ਗੁਰਦਾਸਪੁਰ, 23 ਜੂਨ (ਸਰਬਜੀਤ ਸਿੰਘ)–ਆਪ ਦੀ ਭਗਵੰਤ ਸਿੰਘ ਮਾਨ ਸਰਕਾਰ ਦਾ ਗੁਰਬਾਣੀ ਦੇ ਪ੍ਰਸਾਰਣ ਸਬੰਧੀ ਪੰਜਾਬ ਵਿਧਾਨ ਸਭਾ ਵਿਚ ਲਿਆ ਫੈਸਲਾ ਬਿੱਲ ਕੁੱਲ ਸਹੀ ਅਤੇ ਲੋਕਾਂ ਦੀ ਮੰਗ ਵਾਲਾਂ ਫੈਸਲਾ ਕਿਹਾ ਜਾ ਸਕਦਾ ਹੈ ਕਿਉਂਕਿ ਸਿਰਫ਼ ਪੀਟੀਸੀ ਨੂੰ ਗੁਰਬਾਣੀ ਪ੍ਰਸਾਰਣ ਦਾ ਮੌਕਾ ਦੇ ਕੇ ਦੂਸਰੇ ਚਾਇਨਲਾਂ ਨੂੰ ਸਰਬਸਾਂਝੀ ਗੁਰਬਾਣੀ ਦੀ ਸੇਵਾ ਤੋਂ ਦੂਰ ਰੱਖਣ ਧੱਕੇਸ਼ਾਹੀ ਅਤੇ ਬੇਇਨਸਾਫ਼ੀ ਵਾਲਾ ਵਰਤਾਰਾ ਸੀ, ਇਸ ਕਰਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਮੁੱਖ ਮੰਤਰੀ ਭਗਵੰਤ ਮਾਨ ਸਰਕਾਰ ਵੱਲੋਂ ਗੁਰਬਾਣੀ ਸਬੰਧੀ ਲਏ ਫੈਸਲੇ ਦੀ ਜਿਥੇ ਪੂਰਨ ਹਮਾਇਤ ਅਤੇ ਇਸ ਨੂੰ ਸਮੇਂ ਦੀ ਲੋੜ ਵਾਲਾਂ ਵਧੀਆ ਤੇ ਸ਼ਲਾਘਾਯੋਗ ਫ਼ੈਸਲਾ ਮੰਨਦੀ ਹੈ, ਉਥੇ ਮੁਮਤਾਜੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਵੱਲੋਂ ਮੁੱਖ ਮੰਤਰੀ ਨੂੰ ਇਸ ਫੈਸਲੇ ਵਿਚ ਅਕਾਲਤਖਤ ਸਾਹਿਬ ਤੇ ਤਲਬ ਕਰਨ ਵਾਲੇ ਦਿਤੇ ਹਾਸੋਹੀਣੇ ਬਿਆਨ ਦੀ ਨਿੰਦਾ ਕਰਦੀ ਹੈ ਕਿਉਂਕਿ ਮੰਡ ਦਾ ਬਿਆਨ ਸਿਰਫ਼ ਬਾਦਲਕਿਆਂ ਦੀ ਤਰਜਮਾਨੀ ਵਾਲਾਂ ਹੈ ਪਰ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਸਮੂਹ ਚਾਇਨਲਾਂ ਤੇ ਗੁਰਬਾਣੀ ਪ੍ਰਸਾਰਣ ਫ੍ਰੀ ਕਰਨ ਦੀ ਮੰਗ ਕਰਦੀ ਹੈ ਤਾਂ ਕਿ ਪੂਰੀ ਦੁਨੀਆਂ ਵਿੱਚ ਗੁਰੂ ਨਾਨਕ ਦੀ ਪਵਿੱਤਰ ਬਾਣੀ ਦਾ ਪ੍ਰਚਾਰ ਪ੍ਰਸਾਰ ਵੰਡਿਆ ਜਾ ਸਕੇ ਅਤੇ ਸਾਰੇ ਵਿਸ਼ਵ ਦੇ ਲੋਕ ਪਵਿੱਤਰ ਗੁਰਬਾਣੀ ਨੂੰ ਸਰਵਣ ਕਰਕੇ ਆਪਣਾ ਮਨੁੱਖੀ ਜੀਵਨ ਸਫਲ ਬਣਾਉਣ ਦਾ ਯਤਨ ਕਰ ਸਕਣ । ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਭਗਵੰਤ ਮਾਨ ਸਰਕਾਰ ਵੱਲੋਂ ਗੁਰਬਾਣੀ ਦੇ ਪ੍ਰਸਾਰਣ ਲਈ ਪੰਜਾਬ ਵਿਧਾਨ ਸਭਾ ਵਿਚ ਗੁਰਦੁਆਰਾ ਐਕਟ ਵਿੱਚ ਸੋਧ ਕਰਨ ਵਾਲੇ ਬਿੱਲ ਦੀ ਹਮਾਇਤ ਅਤੇ ਗੁਰਬਾਣੀ ਨੂੰ ਪੂਰੀ ਦੁਨੀਆਂ ਵਿੱਚ ਵੰਡਣ ਦੀ ਮੰਗ ਕਰਦਿਆਂ ਇਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ । ਉਹਨਾਂ ਭਾਈ ਖਾਲਸਾ ਨੇ ਕਿਹਾ ਬੀਤੇ ਸਮੇਂ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਹਦਾਇਤ ਕੀਤੀ ਸੀ ਕਿ ਕਮੇਟੀ ਆਪਣਾ ਖੁੱਦ ਚਾਇਨਲ ਤਿਆਰ ਕਰਕੇ ਸਭਨਾਂ ਨੂੰ ਫ੍ਰੀ ਗੁਰਬਾਣੀ ਵੰਡਣ ਦੀ ਲੋੜ ਤੇ ਜ਼ੋਰ ਦੇਵੇ, ਭਾਈ ਖਾਲਸਾ ਨੇ ਕਿਹਾ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਅਣਗਹਿਲੀ ਤੇ ਗ਼ਲਤੀ ਕਰਕੇ ਹੀ ਭਗਵੰਤ ਸਿੰਘ ਮਾਨ ਸਰਕਾਰ ਨੂੰ ਗੁਰਬਾਣੀ ਪ੍ਰਸਾਰਣ ਸਬੰਧੀ ਫ਼ੈਸਲਾ ਲੈਣਾ ਪਿਆ ਜਿਸ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਖ਼ੁਦ ਜੁਮੇਵਾਰ ਹੈ ਇਸ ਕਰਕੇ ਲੋਕਾਂ ਦੀ ਮੰਗ ਅਤੇ ਗੁਰੂ ਨਾਨਕ ਦੀ ਪਵਿੱਤਰ ਬਾਣੀ ਨੂੰ ਪੂਰੀ ਦੁਨੀਆਂ ਵਿੱਚ ਵੰਡਣ ਲਈ ਭਗਵੰਤ ਮਾਨ ਸਰਕਾਰ ਵੱਲੋਂ ਲਿਆ ਇਹ ਫੈਸਲਾ ਸ਼ਲਾਘਾਯੋਗ ਕਦਮ ਕਿਹਾ ਜਾ ਸਕਦਾ ਹੈ ਅਤੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਇਸ ਦੀ ਪੂਰਨ ਹਮਾਇਤ ਕਰਦੀ ਹੋਈ ਮੰਗ ਕਰਦੀ ਹੈ ਗੁਰਬਾਣੀ ਪ੍ਰਸਾਰਣ ਸਾਰੇ ਚਾਇਨਲਾਂ ਨੂੰ ਫ੍ਰੀ ਕਰਨ ਦੀ ਸੇਵਾ ਦਿੱਤੀ ਜਾਵੇ ਉਥੇ ਮੁਮਤਾਜੀ ਜਥੇਦਾਰ ਸਾਹਿਬ ਵੱਲੋਂ ਦਿੱਤੇ ਬਿਆਨ ਦੀ ਨਿੰਦਾ ਕਰਦੀ ਹੈ ਕਿਉਂਕਿ ਇਹ ਹੁਕਮ ਬਾਦਲਕਿਆਂ ਦੀ ਸਿਆਸਤ ਤੋਂ ਪ੍ਰੇਰਿਤ ਹੈ ਜਦੋਂ ਕਿ ਸਰਕਾਰ ਵੱਲੋਂ ਗੁਰਬਾਣੀ ਪ੍ਰਸਾਰਣ ਸਬੰਧੀ ਲਿਆਂ ਫੈਸਲਾ ਲੋਕਾਂ ਦੀ ਮੰਗ ਵਾਲਾਂ ਸਹੀ ਫ਼ੈਸਲਾ ਹੈ ਅਤੇ ਲੋਕ ਇਸ ਦੀ ਪੂਰਨ ਹਮਾਇਤ ਕਰ ਰਹੇ ਹਨ ਜੋ ਸਮੇਂ ਦੀ ਲੋੜ ਹੈ ਇਸ ਮੌਕੇ ਭਾਈ ਵਿਰਸਾ ਸਿੰਘ ਖਾਲਸਾ ਪ੍ਰਧਾਨ ਏ ਆਈ ਐਸ ਐਸ ਐਫ ਖਾਲਸਾ ਨਾਲ ਸੀਨੀਅਰ ਮੀਤ ਪ੍ਰਧਾਨ ਭਾਈ ਬਲਵਿੰਦਰ ਸਿੰਘ ਲੋਹਟਬੱਦੀ ਭਾਈ ਅਮਰਜੀਤ ਸਿੰਘ ਧੂਲਕਾ ਭਾਈ ਜੋਗਿੰਦਰ ਸਿੰਘ ਅਤੇ ਭਾਈ ਜਗਤਾਰ ਸਿੰਘ ਫਿਰੋਜ਼ਪੁਰ ਭਾਈ ਲਖਵਿੰਦਰ ਸਿੰਘ ਰਾਜਿਸਥਾਨ ਭਾਈ ਸਿੰਦਾ ਸਿੰਘ ਨਿਹੰਗ ਧਰਮ ਕੋਟ ਭਾਈ ਦਿਲਬਾਗ ਸਿੰਘ ਬਾਗੀ ਗੁਰਦਾਸਪੁਰ ਭਾਈ ਸਵਰਨ ਜੀਤ ਸਿੰਘ ਮਾਨੋਕੇ ਲੁਧਿਆਣਾ ਭਾਈ ਅਵਤਾਰ ਸਿੰਘ ਅੰਮ੍ਰਿਤਸਰ ਆਦਿ ਆਗੂ ਹਾਜ਼ਰ ਸਨ ।


