਂਗਰਸ ਦੇ ਨਵਜੋਤ ਸਿੰਘ ਸਿੱਧੂ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਇੱਕ ਦੂਜੇ ਤੇ ਨਿੱਜੀ ਜ਼ਿੰਦਗੀ ਨਾਲ ਜੁੜੀਆਂ ਲੋਕ ਵਿਰੋਧੀ ਸਮਾਜਿਕ ਗੱਲਾਂ ਕਰਨ ਦੀ ਨਿੰਦਾ ਕਰਦੀ ਹੈ ਉਥੇ ਸਰਕਾਰ ਤੋਂ ਮੰਗ ਕਰਦੀ ਹੈ ਕਿ ਅਜਿਹੇ ਬਿਆਨਾਂ ਤੇ ਕਾਨੂੰਨੀ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ ਜਿਸ ਦਾ ਸਮਾਜ ਵਿਚ ਗਲਤ ਅਸਰ ਪੈਂਦਾ ਹੈ ਕਿਉਂਕਿ ਇਨ੍ਹਾਂ ਦੋਹਾਂ ਵੱਲੋਂ ਨਿੱਜੀ ਜ਼ਿੰਦਗੀ ਨਾਲ ਸਬੰਧਤ ਦਿੱਤੇ ਬਿਆਨਾਂ ਦਾ ਲੋਕਾਂ ਵੱਲੋਂ ਸਖ਼ਤ ਵਿਰੋਧ ਕੀਤਾ ਜਾ ਰਿਹਾ ਹੈ ਅਤੇ ਉਹ ਮੰਗ ਕਰ ਰਹੇ ਹਨ ਕਿ ਸਿਆਸੀਆਂ ਵੱਲੋਂ ਸਿਆਸੀ ਵਿਕਾਸ ਦੇ ਕੰਮਾਂ ਅਤੇ ਨੀਤੀਆਂ ਦੀ ਸਬਦੀ ਲੜਾਈ ਲੜਨ ਦੀ ਲੋੜ ਤੇ ਜ਼ੋਰ ਦੇਣਾ ਚਾਹੀਦਾ ਹੈ ਅਤੇ ਕਿਸੇ ਦੀ ਨਿੱਜੀ ਜ਼ਿੰਦਗੀ ਤੇ ਵਾਰ ਕਰਨ ਵਾਲੇ ਸਿਆਸੀ ਬਿਆਨ ਬੰਦ ਕਰਨੇ ਚਾਹੀਦੇ ਹਨ ਇਸ ਮੌਕੇ ਭਾਈ ਖਾਲਸਾ ਨਾਲ ਸੀਨੀਅਰ ਮੀਤ ਪ੍ਰਧਾਨ ਭਾਈ ਬਲਵਿੰਦਰ ਸਿੰਘ ਲੋਹਟਬੱਦੀ, ਭਾਈ ਜੋਗਿੰਦਰ ਸਿੰਘ ਅਤੇ ਭਾਈ ਜਗਤਾਰ ਸਿੰਘ ਫਿਰੋਜ਼ਪੁਰ ਭਾਈ ਲਖਵਿੰਦਰ ਸਿੰਘ ਰਾਜਿਸਥਾਨ ਭਾਈ ਸਿੰਦਾ ਸਿੰਘ ਨਿਹੰਗ ਧਰਮ ਕੋਟ ਭਾਈ ਦਿਲਬਾਗ ਸਿੰਘ ਬਾਗੀ ਗੁਰਦਾਸਪੁਰ ਭਾਈ ਸਵਰਨ ਜੀਤ ਸਿੰਘ ਮਾਨੋਕੇ ਬਾਬਾ ਬਲਕਾਰ ਸਿੰਘ ਨੰਬਰਦਾਰ ਬਹਿਕਫੱਤੂ ਤੇ ਭਾਈ ਅਮਰਜੀਤ ਸਿੰਘ ਰਤਨ ਗੜ੍ਹ ਆਦਿ ਆਗੂ ਹਾਜਰ ਸਨ।


