ਗੁਰਦਾਸਪੁਰ, 21 ਜੂਨ (ਸਰਬਜੀਤ ਸਿੰਘ)–ਕਨੇਡਾ ਦੇ ਗੁਰਦੁਆਰਾ ਬਤੌਰ ਪ੍ਰਧਾਨ ਸੇਵਾ ਨਿਭਾ ਰਹੇ ਹਰਦੀਪ ਸਿੰਘ ਨਿੱਝਰ ਦੀ ਗੁਰੂਦੁਆਰਾ ਸਾਹਿਬ ਦੇ ਬਾਹਰ ਗੋਲੀਆਂ ਮਾਰ ਕੇ ਕਤਲ ਕਰਨ ਵਾਲੀ ਦੁਖਦਾਈ ਘਟਨਾ ਨੇ ਸਮੁੱਚੇ ਪੰਜਾਬੀਆਂ ਦੇ ਮਨਾਂ ਵਿਚ ਡਰ ਪੈਦਾ ਕਰ ਦਿੱਤਾ ਹੈ ਅਤੇ ਲੋਕ ਇਸ ਦਖਦਾਈ ਘਟਨਾ ਦੀ ਨਿੰਦਾ ਕਰਦੇ ਹੋਏ ਜਿਥੇ ਪ੍ਰਵਾਰਕ ਮੈਂਬਰਾਂ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਅਤੇ ਇਸ ਨੂੰ ਪ੍ਰਵਾਰ ਲਈ ਨਾ ਪੂਰਾ ਹੋਣ ਵਾਲਾ ਵੱਡਾ ਘਾਟਾ ਦੱਸ ਰਹੇ ਹਨ ,ਉਥੇ ਮੰਗ ਕਰ ਰਹੇ ਹਨ ਕਿ ਇਸ ਦੀ ਪੂਰੀ ਤਰ੍ਹਾਂ ਨਾਲ ਜਾਂਚ ਹੋਣੀ ਚਾਹੀਦੀ ਹੈ, ਕਿਉਂਕਿ ਇਸ ਦੇ ਪਿੱਛੇ ਕਿਸੇ ਸਿੱਖ ਵਿਰੋਧੀ ਵੱਡੀ ਏਜੰਸੀ ਦਾ ਹੱਥ ਹੋਣ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ ,ਇਹ ਲੋਕਾਂ ਸਹਾਮਣੇ ਸਚਾਈ ਲਿਆਉਣੀ ਸਮੇਂ ਦੀ ਮੰਗ ਹੈ ਇਸ ਕਰਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਕਨੇਡਾ’ਚ ਵਸੇ ਪ੍ਰਧਾਨ ਭਾਈ ਹਰਦੀਪ ਸਿੰਘ ਨਿੱਝਰ ਦੀ ਗੱਡੀ ਵਿੱਚ ਬੈਠੇ ਗੋਲੀਆਂ ਮਾਰ ਕੇ ਕਤਲ ਕਰਨ ਵਾਲੀ ਦੁਖਦਾਈ ਘਟਨਾ ਦੀ ਜ਼ੋਰਦਾਰ ਸ਼ਬਦਾਂ’ਚ ਨਿੰਦਾ ਕਰਦੀ ਹੈ, ਉਥੇ ਮੰਗ ਕਰਦੀ ਹੈ ਕਿ ਇਸ ਘਟਨਾ ਦੀ ਉਚ ਪਧਰੀ ਜਾਂਚ ਕਰਵਾਉਣ ਲਈ ਕਨੇਡਾ ਸਰਕਾਰ ਨਾਲ ਰਾਬਤਾ ਕਾਇਮ ਕਰੇ ਤਾਂ ਕਿ ਲੋਕਾਂ ਸਾਹਮਣੇ ਸਚਾਈ ਲਿਆਂਦੀ ਜਾ ਸਕੇ ,ਇਹ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਇਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ ,ਉਨ੍ਹਾਂ ਭਾਈ ਖਾਲਸਾ ਨੇ ਵਿਦੇਸ਼ੀ ਧਰਤੀ ਤੇ ਹੋਏ ਸਿੱਖ ਕਤਲਿਆਮ ਸਬੰਧੀ ਸਪਸ਼ਟ ਕਰਦਿਆਂ ਦੱਸਿਆ ,ਇਸ ਤੋਂ ਇਕ ਮਹਿਨਾ ਪਹਿਲਾਂ ਲੰਮੇ ਸਮੇਂ ਤੋਂ ਪਾਕਿਸਤਾਨ ਰਹਿਦੇ ਭਾਈ ਪ੍ਰਮਜੀਤ ਸਿੰਘ ਪੰਜਵੜ ਦਾ ਲਹੌਰ ਸ਼ਹਿਰ ਗੋਲੀਆਂ ਮਾਰ ਕੇ ਕਤਲ ਕੀਤਾ ਗਿਆ ਅਤੇ ਚਾਰ ਦਿਨ ਪਹਿਲਾਂ ਮੋਗਾ ਵਸਨੀਕ ਖਾੜਕੂ ਆਗੂ ਭਾਈ ਖੰਡੇ ਦੀ ਮੌਤ ਵੀ ਸਿੱਖ ਜਾਂਚ’ਚ ਦੇ ਘੇਰੇ ਵਿਚ ਹੈ ਅਤੇ ਅੱਜ ਕਨੇਡਾ ਦੇ ਇੱਕ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਸ੍ਰ ਹਰਦੀਪ ਸਿੰਘ ਨਿੱਝਰ ਨੂੰ ਗੁਰੂਦੁਆਰਾ ਸਾਹਿਬ ਦੇ ਬਾਹਰ ਗੱਡੀ ਵਿੱਚ ਬੈਠਿਆਂ ਦੋ ਮੋਟਰਸਾਇਕਲ ਸਵਾਰਾਂ ਵੱਲੋਂ ਗੋਲੀਆਂ ਮਾਰ ਕੇ ਕਤਲ ਕਰਨ ਵਾਲੀ ਘਟਨਾ ਨੇ ਲੋਕਾਂ ਨੂੰ ਵੱਡਾ ਸਦਮਾ ਤੇ ਗਹਿਰੀ ਚਿੰਤਾ ਵਿਚ ਪਾ ਦਿੱਤਾ ਹੈ, ਇਸ ਕਰਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਇਸ ਘਟਨਾ ਦੀ ਜ਼ੋਰਦਾਰ ਸ਼ਬਦਾਂ’ਚ ਨਿੰਦਾ ਕਰਦੀ ਹੈ ਤੇ ਮੰਗ ਕਰਦੀ ਹੈ ਕਿ ਇਸ ਦੀ ਉਚ ਪੱਧਰੀ ਜਾਂਚ ਕਰਵਾ ਕੇ ਲੋਕਾਂ ਸਾਹਮਣੇ ਸਚਾਈ ਲਿਆਂਦੀ ਜਾਵੇ, ਭਾਈ ਖਾਲਸਾ ਅੱਜ ਫਿਲੌਰ ਵਿਖੇ ਗੁਰੂਦੁਆਰਾ ਸਿੰਘਾਂ ਸ਼ਹੀਦਾਂ ਡੇਰਾ ਸੰਤ ਬਾਬਾ ਜਰਨੈਲ ਸਿੰਘ ਆਲੋਵਾਲ ਵਿਖੇ ਚੱਲ ਰਹੇ ਸਲਾਨਾ ਸੰਤ ਸਮਾਗਮ ਤੇ ਢਾਡੀ ਦਰਬਾਰ ਦੀਆਂ ਹਾਜ਼ਰੀਆਂ ਭਰਨ ਆਏ ਸਨ, ਉਹਨਾਂ ਭਾਈ ਖਾਲਸਾ ਨੇ ਖਦਸ਼ਾ ਜ਼ਾਹਰ ਕਰਦਿਆਂ ਆਖਿਆ ਇਨਾਂ ਲਗਾਤਾਰ ਵਿਦੇਸੀ ਧਰਤੀ ਤੇ ਹੋਏ ਸਿੱਖ ਕਤਲਾਂ ਨੇ ਸਾਬਤ ਕਰ ਦਿੱਤਾ ਹੈ ਕਿ ਹੁਣ ਵਿਦੇਸ਼ਾਂ ਦੀ ਧਰਤੀ ਤੇ ਵੀ ਸਿੱਖ ਵਿਰੋਧੀ ਸਰਕਾਰੀ ਏਜੰਸੀਆਂ ਪੂਰੀ ਤਰ੍ਹਾਂ ਸਰਗਰਮੀ ਨਾਲ ਕੰਮ ਕਰ ਰਹੀਆਂ ਹਨ ,ਜੋਂ ਸਿੱਖ ਕੌਮ ਲਈ ਵੱਡੀ ਚੁਣੌਤੀ ਤੇ ਗਹਿਰੀ ਚਿੰਤਾ ਦਾ ਵਿਸ਼ਾ ਬਣਿਆ ਹੋਇਆ ਹੈ ਇਸ ਕਰਕੇ ਇਸ ਦੀ ਸਾਰੀ ਘਟਨਾ ਦੀ ਉੱਚ ਪੱਧਰੀ ਜਾਂਚ ਹੋਣੀ ਚਾਹੀਦੀ ਹੈ ,ਤਾਂ ਕਿ ਲੋਕਾਂ ਨੂੰ ਸਚਾਈ ਦਾ ਪਤਾ ਲਗ ਸਕੇ, ਇਸ ਮੌਕੇ ਭਾਈ ਖਾਲਸਾ ਨਾਲ ਭਾਈ ਅਮਰਜੀਤ ਸਿੰਘ ਧੂਲਕਾ ਭਾਈ ਜੋਗਿੰਦਰ ਸਿੰਘ ਅਤੇ ਭਾਈ ਜਗਤਾਰ ਸਿੰਘ ਫਿਰੋਜ਼ਪੁਰ ਭਾਈ ਲਖਵਿੰਦਰ ਸਿੰਘ ਰਾਜਿਸਥਾਨ ਭਾਈ ਸਿੰਦਾ ਸਿੰਘ ਨਿਹੰਗ ਧਰਮ ਕੋਟ ਭਾਈ ਦਿਲਬਾਗ ਸਿੰਘ ਬਾਗੀ ਗੁਰਦਾਸਪੁਰ ਭਾਈ ਸਵਰਨ ਜੀਤ ਸਿੰਘ ਮਾਨੋਕੇ ਲੁਧਿਆਣਾ ਭਾਈ ਅਵਤਾਰ ਸਿੰਘ ਅੰਮ੍ਰਿਤਸਰ ਆਦਿ ਆਗੂ ਹਾਜਰ ਸਨ ।


