ਗੁਰਦਾਸਪੁਰ, 22 ਜੂਨ (ਸਰਬਜੀਤ ਸਿੰਘ ) – ਪੰਜਾਬ ਸਰਕਾਰ ਵੱਲੋਂ ਆਮ ਆਦਮੀ ਕਲੀਨਿਕ ਵਿਖੇ ਮੈਡੀਕਲ ਅਫਸਰਾਂ ਦੀ ਤਾਇਨਾਤੀ ਦੇ ਤੀਜੇ ਗੇੜ ਵਿਚ ਨਵੀਂ ਨਿਯੁਕਤੀਆਂ ਕੀਤੀ ਗਈਆਂ ਹਨ। ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਨੇ ਅੱਜ ਨਵ-ਨਿਯੁਕਤ ਮੈਡੀਕਲ ਅਫਸਰਾਂ ਨੂੰ ਨਿਯੁਕਤੀ ਪੱਤਰ ਤਕਸੀਮ ਕੀਤੇ। ਇਸ ਮੌਕੇ ਸਿਵਲ ਸਰਜਨ ਗੁਰਦਾਸਪੁਰ ਡਾ. ਹਰਭਜਨ ਰਾਮ ਮਾਂਡੀ ਤੇ ਹੋਰ ਅਧਿਕਾਰੀ ਵੀ ਮੌਜੂਦ ਸਨ।
ਨਵ-ਨਿਯੁਕਤ ਮੈਡੀਕਲ ਅਫਸਰਾਂ ਨੂੰ ਵਧਾਈ ਦਿੰਦਿਆਂ ਚੇਅਰਮੈਨ ਰਮਨ ਬਹਿਲ ਨੇ ਕਿਹਾ ਕਿ ਪੰਜਾਬ ਵਿਚ ਸਿਹਤ ਸਹੂਲਤਾਂ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਕਲੀਨਿਕਾਂ ਰਾਹੀਂ ਸਿਹਤ ਸਹੂਲਤਾਂ ਵਿਚ ਵਿਸਥਾਰ ਹੋਇਆ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਕਲੀਨਿਕਾਂ ਅਤੇ ਵਿੱਚ ਸਟਾਫ਼ ਅਤੇ ਹੋਰ ਲੋੜਾਂ ਵੀ ਪੂਰੀਆਂ ਕੀਤੀਆਂ ਜਾਣਗੀਆਂ।
ਸਿਵਲ ਸਰਜਨ ਗੁਰਦਾਸਪੁਰ ਡਾ. ਹਰਭਜਨ ਰਾਮ ਮਾਂਡੀ ਨੇ ਕਿਹਾ ਕਿ ਜ਼ਿਲ੍ਹੇ ਵਿਚ ਪਹਿਲੇ ਫੇਸ ਵਿੱਚ 16 ਮੈਡੀਕਲ ਅਫਸਰਾਂ ਨੂੰ ਨਿਯੁਕਤੀ ਪੱਤਰ ਦਿਤੇ ਗਏ ਹਨ। ਦੂਜੇ ਗੇੜ ਵਿਚ 10 ਮੈਡੀਕਲ ਅਫਸਰਾਂ ਨੂੰ ਨਿਯੁਕਤੀ ਪਤਰ ਦਿਤੇ ਗਏ ਹਨ ਅਤੇ ਅੱਜ 6 ਮੈਡੀਕਲ ਅਫਸਰਾਂ ਨੂੰ ਨਿਯੁਕਤੀ ਪੱਤਰ ਦਿੱਤੇ ਗਏ ਹਨ। ਇਸ ਮੌਕੇ ਜਿਲਾ ਪਰਿਵਾਰ ਭਲਾਈ ਅਫਸਰ ਡਾ. ਤੇਜਿੰਦਰ ਕੌਰ, ਡੀਡੀਐਚਓ ਡਾ. ਸ਼ੈਲਾ ਕੰਵਰ, ਅਮਨਦੀਪ ਸਿੰਘ, ਮਾਸ ਮੀਡੀਆ ਅਫਸਰ ਗੁਰਿੰਦਰ ਕੌਰ, ਰਾਕੇਸ਼ ਕੁਮਾਰ ਹਾਜਰ ਸਨ।