ਸੁਭਾਸ਼ ਚੰਦਰ ਨੇ ਵਧੀਕ ਡਿਪਟੀ ਕਮਿਸ਼ਨਰ (ਜ) ਗੁਰਦਾਸਪੁਰ ਦਾ ਅਹੁਦਾ ਸੰਭਾਲਿਆ

ਗੁਰਦਾਸਪੁਰ

ਗੁਰਦਾਸਪੁਰ, 14 ਜੂਨ (ਸਰਬਜੀਤ ਸਿੰਘ) – ਸੁਭਾਸ਼ ਚੰਦਰ ਨੇ ਅੱਜ ਵਧੀਕ ਡਿਪਟੀ ਕਮਿਸ਼ਨਰ (ਜ) ਗੁਰਦਾਸਪੁਰ ਵਜੋਂ ਅਹੁਦਾ ਸੰਭਾਲ ਲਿਆ ਹੈ। ਸੰਨ 2004 ਬੈਚ ਦੇ ਪੀ.ਸੀ.ਐੱਸ. ਅਧਿਕਾਰੀ ਸੁਭਾਸ਼ ਚੰਦਰ ਜ਼ਿਲ੍ਹਾ ਮੋਗਾ ਤੋਂ ਵਧੀਕ ਡਿਪਟੀ ਕਮਿਸ਼ਨਰ (ਜ) ਦੇ ਅਹੁਦੇ ਤੋਂ ਬਦਲ ਕੇ ਏਥੇ ਆਏ ਹਨ। ਸੁਭਾਸ਼ ਚੰਦਰ ਇਸ ਤੋਂ ਪਹਿਲਾਂ 19 ਜੁਲਾਈ 2018 ਤੋਂ 20 ਫਰਵਰੀ 2019 ਤੱਕ ਵੀ ਗੁਰਦਾਸਪੁਰ ਵਿਖੇ ਵਧੀਕ ਡਿਪਟੀ ਕਮਿਸ਼ਨਰ (ਜ) ਵਜੋਂ ਸੇਵਾਵਾਂ ਨਿਭਾ ਚੁੱਕੇ ਹਨ।

ਅਹੁਦਾ ਸੰਭਾਲਣ ਉਪਰੰਤ ਵਧੀਕ ਡਿਪਟੀ ਕਮਿਸ਼ਨਰ (ਜ) ਸੁਭਾਸ਼ ਚੰਦਰ ਨੇ ਕਿਹਾ ਕਿ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਦਾ ਹੇਠਲੇ ਪੱਧਰ ਤੱਕ ਲਾਭ ਪੁੱਜਦਾ ਕਰਨ ਨੂੰ ਯਕੀਨੀ ਬਣਾਇਆ ਜਾਵੇਗਾ ਤੇ ਹਰੇਕ ਵਿਅਕਤੀ ਦੀ ਸਮੱਸਿਆ ਪਹਿਲ ਦੇ ਆਧਾਰ ’ਤੇ ਹੱਲ ਕੀਤੀ ਜਾਵੇਗੀ। ਉਨ੍ਹਾਂ ਦਫਤਰ ਦੇ ਕਰਮਚਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਦਫ਼ਤਰ ਵਿਚ ਆਉਣ ਵਾਲੇ ਹਰੇਕ ਵਿਅਕਤੀ ਦੇ ਕੰਮ ਪਹਿਲ ਦੇ ਆਧਾਰ ’ਤੇ ਹੱਲ ਕੀਤੇ ਜਾਣ ਅਤੇ ਸਰਕਾਰ ਦੀਆਂ ਸਕੀਮਾਂ ਸੁਚਾਰੂ ਢੰਗ ਨਾਲ ਲਾਗੂ ਕੀਤੀਆਂ ਜਾਣ। ਉਨ੍ਹਾਂ ਨਾਲ ਹੀ ਹਦਾਇਤ ਕੀਤੀ ਕਿ ਦਫ਼ਤਰ ਆਉਣ ਵਾਲੇ ਹਰੇਕ ਵਿਅਕਤੀ ਨੂੰ ਪੂਰਾ ਸਤਿਕਾਰ ਦਿੱਤਾ ਜਾਵੇ।

Leave a Reply

Your email address will not be published. Required fields are marked *