ਗੁਰਦਾਸਪੁਰ, 1 ਜੁਲਾਈ (ਸਰਬਜੀਤ)–ਸਾਬਕਾ ਸੈਨਿਕ ਸੰਘਰਸ਼ ਕਮੇਟੀ ਯੂਨੀਅਨ ਦੇ ਪ੍ਰਧਾਨ ਐਸ.ਪੀ ਸਿੰਘ ਗੋਸਲ, ਜਨਰਲ ਸਕੱਤਰ ਕੁਲਬੀਰ ਸਿੰਘ, ਸਕੱਤਰ ਬਲਵਿੰਦਰ ਸਿੰਘ, ਪ੍ਰਧਾਨ ਸੁਖਦੇਵ ਸਿੰਘ ਖੋਖਰ ਨੇ ਦੱਸਿਆ ਕਿ ਅੱਜ ਗੁਰਦਾਸਪੁਰ ਦੇ ਇਲਾਕਾ ਨਿਵਾਸੀ ਸਵੇਰੇ 10 ਵਜੇ ਗੁਰੁ ਨਾਨਕ ਪਾਰਕ ਵਿੱਚ ਇਕੱਤਰ ਹੋ ਕੇ ਕੇਂਦਰ ਸਰਕਾਰ ਵੱਲੋਂ ਫੌਜ ਦੀ ਨਵੀਂ ਭਰਤੀ ਦੀ ਲਾਗੂ ਕੀਤੀ ਗਈ ਅਗਨੀਪੱਥ ਯੋਜਨਾ ਨੂੰ ਰੱਦ ਕਰਵਾਉਣ ਲਈ ਜਿਲੇ ਦੇ ਡਿਪਟੀ ਕਮਿਸ਼ਨਰ ਮੁਹੰਮਦ ਇਸ਼ਫਾਕ ਨੂੰ ਇੱਕ ਮੰਗ ਪੱਤਰ ਸੌਂਪਿਆ ਜਾਵੇਗਾ। ਜੋ ਕਿ ਕੇਂਦਰ ਸਰਰਕਾਰ ਦੇ ਨਾਮ ਹੋਵੇਗਾ।