ਸ਼੍ਰੀ ਗੁਰੂ ਅਰਜਨ ਦੇਵ ਮਹਾਰਾਜ ਤੇ ਸਮੂਹ ਸ਼ਹੀਦਾਂ ਨੂੰ ਸਮਰਪਿਤ ਚਾਰ ਰੋਜ਼ਾ ਸੰਤ ਸਮਾਗਮ ਤੇ ਢਾਡੀ ਦਰਬਾਰ ਅੱਜ ਕੁਸ਼ਤੀ ਮੁਕਾਬਲਿਆਂ ਨਾਲ ਸੰਪਨ- ਭਾਈ ਖਾਲਸਾ

ਗੁਰਦਾਸਪੁਰ

ਗੁਰਦਾਸਪੁਰ, 20 ਜੂਨ (ਸਰਬਜੀਤ ਸਿੰਘ)- ਪੰਜਵੇਂ ਪਾਤਸ਼ਾਹ ਸ਼੍ਰੀ ਗੁਰੂ ਅਰਜਨ ਦੇਵ ਮਹਾਰਾਜ ਜੀ ਅਤੇ ਸਮੂਹ ਸ਼ਹੀਦਾਂ ਨੂੰ ਸਮਰਪਿਤ ਗੁਰਦੁਆਰਾ ਸਿੰਘਾਂ ਸ਼ਹੀਦਾਂ ਡੇਰਾ ਸੰਤ ਬਾਬਾ ਜਰਨੈਲ ਸਿੰਘ ਆਲੋਵਾਲ ਨੰਗਲ ਬੇਟ ਫਿਲੌਰ ਜਲੰਧਰ ਵਿਖੇ ਚੱਲ ਰਿਹਾ ਚਾਰ ਰੋਜ਼ਾ ਸਾਲਾਨਾ ਸੰਤ ਸਮਾਗਮ ਤੇ ਢਾਡੀ ਦਰਬਾਰ ਅੱਜ ਕੁਸ਼ਤੀ ਮੁਕਾਬਲਿਆਂ ਨਾਲ ਹੋਇਆ ਸੰਪੰਨ, ਜੇਤੂਆਂ ਨੂੰ ਵੱਡੇ ਇਨਾਮ ਗੁਰੂ ਕੇ ਲੰਗਰ ਠੰਢੇ ਮਿੱਠੇ ਜਲ ਦੀਆਂ ਛਬੀਲਾਂ ਲਗਾਈਆਂ ਗਈਆਂ ਅਤੇ ਪ੍ਰਬੰਧਕਾਂ ਵੱਲੋਂ ਸਮੂਹ ਸਮਾਗਮ ਦਾ ਸੰਯੋਗ ਕਰਨ ਦੇਸ਼ਾਂ ਵਿਦੇਸ਼ਾਂ ਦੀਆਂ ਸੰਗਤਾਂ ਤੇ ਸੇਵਾਦਾਰਾਂ ਦਾ ਧੰਨਵਾਦ ਵੀ ਕੀਤਾ ਗਿਆ ਅਤੇ ਸਨਮਾਨ ਵੀ ਕੀਤਾ ਗਿਆ ।

ਇਸ ਸਬੰਧੀ ਪ੍ਰੈਸ ਨੂੰ ਮੁਕੰਮਲ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਸਮਾਗਮ ਦੀਆਂ ਹਾਜ਼ਰੀਆਂ ਭਰਨ ਤੋਂ ਉਪਰੰਤ ਇਕ ਲਿਖਤੀ ਪ੍ਰੈਸ ਬਿਆਨ ਰਾਹੀਂ ਦਿੱਤੀ ਉਹਨਾਂ ਭਾਈ ਖਾਲਸਾ ਨੇ ਦੱਸਿਆ ਸੰਤ ਮਹਾਂਪੁਰਸ਼ ਸੰਤ ਬਾਬਾ ਜਰਨੈਲ ਸਿੰਘ ਆਲੋਵਾਲ ਅਤੇ ਸਵਰਗੀ ਮਾਤਾ ਪ੍ਰਕਾਸ਼ ਕੌਰ ਜੀ ਦੀ ਪ੍ਰੇਰਨਾ ਸਦਕਾ ਇਹ ਸਲਾਨਾ ਚਾਰ ਰੋਜ਼ਾ ਸੰਤ ਸਮਾਗਮ ਤੇ ਢਾਡੀ ਦਰਬਾਰ ਉਹਨਾਂ ਦੇ ਮਹਾਨ ਧਰਮੀ ਸਪੂਤ ਗੁਰਦੁਆਰਾ ਸਾਹਿਬ ਦੇ ਮੁੱਖ ਪ੍ਰਬੰਧਕ ਸੰਤ ਬਾਬਾ ਸੁਖਵਿੰਦਰ ਸਿੰਘ ਜੀ ਦੀ ਦੇਖ ਰੇਖ ਹੇਠ ਅਤੇ ਆਦਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਹੇਠ 23 ਸ਼੍ਰੀ ਅਖੰਡ ਪਾਠ ਸਾਹਿਬ ਦੀ ਲੜੀਵਾਰ ਅਰੰਭਤਾ ਤੋਂ ਉਪਰੰਤ ਹੋਈ ਸੀ ਭਾਈ ਖਾਲਸਾ ਨੇ ਦੱਸਿਆ 17 ਜੂਨ ਨੂੰ ਰੱਖੇਂ ਅਖੰਡ ਪਾਠਾਂ ਦੇ ਮੱਦਭਾਗ ਦੀ ਅਰਦਾਸ ਹੋਈ ਤੇ ਨਿਸ਼ਾਨ ਸਾਹਿਬ ਦੇ ਚੋਲੇ ਚੜਾਏ ਗਏ,18 ਜੂਨ ਨੂੰ ਰੱਖੇਂ ਅਖੰਡ ਪਾਠਾਂ ਦੇ ਭੋਗ ਅਰਦਾਸ ਅਤੇ ਪਾਵਨ ਪਵਿੱਤਰ ਹੁਕਮਨਾਮੇ ਦੀ ਕਥਾ ਵਿਚਾਰ ਸੰਤ ਬਾਬਾ ਸੁਖਵਿੰਦਰ ਸਿੰਘ ਜੀ ਵੱਲੋਂ ਕਰਨ ਤੋਂ ਉਪਰੰਤ ਮਹਾਨ ਸੰਤ ਸਮਾਗਮ ਤੇ ਢਾਡੀ ਦਰਬਾਰ ਦੀ ਅਰੰਭਤਾ ਹੋਈ ਜਿਸ ਵਿੱਚ ਪੰਥ ਪ੍ਰਸਿੱਧ ਢਾਡੀ ਕਵੀਸ਼ਰਾਂ ਤੇ ਸੰਤਾਂ ਮਹਾਪੁਰਸ਼ਾਂ ਨੇ ਹਾਜ਼ਰੀ ਲਵਾਈ ਅਤੇ
ਪੰਜਵੇਂ ਪਾਤਸ਼ਾਹ ਸ਼੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਸਬੰਧੀ ਸੰਗਤਾਂ ਨੂੰ ਵਿਸਥਾਰ ਨਾਲ ਚਾਨਣਾ ਪਾਇਆ, ਭਾਈ ਵਿਰਸਾ ਸਿੰਘ ਖਾਲਸਾ ਪ੍ਰਧਾਨ ਏ ਆਈ ਐਸ ਐਸ ਐਫ ਨੇਂ ਆਈਆਂ ਸੰਗਤਾਂ ਦਾ ਧੰਨਵਾਦ ਅਤੇ ਮਹਾਂਪੁਰਸ਼ਾਂ ਦੀਆਂ ਸਮੂਹ ਧਾਰਮਿਕ, ਸਮਾਜਿਕ ਸਮਾਜਿਕ ਸਰਗਰਮੀਆਂ ਦੀ ਹਮਾਇਤ ਕੀਤੀ, ਸਮੂਹ ਸੰਤਾਂ ਮਹਾਪੁਰਸ਼ਾਂ ਤੇ ਬੁਲਾਰਿਆਂ ਦਾ ਸੰਤ ਬਾਬਾ ਜਰਨੈਲ ਸਿੰਘ ਆਲੋਵਾਲ ਸੰਤ ਬਾਬਾ ਸੁਖਵਿੰਦਰ ਸਿੰਘ ਵੱਲੋਂ ਸਨਮਾਨ ਕੀਤਾ ਗਿਆ ਗੁਰੂ ਕੇ ਲੰਗਰ ਚਾਹ ਪਕੌੜੇ ਤੇ ਮਠਿਆਈਆਂ ਦੇ ਲੰਗਰ ਅਤੁੱਟ ਵਰਤਾਏ ਗਏ ਇੰਨਾਂ ਸਾਰੇ ਸਮਾਗਮ ਦਰਮਿਆਨ ਡਾਕਟਰ ਅਮਰਜੋਤ ਸਿੰਘ ਸੰਧੂ ਤੇ ਉਹਨਾਂ ਦੇ ਡਾਕਟਰੀ ਟੀਮ ਵੱਲੋਂ ਜਨਰਲ ਮੈਡੀਕਲ ਕੈਂਪ ਲਾਇਆ ਗਿਆ, ਭਾਈ ਖਾਲਸਾ ਨੇ ਦੱਸਿਆ ਅੱਜ ਸਮਾਗਮ ਦੇ ਚੌਥੇ ਤੇ ਆਖਰੀ ਗੇੜ’ਚ ਸੁਖਮਣੀ ਸਾਹਿਬ ਜੀ ਦੇ ਸੰਪੂਰਨ ਭੋਗ ਤੋਂ ਉਪਰੰਤ ਦੀਵਾਨ ਸਜਾਏ ਗਏ ਅਤੇ ਕੁਸ਼ਤੀਆਂ ਮੁਕਾਬਲਿਆਂ ਦੀ ਆਗਿਆ ਲੈਣ ਤੋਂ ਬਾਅਦ ਮੁਕਾਬਲੇ ਸ਼ੁਰੂ ਹੋਏ ਨਾਹਰ ਫਿਲੌਰ ਤੇ ਕਮਲ ਲਾਡੂਵਾਲ, ਅਖਾੜਾ ਲਾਡੋਵਾਲ ਤੇ ਕੇਸਵ ਫਿਲੌਰ ਤੋਂ ਇਲਾਵਾ 40 ਦਰਜਨ ਛੋਟੇ ਤੇ ਵੱਡੀ ਉਮਰ ਦੇ ਪੈਲਵਾਨਾ ਦੀਆਂ ਕੁਸ਼ਤੀਆਂ ਦੇ ਮੁਕਾਬਲੇ ਕਰਵਾਏ ਗਏ ਅਤੇ ਜਿੱਤਣ ਹਾਰਨ ਵਾਲੇ ਦੋ ਪਹਿਲਵਾਨਾਂ ਤੇ ਹੋਰਾਂ ਦਾ ਮੁੱਖ ਪ੍ਰਬੰਧਕ ਸੰਤ ਬਾਬਾ ਸੁਖਵਿੰਦਰ ਸਿੰਘ ਜੀ ਅਤੇ ਸੰਤ ਮਹਾਂਪੁਰਸ਼ ਬਾਬਾ ਜਰਨੈਲ ਸਿੰਘ ਜੀ ਆਲੋਵਾਲ ਵੱਲੋਂ ਸਨਮਾਨ ਕੀਤਾ ਗੁਰੂ ਕੇ ਲੰਗਰ ਚਾਹ ਪਕੌੜੇ ਤੇ ਮਠਿਆਈਆਂ ਆਦਿ ਦੇ ਲੰਗਰ ਤੇ ਠੰਡੇ ਮਿੱਠੇ ਜਲ ਦੀਆਂ ਛਬੀਲਾਂ ਦੇ ਲੰਗਰ ਅਤੁੱਟ ਵਰਤਾਏ ਗਏ

Leave a Reply

Your email address will not be published. Required fields are marked *