ਅਡਵੈਂਚਰ ਕੈਂਪ ‘ਚ ਦਿੱਲੀ ਤੋਂ ਪਹੁੰਚੇ ਇੰਸਟਰੱਕਟਰਾਂ ਨੇ ਕਰਵਾਇਆ ਬੱਚਿਆਂ ਦਾ ਭਰਪੂਰ ਮਨੋਰੰਜਨ
ਗੁਰਦਾਸਪੁਰ, 22 ਜੂਨ (ਸਰਬਜੀਤ ਸਿੰਘ)-ਗੁਰਦਾਸਪੁਰ ਪਬਲਿਕ ਸਕੂਲ ਵਿੱਚ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਅਤੇ ਮਨੋਰੰਜਨ ਲਈ 10 ਰੋਜਾ ਸਮਰ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਕੈਂਪ ਦੇ ਅਖੀਰਲੇ ਦਿਨ ਸਮਾਪਤੀ ਸਮਾਗਮ ਮੌਕੇ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਮੁੱਖ ਮਹਿਮਾਨ ਵਜੋਂ ਪਹੁੰਚੇ। ਇਸ ਤੋਂ ਇਲਾਵਾ ਸਕੂਲ ਦੇ ਡਾਇਰੈਕਟਰ ਅਰਚਨਾ ਬਹਿਲ, ਪ੍ਰਿੰਸੀਪਲ ਸੰਦੀਪ ਅਰੋੜਾ ਸਮੇਤ ਹੋਰ ਸਟਾਫ ਅਤੇ ਬੱਚਿਆਂ ਦੇ ਮਾਪੇ ਇਸ ਮੌਕੇ ਵਿਸ਼ੇਸ਼ ਤੌਰ ‘ਤੇ ਪਹੁੰਚੇ।
ਡਾਇਰੈਕਟਰ ਅਰਚਨਾ ਬਹਿਲ ਅਤੇ ਸਕੂਲ ਦੇ ਪ੍ਰਿੰਸੀਪਲ ਸੰਦੀਪ ਅਰੋੜਾ ਨੇ ਦੱਸਿਆ ਕਿ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਉਨ੍ਹਾਂ ਦੀ ਪੜ੍ਹਾਈ ਦੇ ਨਾਲ-ਨਾਲ ਹੋਰ ਉਸਾਰੂ ਗਤੀਵਿਧੀਆਂ ਵੀ ਕਰਵਾਈਆਂ ਜਾਂਦੀਆਂ ਹਨ। ਉਨ੍ਹਾਂ ਕਿਹਾ ਕਿ ਬੱਚਿਆਂ ਨੂੰ ਪੜ੍ਹਾਈ ਦੇ ਨਾਲ-ਨਾਲ ਜਿੱਥੇ ਖੇਡਾਂ ਵਿੱਚ ਭਾਗ ਲੈਣਾ ਜਰੂਰੀ ਹੈ। ਉਸਦੇ ਨਾਲ ਹੀ ਹੋਰ ਗਤੀਵਿਧੀਆਂ ਵਿੱਚ ਵੀ ਦਿਲਚਸਪੀ ਦਿਖਾਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਇਸ ਕੈਂਪ ਦੇ ਪਹਿਲੇ ਸੱਤ ਦਿਨ ਵਿਦਿਆਰਥੀਆਂ ਨੇ ਜਿੱਥੇ ਵੱਖ-ਵੱਖ ਗੈਜੇਟ ਤਿਆਰ ਕੀਤੇ, ਉਸਦੇ ਨਾਲ ਹੀ ਜੂੰਬਾ ਡਾਂਸ ਦੀਆਂ ਕਲਾਸਾਂ ਵੀ ਲਗਾਈਆਂ ਗਈਆਂ। ਇਸ ਦੌਰਾਨ ਬੱਚਿਆਂ ਨੂੰ ਮਿੱਟੀ ਦੇ ਬਰਤਨ ਤਿਆਰ ਕਰਨ, ਬਾਕਸਿੰਗ ਮੁਕਾਬਲੇ ਅਤੇ ਹੋਰ ਕਈ ਰੌਚਕ ਖੇਡਾਂ ਵੀ ਸਿੱਖਾਈਆਂ ਗਈਆਂ। ਇਸਦੇ ਨਾਲ ਹੀ ਡਾਂਸ ਸਮੇਤ ਹੋਰ ਵੱਖ-ਵੱਖ ਮਨੋਰੰਜਨ ਲਈ ਗਤੀਵਿਧੀਆਂ ਵਿੱਚ ਭਾਗ ਲੈ ਕੇ ਬੱਚਿਆਂ ਨੇ ਕੈਂਪ ਦਾ ਖੂਬ ਆਨੰਦ ਮਾਣਿਆ। ਕੈਂਪ ਦੇ ਅਖੀਰਲੇ ਤਿੰਨ ਦਿਨ ਦਿੱਲੀ ਤੋਂ ਆਏ ਇੰਸਟੱਰਕਟਰਾਂ ਨੇ ਬੱਚਿਆਂ ਨੂੰ ਅਡਵੈਂਚਰ ਗਤੀਵਿਧੀਆਂ ਵਿੱਚ ਸ਼ਮੂਲੀਅਤ ਕਰਵਾਈ ਜਿਨ੍ਹਾਂ ਦਾ ਬੱਚਿਆਂ ਨੇ ਭਰਪੂਰ ਫਾਇਦਾ ਲਿਆ। ਇਸ ਮੌਕੇ ਪ੍ਰਿੰਸੀਪਲ ਸੰਦੀਪ ਅਰੋੜਾ ਨੇ ਕਿਹਾ ਕਿ ਉਨ੍ਹਾਂ ਦੇ ਸਕੂਲ ਦਾ ਮੰਤਵ ਹੈ ਕਿ ਬੱਚੇ ਜਿੰਦਗੀ ਵਿੱਚ ਸਵੈ ਨਿਰਭਰ ਹੋਣ ਅਤੇ ਹਰੇਕ ਖੇਤਰ ਵਿੱਚ ਪੂਰੀ ਦ੍ਰਿੜਤਾ ਦੇ ਨਾਲ ਤਰੱਕੀ ਕਰਨ। ਉਨ੍ਹਾਂ ਕਿਹਾ ਕਿ ਗੁਰਦਾਸਪੁਰ ਪਬਲਿਕ ਸਕੂਲ ਦੀ ਸਥਾਪਨਾ ਸਵਰਗੀ ਖੁਸ਼ਹਾਲ ਬਹਿਲ ਨੇ ਕੀਤੀ ਸੀ। ਜਿਨ੍ਹਾਂ ਦੇ ਬਾਅਦ ਚੇਅਰਮੈਨ ਰਮਨ ਬਹਿਲ ਵੱਲੋਂ ਇਸ ਸਕੂਲ ਨੂੰ ਬਾਖੂਬੀ ਚਲਾਇਆ ਜਾ ਰਿਹਾ ਹੈ ਤਾਂ ਇਸ ਪੱਛੜੇ ਹੋਏ ਸਰਹੱਦੀ ਖੇਤਰ ਦੇ ਵਿਦਿਆਰਥੀਆਂ ਨੂੰ ਵੱਡੇ ਸ਼ਹਿਰਾਂ ਦੇ ਮੁਕਾਬਲੇ ਵਧੀਆਂ ਸਿੱਖਿਆ ਦਿੱਤੀ ਜਾ ਸਕੇ ਅਤੇ ਨਾਲ ਹੀ ਬੱਚਿਆਂ ਨੂੰ ਵੱਡੇ ਸ਼ਹਿਰਾਂ ਦੇ ਮੁਕਾਬਲੇ ਕਰਨ ਦੇ ਸਮਰੱਥ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਇਹ ਸਕੂਲ ਆਪਣੇ ਮੰਤਵ ਵਿੱਚ ਸਫਲ ਹੋ ਰਿਹਾ ਹੈ। ਜਿਸਦੇ ਵਿਦਿਆਰਥੀ ਹਰੇਕ ਸਾਲ ਖੇਡਾਂ ਅਤੇ ਪੜ੍ਹਾਈ ਸਮੇਤ ਹੋਰ ਗਤੀਵਿਧੀਆਂ ਵਿੱਚ ਵੱਡੀਆਂ ਮੱਲਾਂ ਮਾਰ ਰਹੇ ਹਨ। ਇਸ ਮੌਕੇ ਸਕੂਲ ਦੇ ਹੈੱਡ ਗਰਲ ਅਤੇ ਹੈੱਡ ਬੁਆਏ ਨੇ ਵੀ ਸਕੂਲ ਵਿੱਚ ਕਰਵਾਈਆਂ ਇਨ੍ਹਾਂ ਗਤੀਵਿਧੀਆਂ ਬਾਰੇ ਜਾਣਕਾਰੀ ਦਿੱਤੀ ਅਤੇ ਕਿਹਾ ਕਿ ਇਸਦਾ ਬੱਚਿਆਂ ਨੂੰ ਭਰਪੂਰ ਆਨੰਦ ਮਾਣਿਆ ਅਤੇ ਇਸਦਾ ਭਰਪੂਰ ਫਾਇਆ ਵੀ ਹੋਵੇਗਾ। ਇਸ ਮੌਕੇ ਬੱਚਿਆਂ ਦੇ ਮਾਪਿਆਂ ਨੇ ਵੀ ਸਕੂਲ ਪ੍ਰਬੰਧਕਾਂ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਉਨਾਂ ਨੂੰ ਇਸ ਗੱਲ ਦੀ ਖੁਸ਼ੀ ਹੈ ਅਤੇ ਮਾਣ ਹੈ ਕਿ ਗੁਰਦਾਸਪੁਰ ਵਿੱਚ ਇੱਕ ਅਜਿਹਾ ਸਕੂਲ ਚੱਲ ਰਿਹਾ ਹੈ, ਜਿੱਥੇ ਬਹੁਤ ਹੀ ਸੁਚੱਜੇ ਢੰਗ ਨਾਲ ਅਜਿਹੀਆਂ ਗਤੀਵਿਧੀਆਂ ਕਰਵਾਈਆਂ ਜਾਂਦੀਆਂ ਹਨ।