ਗੁਰਦਾਸਪੁਰ, 22 ਜੂਨ (ਸਰਬਜੀਤ ਸਿੰਘ)–ਆਪ ਸਰਕਾਰ ਵੱਲੋਂ ਸ਼੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਪ੍ਰਸਾਰਣ ਨੂੰ ਸਭਨਾਂ ਲਈ ਫ੍ਰੀ ਕਰਨ ਬ੍ਹਹਾਨੇ ਗੁਰਦੁਆਰਾ ਐਕਟ ਸੋਧ ਬਿਲ ਪਾਸ ਕਰਨਾ ਸਿੱਖੇ ਦੇ ਧਾਰਮਿਕ ਮਾਮਲਿਆਂ ਵਿਚ ਦਖਲ ਅੰਦਾਜੀ ਤੇ ਕੌਮ ਲਈ ਵੱਡੀ ਚੁਣੌਤੀ ਹੈ ਜਿਸ ਨੂੰ ਸਿੱਖ ਕੌਮ ਕਿਸੇ ਵੀ ਕੀਮਤ ਤੇ ਬਰਦਾਸ਼ਤ ਨਹੀਂ ਕਰੇਗੀ ਅਤੇ ਇਸ ਦਾ ਤਿੱਖਾ ਵਿਰੋਧ ਕੀਤਾ ਜਾਵੇਗਾ । ਇਸ ਕਰਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਆਪ ਸਰਕਾਰ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਗੁਰੂਦੁਆਰਾ ਐਕਟ ਸੋਧ ਬਿਲ ਪਾਸ ਕਰਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਧਾਰਮਿਕ ਮਾਮਲਿਆਂ ਵਿਚ ਸਿੱਧੀ ਦਖ਼ਲ ਅੰਦਾਜੀ ਕਰਕੇ ਸਿੱਖ ਕੌਮ ਲਈ ਇੱਕ ਵੱਡੀ ਚੁਣੌਤੀ ਪੈਦਾ ਕਰਨ ਵਾਲੀ ਸਿਖ ਵਿਰੋਧੀ ਨੀਤੀ ਦੀ ਨਿੰਦਾ ਕਰਦੀ ਹੈ ਉਥੇ ਮੰਗ ਕਰਦੀ ਹੈ ਕਿ ਇਹ ਬਿਲ ਸਿੱਖ ਵਿਰੋਧੀ ਹੋਣ ਕਰਕੇ ਵਾਪਸ ਲਿਆ ਜਾਵੇ ਕਿਉਂਕਿ ਇਸ ਨਾਲ ਕੌਂਮ ਵਿਚ ਵੱਡਾ ਤਨਾਹ ਪੈਦਾ ਹੋ ਸਕਦਾ ਹੈ ਜਿਸ ਲਈ ਸਰਕਾਰ ਜਿੰਮੇਵਾਰ ਹੈ ਇਹਨਾਂ ਸ਼ਬਦਾਂ ਦਾ ਪ੍ਰਗਟਾਵਾਂ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਆਪ ਸਰਕਾਰ ਵੱਲੋਂ ਪੰਜਾਬ ਵਿਧਾਨ ਸਭਾ’ਚ ਗੁਰਦੁਆਰਾ ਐਕਟ ਸੋਧ ਬਿਲ ਪਾਸ ਕਰਨ ਦੀ ਨਿੰਦਾ ਅਤੇ ਇਸ ਨੂੰ ਵਾਪਸ ਲੈਣ ਦੀ ਮੰਗ ਕਰਦਿਆਂ ਇਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ ਭਾਈ ਖਾਲਸਾ ਨੇ ਸਪਸ਼ਟ ਕੀਤਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਸ ਦੇ ਵਿਰੁੱਧ ਵਿਚ ਸਮੁੰਦਰੀ ਹਾਲ ਵਿਖੇ 26 ਜੂਨ ਕਮੇਟੀ ਇਜਲਾਸ ਸੱਦਿਆ ਗਿਆ ਜੋਂ ਸਮੇਂ ਦੀ ਲੋੜ ਵਾਲਾਂ ਵਧੀਆ ਤੇ ਸ਼ਲਾਘਾਯੋਗ ਫ਼ੈਸਲਾ ਪ੍ਰਧਾਨ ਧਾਮੀ ਵੱਲੋਂ ਲਿਆ ਗਿਆ ਭਾਈ ਖਾਲਸਾ ਨੇ ਕਿਹਾ ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ ਸਰਕਾਰ ਨੂੰ ਇਹ ਗੱਲ ਕਹਿਣੀ ਕਿ ਉਹ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨਾਲ ਇਸ ਸਬੰਧੀ ਮਿਲ ਬੈਠ ਕੋਈ ਫੈਸਲਾ ਲੈਣ ਵਾਲੇ ਬਿਆਨ ਦੀ ਫੈਡਰੇਸ਼ਨ ਖਾਲਸਾ ਤਾਰੀਫ਼ ਕਰਦੀ ਹੈ ਉਨ੍ਹਾਂ ਭਾਈ ਖਾਲਸਾ ਨੇ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਸਰਨਾ ਵਲੋਂ ਸਰਕਾਰ ਦੇ ਗੁਰਦੁਆਰਾ ਐਕਟ ਸੋਧ ਬਿਲ ਪਾਸ ਕਰਨ ਦੀ ਨਿਖੇਧੀ ਕਰਨੀ ਵਧੀਆ ਫੈਸਲਾ ਹੈ ਭਾਈ ਖਾਲਸਾ ਨੇ ਸਪਸ਼ਟ ਕੀਤਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਸਰਕਾਰ ਦੇ ਇਸ ਫੈਸਲੇ ਦੀ ਜ਼ੋਰਦਾਰ ਸ਼ਬਦਾਂ’ਚ ਨਿੰਦਾ ਕਰਦੀ ਹੈ ਉਥੇ ਸਰਕਾਰ ਤੋਂ ਮੰਗ ਕਰਦੀ ਹੈ ਕਿ ਹਰਮੰਦਿਰ ਸਾਹਿਬ ਤੋਂ ਪੀਟੀਸੀ ਦੇ ਹੋਣ ਵਾਲੇ ਗੁਰਬਾਣੀ ਪ੍ਰਸਾਰਣ ਨੂੰ ਮੁਦਾ ਬਣਾਕੇ ਗੁਰਦੁਆਰਾ ਸੁਧਾਰ ਐਕਟ ਸੋਧ ਬਿਲ ਪਾਸ ਕਰਨਾ ਸਿੱਖੇ ਦੇ ਧਾਰਮਿਕ ਮਾਮਲਿਆਂ ਵਿੱਚ ਸਿੱਧੀ ਦਖ਼ਲ ਅੰਦਾਜੀ ਨਾਂ ਬਰਦਾਸ਼ਤ ਯੋਗ ਸਰਕਾਰ ਦਾ ਵਰਤਾਰਾ ਹੈ ਇਸ ਕਰਕੇ ਗੁਰਬਾਣੀ ਫ੍ਰੀ ਕਰਨ ਲਈ ਸਰਕਾਰ ਨੂੰ ਪੰਥ ਦੀਆਂ ਹੋਰ ਧਿਰਾਂ ਨਾਲ ਗੱਲਬਾਤ ਰੱਖ ਕੇ ਫੈਸਲਾ ਲੈਣ ਦੀ ਲੋੜ ਤੇ ਜ਼ੋਰ ਦੇਣਾ ਚਾਹੀਦਾ ਸੀ ਕਿਉਂਕਿ ਗੁਰੂਦੁਆਰਾ ਐਕਟ ਸੋਧ ਬਿਲ ਪਾਸ ਕਰਨ ਦਾ ਫੈਸਲਾ ਸਿਰਫ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਇਜਲਾਸ ਵਿੱਚ ਹੀ ਲਿਆ ਜਾ ਸਕਦਾ ਹੈ, ਨਾ ਕਿ ਸਰਕਾਰ ਭਾਈ ਖਾਲਸਾ ਨੇ ਦੱਸਿਆ ਸਾਡੀ ਜਥੇਬੰਦੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਭਾਵੇਂ ਬਾਦਲਕਿਆਂ ਦੀਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਜਥੇਦਾਰ ਸਾਹਿਬਾਨਾਂ ਨੂੰ ਆਪਣੇ ਹੱਕ’ਚ ਵਰਤਣ ਤੇ ਜਲੀਲ ਕਰਕੇ ਕੱਢਣ ਵਾਲੀਆਂ ਗਤੀਵਿਧੀਆਂ ਦੇ ਬਿਲਕੁਲ ਹੱਕ ਵਿੱਚ ਨਹੀਂ ਪਰ ਜੋਂ ਸਰਕਾਰ ਵੱਲੋਂ ਸਿੱਖਾਂ ਦੀ ਮਿੰਨੀ ਪਾਰਲੀਮੈਂਟ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁਢਲੇ ਅਧਿਕਾਰਾਂ ਨੂੰ ਨਜ਼ਰ ਅੰਦਾਜ਼ ਕਰਕੇ ਗੁਰਦੁਆਰਾ ਐਕਟ ਸੋਧ ਬਿਲ ਪਾਸ ਕਰਨ ਦੇ ਉਲਟ ਹੈ ਇਸ ਕਰਕੇ ਸਰਕਾਰ ਇਸ ਫੈਸਲੇ ਤੇ ਮੁੜ ਤੋਂ ਵਿਚਾਰ ਕਰਨ ਦੀ ਲੋੜ ਤੇ ਜ਼ੋਰ ਦੇਵੇ ਕਿਉਂਕਿ ਇਹ ਮਾਮਲਾ ਸਮੁੱਚੇ ਸਿੱਖ ਜਗਤ ਭਾਈ ਚਾਰੇ ਨਾਲ ਜੁੜਿਆ ਹੋਇਆ ਹੈ । ਇਸ ਮੌਕੇ ਤੇ ਭਾਈ ਵਿਰਸਾ ਸਿੰਘ ਖਾਲਸਾ ਪ੍ਰਧਾਨ ਏ ਆਈ ਐਸ ਐਸ ਐਫ ਖਾਲਸਾ ਨਾਲ ਸੀਨੀਅਰ ਮੀਤ ਪ੍ਰਧਾਨ ਭਾਈ ਅਮਰਜੀਤ ਸਿੰਘ ਧੂਲਕਾ, ਮੀਤ ਪ੍ਰਧਾਨ ਭਾਈ ਬਲਵਿੰਦਰ ਸਿੰਘ ਲੋਹਟਬੱਦੀ ਕਨੇਡਾ ਭਾਈ ਜੋਗਿੰਦਰ ਸਿੰਘ ਅਤੇ ਭਾਈ ਜਗਤਾਰ ਸਿੰਘ ਫਿਰੋਜ਼ਪੁਰ ਭਾਈ ਲਖਵਿੰਦਰ ਸਿੰਘ ਰਾਜਿਸਥਾਨ ਭਾਈ ਸਿੰਦਾ ਸਿੰਘ ਨਿਹੰਗ ਧਰਮ ਕੋਟ ਭਾਈ ਦਿਲਬਾਗ ਸਿੰਘ ਬਾਗੀ ਗੁਰਦਾਸਪੁਰ ਭਾਈ ਸਵਰਨ ਜੀਤ ਸਿੰਘ ਮਾਨੋਕੇ ਲੁਧਿਆਣਾ ਭਾਈ ਅਵਤਾਰ ਸਿੰਘ ਅੰਮ੍ਰਿਤਸਰ


