ਵੋਟਰਾਂ ਦੀ ਸਹਾਇਤਾ ਲਈ ਬੀ .ਐਲ.ਓ ਸਾਰੇ ਨਿਰਧਾਰਤ ਪੋਲਿੰਗ ਬੂਥਾਂ ’ਤੇ ਰਹੇ ਮੌਜੂਦ
ਗੁਰਦਾਸਪੁਰ, 15 ਜੁਲਾਈ (ਸਰਬਜੀਤ ਸਿੰਘ)– ਸਪੈਸ਼ਲ ਇੰਟੈਂਸਿਵ ਰੀਵਿਜ਼ਨ (ਐਸ.ਆਈ.ਆਰ.) ਮੁਹਿੰਮ ਤਹਿਤ ਅੱਜ ਗੁਰਦਾਸਪੁਰ ਜ਼ਿਲ੍ਹੇ ਦੇ ਸਾਰੇ 1553 ਪੋਲਿੰਗ ਬੂਥਾਂ ’ਤੇ ਦੋ ਦਿਨਾਂ ਵਿਸ਼ੇਸ਼ ਕੈਂਪਾਂ ਦੀ ਸ਼ੁਰੂਆਤ ਹੋਈ, ਜਿਸ ਵਿੱਚ ਗਣਨਾ ਫਾਰਮ ਇਕੱਠੇ ਅਤੇ ਡਿਜੀਟਾਈਜ਼ੇਸ਼ਨ ਕਰਨ ਦੀ ਪ੍ਰਕਿਰਿਆ ਕੀਤੀ ਗਈ।
ਜ਼ਿਲ੍ਹਾ ਚੋਣ ਅਫ਼ਸਰ- ਕਮ-ਡਿਪਟੀ ਕਮਿਸ਼ਨਰ ਆਦਿਤਿਆ ਉੱਪਲ ਨੇ ਕਿਹਾ ਕਿ ਜ਼ਿਲ੍ਹੇ ਦੇ ਸਮੂਹ ਬੀ ਐਲ.ਓਜ਼ ਪੂਰੀ ਤਨਦੇਹੀ ਨਾਲ ਆਪਣੀਆਂ ਡਿਊਟੀਆਂ ਨਿਭਾ ਰਹੇ ਹਨ ਅਤੇ ਵੋਟਰਾਂ ਨੂੰ ਗਣਨਾ ਫਾਰਮ ਭਰਨ ਅਤੇ ਜਮ੍ਹਾਂ ਕਰਵਾਉਣ ਵਿੱਚ ਹਰ ਸੰਭਵ ਸਹਾਇਤਾ ਪ੍ਰਦਾਨ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਕੱਲ੍ਹ 26 ਜੁਲਾਈ ਨੂੰ ਵੀ ਜ਼ਿਲ੍ਹੇ ਵਿਸ਼ੇਸ਼ ਕੈਂਪਾਂ ਦੌਰਾਨ ਸਾਰੇ ਨਿਰਧਾਰਤ ਪੋਲਿੰਗ ਬੂਥਾਂ ’ਤੇ ਬੀ.ਐਲ.ਓ ਮੌਜੂਦ ਰਹਿਣਗੇ, ਤਾਂ ਜੋ ਵੋਟਰਾਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।
ਉਨ੍ਹਾਂ ਜ਼ਿਲ੍ਹੇ ਦੇ ਸਮੂਹ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਜਿਹੜੇ ਵੋਟਰ ਕਿਸੇ ਕਾਰਨ ਕਰਕੇ ਹਾਲੇ ਤੱਕ ਆਪਣੇ ਗਣਨਾ ਫਾਰਮ ਨਹੀਂ ਭਰ ਸਕੇ ਜਾਂ ਜਮ੍ਹਾਂ ਨਹੀਂ ਕਰਵਾ ਸਕੇ, ਉਹ ਕੱਲ 16 ਜੁਲਾਈ ਨੂੰ ਸਵੇਰੇ 8:00 ਵਜੇ ਤੋਂ ਦੁਪਹਿਰ 3:00 ਵਜੇ ਤੱਕ ਲੱਗਣ ਵਾਲੇ ਵਿਸ਼ੇਸ਼ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ। ਉਨ੍ਹਾਂ ਕਿਹਾ ਕਿ ਵੋਟਰ ਆਪਣੇ ਨਜ਼ਦੀਕੀ ਪੋਲਿੰਗ ਬੂਥ ’ਤੇ ਜਾ ਕੇ ਗਣਨਾ ਫਾਰਮ ਭਰ ਅਤੇ ਜਮ੍ਹਾਂ ਕਰਵਾ ਸਕਦੇ ਹਨ।
ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵੋਟਰ ਨੇ ਅਜੇ ਤੱਕ ਆਪਣਾ ਗਣਨਾ ਫਾਰਮ ਨਹੀਂ ਭਰਿਆ ਹੈ ਤਾਂ ਉਹ ਆਪਣੇ ਸਬੰਧਤ ਬੂਥ ਲੈਵਲ ਅਫ਼ਸਰ ਨਾਲ ਤੁਰੰਤ ਸੰਪਰਕ ਕਰਨ ਜਾਂ ਵਿਸ਼ੇਸ਼ ਕੈਂਪ ਦੌਰਾਨ ਆਪਣੇ ਨਜ਼ਦੀਕੀ ਪੋਲਿੰਗ ਬੂਥ ’ਤੇ ਪਹੁੰਚ ਕੇ ਇਸ ਪ੍ਰਕਿਰਿਆ ਨੂੰ ਸਮੇਂ ਸਿਰ ਪੂਰਾ ਕਰਨ, ਤਾਂ ਜੋ ਸਪੈਸ਼ਲ ਇੰਟੈਂਸਿਵ ਰੀਵਿਜ਼ਨ ਮੁਹਿੰਮ ਨੂੰ ਸਫਲ ਬਣਾਇਆ ਜਾ ਸਕੇ।


