ਡਿਪਟੀ ਕਮਿਸ਼ਨਰ ਵੱਲੋਂ ਸਵੱਛ ਵਿਦਿਆਲਿਆ ਪੁਰਸਕਾਰ ਪ੍ਰਾਪਤ ਕਰਨ ਵਾਲੇ ਸਕੂਲ ਮੁਖੀ ਸਨਮਾਨਿਤ

ਗੁਰਦਾਸਪੁਰ


 
ਗੁਰਦਾਸਪੁਰ 1 ਜੁਲਾਈ (ਸਰਬਜੀਤ)- ਭਾਰਤ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਕੂਲ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਗੁਰਦਾਸਪੁਰ ਦੇ ਸਵੱਛ ਵਿਦਿਆਲਿਆ ਪੁਰਸਕਾਰ ਤਹਿਤ ਸਨਮਾਨ ਸਮਾਰੋਹ ਜ਼ਿਲ੍ਹਾ ਸਿੱਖਿਆ ਅਤੇ ਸਿਖਲਾਈ ਸੰਸਥਾ ( ਡਾਇਟ ) ਗੁਰਦਾਸਪੁਰ ਵਿਖੇ ਕਰਵਾਇਆ ਗਿਆ। ਜਿਸ ਵਿੱਚ ਡਿਪਟੀ ਕਮਿਸ਼ਨਰ ਗਰਦਾਸਪੁਰ ਜਨਾਬ ਮੁਹੰਮਦ ਇਸਫ਼ਾਕ ਮੁੱਖ ਮਹਿਮਾਨ ਦੇ ਤੌਰ ਤੇ ਸ਼ਾਮਲ ਹੋਏ।

 ਇਸ ਦੌਰਾਨ ਡਿਪਟੀ ਕਮਿਸ਼ਨਰ. ਜਨਾਬ ਮੁਹੰਮਦ ਇਸਫ਼ਾਕ ਵੱਲੋਂ ਸਕੂਲ ਮੁਖੀਆਂ ਸੰਬੋਧਨ ਨੂੰ ਕਰਦਿਆਂ ਕਿਹਾ ਕਿ ਸਕੂਲਾਂ ਦੀ ਸਫ਼ਾਈ ਨਿਰੰਤਰ ਪ੍ਰਕ੍ਰਿਆ ਹੈ। ਉਨ੍ਹਾਂ ਕਿਹਾ ਕਿ ਬਾਕੀ ਸਕੂਲ ਮੁਖੀਆਂ ਨੂੰ ਇਸ ਤੋਂ ਪ੍ਰੇਰਨਾ ਲੈਣ ਦੀ ਲੋੜ ਹੈ। ਇਸ ਦੌਰਾਨ ਉਨ੍ਹਾਂ ਜੇਤੂ ਸਕੂਲ ਮੁਖੀਆਂ ਨੂੰ ਸਕੂਲਾਂ ਨੂੰ ਸਾਫ ਸੁਥਰਾ ਰੱਖਣ ਵਿੱਚ ਆ ਰਹੀਆਂ ਮੁਸ਼ਕਲਾਂ ਬਾਰੇ ਪੁੱਛਿਆ ਅਤੇ ਸਕੂਲ ਮੁਖੀਆਂ ਨੂੰ ਵਿਸ਼ਵਾਸ ਦੁਆਇਆ ਗਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਸਕੂਲਾਂ ਨੂੰ ਮੇਨਟੇਨ ਕਰਨ ਲਈ ਹਰ ਪ੍ਰਕਾਰ ਦੀਆਂ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ।

 ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਅਤੇ ਐਲੀਮੈਂਟਰੀ ਸ. ਹਰਪਾਲ ਸਿੰਘ ਸੰਧਾਵਾਲੀਆ ਨੇ ਦੱਸਿਆ ਕਿ ਜ਼ਿਲ੍ਹੇ `ਚ ਪ੍ਰਾਇਮਰੀ ਅਤੇ ਸੈਕੰਡਰੀ ਵਿੰਗ ਦੇ ਸਰਕਾਰੀ ਅਤੇ ਮਾਨਤਾ ਪ੍ਰਾਪਤ ਸਕੂਲਾਂ ਦੁਆਰਾ ਅਪਲਾਈ ਕੀਤੇ ਗਏ ਸਵੱਛ ਵਿਦਿਆਲਿਆ ਪੁਰਸਕਾਰ ਦੇ ਜੇਤੂ 38 ਸਕੂਲ ਮੁਖੀਆਂ ਨੂੰ ਡਿਪਟੀ ਕਮਿਸ਼ਨਰ ਗਰਦਾਸਪੁਰ ਜਨਾਬ ਮੁਹੰਮਦ ਇਸਫ਼ਾਕ ਵੱਲੋਂ ਪ੍ਰਸੰਸਾ ਪੱਤਰ ਦੇਣ ਦੀ ਰਸਮ ਅਦਾ ਕੀਤੀ ਗਈ ਹੈ। ਉਨ੍ਹਾਂ ਵੱਲੋਂ ਸਕੂਲ ਮੁਖੀਆਂ ਨੂੰ ਇਸ ਕੰਮ ਨੂੰ ਨੇਪਰੇ ਚਾੜ੍ਹਨ ਵਾਲੀ ਪੂਰੀ ਟੀਮ ਖਾਸ ਕਰਕੇ ਸੈਕੰਡਰੀ ਵਿੰਗ ਦੇ ਨੋਡਲ ਅਫਸਰ ਪ੍ਰਿੰਸੀਪਲ ਮਨਜੀਤ ਸਿੰਘ ਸੰਧੂ ਪ੍ਰਾਇਮਰੀ ਵਿੰਗ ਤੋਂ ਨੋਡਲ ਅਫਸਰ ਮੈਡਮ ਸੁਖਬੀਰ ਕੌਰ ਸਹਾਇਕ ਨੋਡਲ ਅਫਸਰ ਜਸਪਿੰਦਰ ਸਿੰਘ ,ਸਮਾਰਟ ਸਕੂਲ ਕੋਆਰਡੀਨੇਟਰ ਸੁਲੱਖਣ ਸਿੰਘ ਸੈਣੀ ਪਰਮਿੰਦਰ ਸਿੰਘ ਜੇ.ਈ.ਮੀਡੀਆ ਕੋਆਰਡੀਨੇਟਰ ਗਗਨਦੀਪ ਸਿੰਘ ਦਾ ਉਚੇਚੇ ਤੌਰ ਤੇ ਸਨਮਾਨ ਕੀਤਾ। ਇਸ ਮੌਕੇ ਡੀ.ਈ.ਓ. ਹਰਪਾਲ ਸਿੰਘ ਸੰਧਾਵਾਲੀਆ ਅਤੇ ਡਿਪਟੀ ਡੀ.ਈ.ਓ. ਐਲੀਃ ਬਲਬੀਰ ਸਿੰਘ ਵੱਲੋਂ ਪੁਰਸਕਾਰ ਜੇਤੂ ਸਕੂਲ ਮੁਖੀਆਂ ਨੂੰ ਮੁਬਾਰਕਬਾਦ ਦਿੰਦੇ ਹੋਏ ਭਵਿੱਖ ਵਿੱਚ ਹੋਰ ਮਿਹਨਤ ਕਰ ਲਈ ਪ੍ਰੇਰਿਤ ਕੀਤਾ। ਇਸ ਮੌਕੇ ਡਾਇਟ ਪ੍ਰਿੰਸੀਪਲ ਚਰਨਬੀਰ ਸਿੰਘ ਹੈੱਡ ਟੀਚਰ ਰਾਜਵਿੰਦਰਪਾਲ ਕੌਰ ਕੰਵਲਪ੍ਰੀਤ ਕੌਰ ਪ੍ਰਿੰਸੀਪਲ ਬਲਵਿੰਦਰ ਕੌਰ ਪ੍ਰਿੰਸੀਪਲ ਜਸਬੀਰ ਕੌਰ ,ਪ੍ਰਿੰਸੀਪਲ ਰਾਜਵਿੰਦਰ ਕੌਰ ਪ੍ਰਿੰਸੀਪਲ ਰਜਨੀ ਬਾਲਾ ,ਪ੍ਰਿੰਸੀਪਲ ਜਸਬੀਰ ਲਾਲ ਹੈਡਮਾਸਟਰ ਵਿਜੈ ਕੁਮਾਰ ਤਰਪਿੰਦਰ ਸਿੰਘ ਸਰਬਜੀਤ ਸਿੰਘ ਅੰਮ੍ਰਿਤਪਾਲ ਸਿੰਘ ਆਦਿ ਹਾਜ਼ਰ ਸਨ।

Leave a Reply

Your email address will not be published. Required fields are marked *