ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਅਹੁੱਦੇ ਤੋਂ ਹਟਾ ਕੇ ਸੁਖਬੀਰ ਸਿਓ ਨੇ ਪ੍ਰਕਾਸ਼ ਸਿਓ ਬਾਦਲ ਪਿਤਾ ਦੀ ਜਥੇਦਾਰਾਂ ਨੂੰ ਜਲੀਲ ਕਰਕੇ ਕੱਢਣ ਵਾਲੀ ਪਾਈਂ ਪਿਰਤ ਤੇ ਪਹਿਰਾ ਦਿੱਤਾ-ਭਾਈ ਵਿਰਸਾ ਸਿੰਘ ਖਾਲਸਾ, ਭਾਈ ਅਮਰਜੀਤ ਸਿੰਘ ਧੂਲਕਾ

ਗੁਰਦਾਸਪੁਰ

ਗੁਰਦਾਸਪੁਰ, 17 ਜੂਨ (ਸਰਬਜੀਤ ਸਿੰਘ)–ਬਾਦਲਕਿਆਂ ਦੀ ਅਗਵਾਈ ਵਾਲੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਆਖਿਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੂੰ ਜਥੇਦਾਰੀ ਦੇ ਮਹਾਨ ਆਹੁਦੇ ਤੋਂ ਲਾਹਕੇ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੂੰ ਜਥੇਦਾਰ ਸ਼੍ਰੀ ਆਕਾਲ ਤਖਤ ਸਾਹਿਬ ਨਿਯੁਕਤ ਕਰ ਦਿੱਤਾ ਹੈ ,ਜਦੋਂ ਕਿ ਸਿੱਖ ਕੌਮ ਦੇ ਧਰਮੀ ਲੋਕਾਂ ਵੱਲੋਂ ਜਥੇਦਾਰ ਸਾਹਿਬਾਨਾਂ ਨੂੰ ਜਲੀਲ ਕਰਕੇ ਮਹਾਨ ਆਹੁਦੇ ਤੋ ਲਾਉਣ ਵਾਲੀ ਬਾਦਲਕਿਆਂ ਦੀ ਸਿੱਖ ਪੰਥ ਵਿਰੋਧੀ ਨੀਤੀ ਦਾ ਤਿੱਖਾ ਵਿਰੋਧ ਕਰਨ ਦੇ ਨਾਲ ਨਾਲ ਮੰਗ ਕੀਤੀ ਜਾ ਰਹੀ ਹੈ ਕਿ ਜਥੇਦਾਰ ਸ਼੍ਰੀ ਆਕਾਲ ਤਖਤ ਸਾਹਿਬ ਦੇ ਜਥੇਦਾਰ ਸਾਹਿਬਾਨਾਂ ਦੀ ਨਿਯੁਕਤੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਤਨਖਾਈਏ ਮੁਲਾਜ਼ਮਾਂ ਵਿੱਚੋਂ ਨਹੀਂ ਹੋਣੀ ਚਾਹੀਦੀ ਕਿਉਂਕਿ ਅੱਜ ਦੇ ਸਮੇਂ ਸਿੱਖ ਕੌਮ ਨੂੰ ਸਾਬਕਾ ਸਵਰਗੀ ਅਕਾਲੀ ਫੂਲਾ ਸਿੰਘ ਸਾਬਕਾ ਜਥੇਦਾਰ ਸ਼੍ਰੀ ਆਕਾਲ ਤਖਤ ਸਾਹਿਬ ਵਰਗੇ ਮਹਾਨ ਖਾੜਕੂ ਸਿੱਖ ਜਰਨੈਲ ਦੀ ਲੋੜ ਹੈ ਜੋਂ ਸਮੁਚੀ ਕੌਮ ਨੂੰ ਇੱਕ ਨਿਸ਼ਾਨ ਸਾਹਿਬ ਥੱਲੇ ਇਕਠੇ ਕਰਨ ਦੇ ਸਮਰੱਥ ਹੋਵੇ ਅਤੇ ਅਜ਼ਾਦੀ ਨਾਲ ਸਿੱਖ ਕੌਮ ਦੇ ਦਰਪੇਸ਼ ਮਾਸਲਿਆਂ ਨੂੰ ਸੁਲਝਾ ਸਕੇ, ਇਸ ਕਰਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੂੰ ਜਥੇਦਾਰ ਸ਼੍ਰੀ ਅਕਾਲ ਤਖ਼ਤ ਸਾਹਿਬ ਅਤੇ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੂੰ ਕੇਸਗੜ੍ਹ ਸਾਹਿਬ ਅਨੰਦਪੁਰ ਸਾਹਿਬ ਵਿਖੇ ਮਹਾਨ ਆਹੁਦਿਆਂ ਤੇ ਬਿਰਾਜਮਾਨ ਹੋਣ ਦੀ ਵਧਾਈ ਦਿੰਦੀ ਹੈ, ਉਥੇ ਮੰਗ ਕਰਦੀ ਹੈ ਸਿੱਖ ਕੌਮ ਦੀ ਸੁਪਰੀਮ ਪਾਵਰ ਜਥੇਦਾਰ ਸ਼੍ਰੀ ਆਕਾਲ ਤਖਤ ਸਾਹਿਬ ਦੀ ਨਿਯੁਕਤੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਤਨਖਾਈਏ ਮੁਲਾਜ਼ਮਾਂ ਵਿੱਚੋਂ ਨਹੀਂ ਹੋਣੀ ਚਾਹੀਦੀ ਤਾਂ ਕਿ ਜਥੇਦਾਰ ਸਾਹਿਬ ਸਿੱਖ ਕੌਮ ਦੇ ਕੌਮੀ ਮਸਲਿਆਂ ਨੂੰ ਅਜ਼ਾਦੀ ਨਾਲ ਹੱਲ ਕਰਨ ਦੇ ਸਮਰੱਥ ਬਣ ਸਕੇ । ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਰਾਸ਼ਟਰੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ, ਸੀਨੀਅਰ ਮੀਤ ਪ੍ਰਧਾਨ ਭਾਈ ਅਮਰਜੀਤ ਸਿੰਘ ਧੂਲਕਾ ਤੇ ਮੀਤ ਪ੍ਰਧਾਨ ਭਾਈ ਬਲਵਿੰਦਰ ਸਿੰਘ ਲੋਹਟਬੱਦੀ ਕਨੇਡਾ ਨੇ ਗਿਆਨੀ ਹਰਪ੍ਰੀਤ ਸਿੰਘ ਨੂੰ ਜਥੇਦਾਰ ਸ਼੍ਰੀ ਆਕਾਲ ਤਖਤ ਦੇ ਆਹੁਦੇ ਤੋਂ ਹਟਾ ਗਿਆਨੀ ਰਘਬੀਰ ਸਿੰਘ ਨੂੰ ਨਵਾਂ ਜਥੇਦਾਰ ਨਿਯੁਕਤ ਕਰਨ ਨੂੰ ਮੁੱਖ ਰੱਖਦਿਆਂ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ ਭਾਈ ਖਾਲਸਾ ਨੇ ਸਪਸ਼ਟ ਕੀਤਾ ਅਜਿਹਾ ਕਰਕੇ ਸੁਖਬੀਰ ਬਾਦਲ ਨੇ ਮਰਹੂਮ ਅਕਾਲੀ ਆਗੂ ਆਪਣੇ ਪਿਤਾ ਸ੍ਰ ਪ੍ਰਕਾਸ਼ ਸਿੰਘ ਬਾਦਲ ਦੀ ਜਥੇਦਾਰਾਂ ਨੂੰ ਲੰਮੇ ਸਮੇਂ ਤੋਂ ਆਪਣੇਂ ਹੱਕਾਂ ਲਈ ਵਰਤਣ ਤੇ ਮਰਜ਼ੀ ਦੇ ਹੁਕਮ ਨਾਮੇ ਜਾਰੀ ਕਰਵਾਉਣ ਤੋਂ ਉਪਰੰਤ ਜਲੀਲ ਕਰਕੇ ਕੱਢਣ ਵਾਲੀ ਪਾਈਂ ਪਿਰਤ ਤੇ ਪਹਿਰਾ ਦਿੱਤਾ ਹੈ ਜੋ ਸੁਖਬੀਰ ਸਿਓ ਬਾਦਲ ਨੂੰ ਬਹੁਤ ਮਹਿੰਗਾ ਪੈ ਸਕਦਾ ਹੈ ਭਾਈ ਖਾਲਸਾ ਨੇ ਦੱਸਿਆ ਇਸ ਫੈਸਲੇ ਦਾ ਦੇਸ਼ਾਂ ਵਿਦੇਸ਼ਾਂ ਦੀਆਂ ਸੰਗਤਾਂ ਵੱਲੋਂ ਤਿੱਖਾ ਵਿਰੋਧ ਕੀਤਾ ਜਾ ਰਿਹਾ ਹੈ ਕਿਉਂਕਿ ਇਸ ਨੀਤੀ ਤਹਿਤ ਭਾਈ ਰਣਜੀਤ ਸਿੰਘ, ਪ੍ਰੋਫੈਸਰ ਮਨਜੀਤ ਸਿੰਘ, ਗਿਆਨੀ ਕੇਵਲ ਸਿੰਘ ਆਦਿ ਨੂੰ ਹਟਾਇਆ ਗਿਆ ਅਤੇ ਹੁਣ ਗਿਆਨੀ ਹਰਪ੍ਰੀਤ ਸਿੰਘ ਜ਼ਲੀਲ ਕਰਕੇ ਕੱਢਿਆ ਗਿਆ ਇਸ ਕਰਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਬਾਦਲਕਿਆਂ ਦੀ ਅਗਵਾਈ ਵਾਲੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਹਰਜਿੰਦਰ ਸਿੰਘ ਧਾਮੀ ਵੱਲੋਂ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਜਥੇਦਾਰੀ ਦੇ ਆਹੁਦੇ ਤੋਂ ਲਾਉਣ ਦੀ ਨਿੰਦਾ ਕਰਦੀ ਹੈ ਉਥੇ ਮੰਗ ਕਰਦੀ ਹੈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਤਨਖਾਈਏ ਗ੍ਰੰਥੀ ਸਿੰਘਾਂ ਨੂੰ ਜਥੇਦਾਰ ਸ਼੍ਰੀ ਆਕਾਲ ਤਖਤ ਬਣਾਉਣ ਵਾਲੀ ਬਾਦਲਕਿਆਂ ਪਾਈ ਪਿਰਤ ਨੂੰ ਬੰਦ ਕਰਕੇ ਸਿੱਖ ਕੌਮ ਨੂੰ ਸਮਰਪਿਤ ਕੁਰਬਾਨੀ ਵਾਲੀਆਂ ਮਹਾਨ ਸ਼ਖ਼ਸੀਅਤਾਂ ਨੂੰ ਹੀ ਜਥੇਦਾਰ ਸ਼੍ਰੀ ਆਕਾਲ ਤਖਤ ਸਾਹਿਬ ਲਾਇਆ ਜਾਵੇ ਤਾਂ ਕਿ ਉਹ ਅਜ਼ਾਦੀ ਨਾਲ ਕੌਂਮ ਦੇ ਮਸਲਿਆਂ ਨੂੰ ਹੱਲ ਕਰ ਸਕਣ ਇਸ ਮੌਕੇ ਭਾਈ ਵਿਰਸਾ ਸਿੰਘ ਖਾਲਸਾ ਪ੍ਰਧਾਨ ਸੀਨੀਅਰ ਮੀਤ ਪ੍ਰਧਾਨ ਭਾਈ ਅਮਰਜੀਤ ਸਿੰਘ ਧੂਲਕਾ ਮੀਤ ਪ੍ਰਧਾਨ ਭਾਈ ਬਲਵਿੰਦਰ ਸਿੰਘ ਲੋਹਟਬੱਦੀ ਕਨੇਡਾ ਭਾਈ ਜੋਗਿੰਦਰ ਸਿੰਘ ਅਤੇ ਭਾਈ ਜਗਤਾਰ ਸਿੰਘ ਫਿਰੋਜ਼ਪੁਰ ਭਾਈ ਲਖਵਿੰਦਰ ਸਿੰਘ ਰਾਜਿਸਥਾਨ ਭਾਈ ਸਿੰਦਾ ਸਿੰਘ ਨਿਹੰਗ ਧਰਮ ਕੋਟ ਭਾਈ ਦਿਲਬਾਗ ਸਿੰਘ ਬਾਗੀ ਗੁਰਦਾਸਪੁਰ ਭਾਈ ਸਵਰਨ ਜੀਤ ਸਿੰਘ ਮਾਨੋਕੇ ਲੁਧਿਆਣਾ ਭਾਈ ਅਵਤਾਰ ਸਿੰਘ ਅੰਮ੍ਰਿਤਸਰ ਆਦਿ ਆਗੂ ਹਾਜ਼ਰ ਸਨ।

Leave a Reply

Your email address will not be published. Required fields are marked *