ਤਰਨਤਾਰਨ ਦੇ ਪਿੰਡ ਜੀਓਵਾਲੇ ਵਿਖੇ ਦਿਨ ਦਿਹਾੜੇ ਪਿਸਤੌਲ ਦੀ ਨੋਕ ਤੇ ਲੁੱਟ ਦੀ ਵਾਰਦਾਤ ਨੂੰ ਅੰਜ਼ਾਮ ਦੇਣ ਵਾਲਿਆਂ ਨੂੰ ਸਖ਼ਤ ਸਜ਼ਾ ਦਿੱਤੀ ਜਾਵੇ-ਭਾਈ ਵਿਰਸਾ ਸਿੰਘ ਖਾਲਸਾ ।

ਗੁਰਦਾਸਪੁਰ

ਗੁਰਦਾਸਪੁਰ, 9 ਜੂਨ (ਸਰਬਜੀਤ ਸਿੰਘ)–ਪੰਜਾਬ ਰਾਜ ਵਿਚ ਹੁਣ ਦਿਨ ਦਿਹਾੜੇ ਸਮਾਜ ਵਿਰੋਧੀ ਅਨਸਰਾਂ ਵੱਲੋਂ ਚੋਰੀ ਢਾਕੇ ਤੇ ਕਤਲਾਂ ਦੀਆਂ ਵਾਰਦਾਤਾਂ ਨੇ ਲੋਕਾਂ ਦੇ ਮਨਾਂ ਵਿਚ ਡਰ ਅਤੇ ਸਹਿਮ ਦਾ ਮਾਹੌਲ ਪੈਦਾ ਕਰ ਦਿੱਤਾ ਹੈ ਅਤੇ ਲੋਕ ਆਪਣੀ ਜਾਨ ਮਾਲ ਦੀ ਰਾਖੀ ਕਰਨ ਲਈ ਸਰਕਾਰ ਤੋਂ ਮੰਗ ਕਰ ਰਹੇ ਹਨ ਕਿ ਇਨ੍ਹਾਂ ਸਮਾਜ ਵਿਰੋਧੀ ਅਨਸਰਾਂ ਨੂੰ ਕਾਬੂ ਕਰਕੇ ਸਖਤ ਤੋਂ ਸਖਤ ਸਜ਼ਾ ਦਿੱਤੀ ਜਾਵੇ ਤਾਂ ਕਿ ਅੱਗੇ ਤੋਂ ਕੋਈ ਵੀ ਸਮਾਜ ਵਿਰੋਧੀ ਅਨਸਰ ਇਨ੍ਹਾਂ ਘਟਨਾਵਾਂ ਨੂੰ ਅੰਜਾਮ ਦੇਣ ਦੀ ਹਿੰਮਤ ਨਾ ਕਰ ਸਕੇ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾਂ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਤਰਨਤਾਰਨ ਜ਼ਿਲ੍ਹੇ ਦੇ ਪਿੰਡ ਜੀਓਵਾਲਾ ਵਿਖੇ ਕੱਪੜੇ ਦੀ ਦੁਕਾਨ ਤੇ ਦਿਨ ਦਿਹਾੜੇ ਪਿਸਤੌਲ ਦੀ ਨੋਕ ਤੇ 12 ਹਜ਼ਾਰ ਦੀ ਲੁੱਟ ਹੋਣ ਵਾਲੀ ਵਾਰਦਾਤ ਤੇ ਗਹਿਰੀ ਚਿੰਤਾ ਅਤੇ ਦੋਸ਼ੀਆਂ ਨੂੰ ਕਾਬੂ ਕਰਕੇ ਸਖਤ ਸਜ਼ਾ ਦੇਣ ਦੀ ਮੰਗ ਕਰਦਿਆਂ ਇਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ । ਭਾਈ ਖਾਲਸਾ ਨੇ ਦੱਸਿਆ ਇਕ ਮਹੀਨੇ’ਚ ਲੁਟੇਰੇ ਅਨੇਕਾਂ ਵਾਰਦਾਤਾ ਨੂੰ ਅੰਜਾਮ ਦੇ ਚੁੱਕੇ ਹਨ, ਕੁਝ ਦਿਨ ਪਹਿਲਾਂ ਮੱਖੂ ਵਿਖੇ ਐਮ ਐਲ ਏ ਦੇ ਦਫ਼ਤਰ ਲਾਗੇ ਪੈਟਰੋਲ ਪੰਪ ਤੋਂ ਲੱਖਾਂ ਰੁਪਏ ਲੁਟੇ ਗਏ ਤੇ ਹੁਣ ਦਿਨ ਦਿਹਾੜੇ ਪਿਸਤੌਲ ਦੀ ਨੋਕ ਤਰਨਤਾਰਨ ਦੇ ਪਿੰਡ ਜੀਓਵਾਲਾ ਵਿਖੇ ਕੱਪੜੇ ਦੀ ਦੁਕਾਨ ਤੋਂ ਲੁਟੇਰੇ 12 ਹਜ਼ਾਰ ਦਾ ਕੱਪੜਾ ਤੇ ਮਾਲਕ ਦਾ ਮੋਬਾਈਲ ਫੋਨ ਸਮੇਤ ਤੇ ਗੱਲੇ ਵਿਚ ਪਏ ਸਾਰੇ ਪੈਸੇ ਪਿਸਤੌਲ ਦੀ ਨੋਕ ਤੇ ਲੁੱਟ ਕੇ ਫ਼ਰਾਰ ਹੋ ਗਏ ਭਾਈ ਖਾਲਸਾ ਨੇ ਕਿਹਾ ਇਸ ਵਾਰਦਾਤ ਕਾਰਨ ਸਮੂਹ ਲੋਕ ਗਹਿਰੀ ਚਿੰਤਾ ਨਾਲ ਸਹਿਮੇ ਹੋਏ ਹਨ ਅਤੇ ਸਰਕਾਰ ਤੋਂ ਮੰਗ ਕਰ ਰਹੇ ਹਨ ਕਿ ਇਹਨਾਂ ਸਮਾਜ ਵਿਰੋਧੀ ਅਨਸਰਾਂ ਨੂੰ ਕਾਬੂ ਕਰਕੇ ਸਖਤ ਤੋਂ ਸਖਤ ਸਜ਼ਾ ਦਿੱਤੀ ਜਾਵੇ ਤਾਂ ਕਿ ਪੰਜਾਬ ਵਿੱਚ ਇਨ੍ਹਾਂ ਘਟਨਾਵਾਂ ਤੇ ਕਾਬੂ ਪਾਇਆ ਜਾ ਭਾਈ ਖਾਲਸਾ ਨੇ ਕਿਹਾ ਸਰਕਾਰ ਦਾ ਮੁੱਢਲਾ ਫਰਜ਼ ਅਤੇ ਡਿਊਟੀ ਬਣਦੀ ਹੈ ਕਿ ਉਹ ਲੋਕਾਂ ਦੀ ਜਾਨ ਮਾਲ ਦੀ ਰਾਖੀ ਨੂੰ ਯੌਕੀਨੀ ਬਣਾਉਣ ਲਈ ਵਿਸ਼ੇਸ਼ ਉਪਰਾਲੇ ਕਰਨ ਦੀ ਲੋੜ ਅਨੁਸਾਰ ਇਨ੍ਹਾਂ ਸਮਾਜ ਵਿਰੋਧੀ ਅਨਸਰਾਂ ਨੂੰ ਨੱਥ ਪਾਉਣ ਲਈ ਸਖ਼ਤ ਤੋਂ ਸਖ਼ਤ ਸਜ਼ਾ ਦੇਣ ਦੀ ਲੋੜ ਤੇ ਜ਼ੋਰ ਦੇਵੇ ਤਾਂ ਕਿ ਸਰਕਾਰ ਦਾ ਲੋਕਾਂ ਵਿਚ ਵਿਸ਼ਵਾਸ ਬਣਿਆ ਰਹੇ ਸਕੇ ਇਸ ਮੌਕੇ ਹੋਰਨਾਂ ਤੋਂ ਇਲਾਵਾ ਭਾਈ ਬਲਵਿੰਦਰ ਸਿੰਘ ਲੋਹਟਬੱਦੀ ਭਾਈ ਜੋਗਿੰਦਰ ਸਿੰਘ ਅਤੇ ਭਾਈ ਜਗਤਾਰ ਸਿੰਘ ਫਿਰੋਜ਼ਪੁਰ ਭਾਈ ਲਖਵਿੰਦਰ ਸਿੰਘ ਰਾਜਿਸਥਾਨ ਭਾਈ ਸਿੰਦਾ ਸਿੰਘ ਨਿਹੰਗ ਧਰਮ ਕੋਟ ਭਾਈ ਦਿਲਬਾਗ ਸਿੰਘ ਬਾਗੀ ਗੁਰਦਾਸਪੁਰ ਭਾਈ ਸਵਰਨ ਜੀਤ ਸਿੰਘ ਮਾਨੋਕੇ ਲੁਧਿਆਣਾ ਨੰਬਰਦਾਰ ਬਲਕਾਰ ਸਿੰਘ ਬਹਿਕਫੱਤੂ ਤੇ ਭਾਈ ਅਮਰਜੀਤ ਸਿੰਘ ਰਤਨ ਗੜ੍ਹ ਆਦਿ ਆਗੂ ਹਾਜਰ ਸਨ ।

Leave a Reply

Your email address will not be published. Required fields are marked *