ਚਾਰ ਰੋਜ਼ਾ ਸੰਤ ਸਮਾਗਮ ਤੇ ਢਾਡੀ ਦਰਬਾਰ ਦੇ ਤੀਜੇ ਗੇੜ ਕੱਲ 21 ਪਾਠਾਂ ਦੇ ਭੋਗ ਤੋਂ ਉਪਰੰਤ ਵੱਡਾ ਧਾਰਮਿਕ ਸਮਾਗਮ ਆਰੰਭ ਹੋਵੇਗਾ : ਸੰਤ ਸੁਖਵਿੰਦਰ ਸਿੰਘ ਆਲੋਵਾਲ

ਗੁਰਦਾਸਪੁਰ

ਗੁਰਦਾਸਪੁਰ, 29 ਜੂਨ (ਸਰਬਜੀਤ ਸਿੰਘ)–ਹਰ ਸਾਲ ਦੀ ਤਰ੍ਹਾਂ ਸੰਤ ਮਹਾਂਪੁਰਸ਼ ਬਾਬਾ ਜਰਨੈਲ ਸਿੰਘ ਜੀ ਤੇ ਸਵਰਗੀ ਮਾਤਾ ਪ੍ਰਕਾਸ਼ ਕੌਰ ਜੀ ਦੀ ਪ੍ਰੇਰਨਾ ਸਦਕਾ ਚਾਰ ਰੋਜ਼ਾ ਮਹਾਨ ਸੰਤ ਸਮਾਗਮ ਤੇ ਢਾਡੀ ਦਰਬਾਰ 16 ਜੁਲਾਈ ਨੂੰ ਗੁਰਦੁਆਰਾ ਸਿੰਘਾਂ ਸ਼ਹੀਦਾਂ ਡੇਰਾ ਸੰਤ ਬਾਬਾ ਜਰਨੈਲ ਸਿੰਘ ਆਲੋਵਾਲ ਨੰਗਲ ਬੇਟ ਫਿਲੌਰ ਜਲੰਧਰ ਵਿਖੇ 21 ਅਖੰਡ ਪਾਠ ਸਾਹਿਬ ਆਰੰਭ ਕਰਨ ਤੋਂ ਉਪਰੰਤ ਸ਼ੁਰੂ ਹੋਇਆ ਅਤੇ ਕੱਲ 18 ਜੁਲਾਈ ਐਤਵਾਰ ਸਮਾਗਮ ਦੇ ਤੀਜੇ ਗੇੜ’ਚ ਰੱਖੇ ਅਖੰਡ ਪਾਠਾਂ ਦੇ ਭੋਗ ਤੋਂ ਉਪਰੰਤ ਇਕ ਵੱਡਾ ਧਾਰਮਿਕ ਸਮਾਗਮ ਕਰਵਾਇਆ ਜਾ ਰਿਹਾ ਹੈ, ਜਿਸ ਵਿਚ ਹਜ਼ੂਰੀ ਰਾਗੀ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਤੋਂ ਇਲਾਵਾ ਪੰਥ ਪ੍ਰਸਿੱਧ ਰਾਗੀ ਢਾਡੀ ਕਵੀਸ਼ਰਾਂ ਪ੍ਰਚਾਰਕਾਂ ਤੇ ਕਥਾਵਾਚਕਾਂ ਤੋਂ ਇਲਾਵਾ ਧਾਰਮਿਕ ਖੇਤਰ ਵਿੱਚ ਸਰਗਰਮ ਸੰਤ ਮਹਾਪੁਰਸ਼ ਪਹੁੰਚ ਕੇ ਸੰਗਤਾਂ ਨੂੰ ਗੁਰਬਾਣੀ ਆਦਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਅਤੇ ਸਿੱਖੀ ਦੇ ਮਹਾਨ ਵਿਰਸੇ ਇਤਿਹਾਸ ਨਾਲ ਜੋੜਨ ਲਈ ਜੰਗੀ ਪੱਧਰ ਤੇ ਉਪਰਾਲੇ ਕਰਨਗੇ ਅਤੇ ਸਮਾਗਮ ਦੇ ਚੌਥੇ ਤੇ ਆਖਰੀ ਗੇੜ’ਚ ਪਰਸੋਂ ਸੋਮਵਾਰ 19 ਜੁਲਾਈ ਨੂੰ ਆਲ ਓਪਨ ਕਬੱਡੀ ਮੈਚ ਕਰਵਾਏ ਜਾਣਗੇ ਤੇ ਜੀਤੂ ਖਿਡਾਰੀਆਂ ਨੂੰ ਮੁੱਖ ਪ੍ਰਬੰਧਕ ਸੰਤ ਮਹਾਂਪੁਰਸ਼ ਬਾਬਾ ਸੁਖਵਿੰਦਰ ਸਿੰਘ ਤੇ ਹੋਰ ਪੰਥਕ ਸ਼ਖਸ਼ੀਅਤਾਂ ਵੱਲੋਂ ਇਨਾਮ ਦਿੱਤੇ ਜਾਣਗੇ, ਗੁਰੂ ਕੇ ਲੰਗਰ ਚਾਹ ਪਕੌੜੇ ਤੇ ਮਠਿਆਈਆਂ ਆਦਿ ਦੇ ਅਤੁੱਟ ਵਰਤਾਏ ਜਾਣਗੇ ।

ਇਸ ਸਬੰਧੀ ਪ੍ਰੈਸ ਨੂੰ ਮੁਕੰਮਲ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਰਾਸ਼ਟਰੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਸਮਾਗਮ ਸਬੰਧੀ ਮੁੱਖ ਪ੍ਰਬੰਧਕ ਸੰਤ ਬਾਬਾ ਸੁਖਵਿੰਦਰ ਸਿੰਘ ਜੀ ਨਾਲ ਟੈਲੀਫੋਨ ਤੇ ਗੱਲਬਾਤ ਕਰਨ ਤੋਂ ਉਪਰੰਤ ਇਕ ਲਿਖਤੀ ਪ੍ਰੈਸ ਬਿਆਨ ਰਾਹੀਂ ਦਿੱਤੀ, ਉਹਨਾਂ ਭਾਈ ਖਾਲਸਾ ਨੇ ਦਸਿਆ ਸਮਾਗਮ ਦੇ ਦੂਜੇ ਗੇੜ’ਚ ਅਜ 17 ਜੁਲਾਈ ਨੂੰ ਰੱਖੇਂ ਅਖੰਡ ਪਾਠਾਂ ਦੇ ਮੱਦ ਭਾਗ ਦੀ ਅਰਦਾਸ ਤੋਂ ਉਪਰੰਤ ਸੰਤ ਮਹਾਂਪੁਰਸ਼ ਬਾਬਾ ਸੁਖਵਿੰਦਰ ਸਿੰਘ ਜੀ ਆਲੋਵਾਲ ਤੇ ਸੰਤ ਮਹਾਂਪੁਰਸ਼ ਬਾਬਾ ਜਰਨੈਲ ਸਿੰਘ ਜੀ ਵੱਲੋਂ ਆਏ ਸੰਤਾਂ ਮਹਾਪੁਰਸ਼ਾਂ ਨੂੰ ਨਾਮ ਸਿਮਰਨ ਦਾ ਅਭਿਆਸ ਕਰਵਾਇਆ ਗਿਆ ਅਤੇ ਗੁਰਬਾਣੀ ਕਥਾ ਵਿਚਾਰ ਨਾਲ ਜੋੜਿਆ ਗਿਆ ਤੇ ਨਿਸ਼ਾਨ ਸਾਹਿਬ ਦੇ ਚੋਲੇ ਚੜਾਉਣ ਦੇ ਨਾਲ ਨਾਲ ਡਾਕਟਰ ਅਮਰਜੋਤ ਸਿੰਘ ਸੰਧੂ ਤੇ ਉਹਨਾਂ ਦੀ ਡਾਕਟਰੀ ਟੀਮ ਵੱਲੋਂ ਜਨਰਲ ਮੈਡੀਕਲ ਕੈਂਪ ਲਾਇਆ ਗਿਆ ਜਿਸ ਵਿਚ ਮਰੀਜ਼ਾਂ ਦਾ ਚੈੱਕ ਅੱਪ ਕਰਕੇ ਮੁਫ਼ਤ ਦਵਾਈਆਂ ਵੰਡੀਆਂ ਗਈਆਂ ਭਾਈ ਖਾਲਸਾ ਨੇ ਦੱਸਿਆ ਸਮਾਗਮ ਦੇ ਤੀਜੇ ਤੇ ਚੌਥੇ ਗੇੜ ਵਿੱਚ ਦੇਸ਼ਾਂ ਵਿਦੇਸ਼ਾਂ ਦੀਆਂ ਸ਼ਰਧਾ ਵਾਨ ਸੰਗਤਾਂ ਆਪਣੇ ਪਰਿਵਾਰਾਂ ਸਮੇਤ ਸਮਾਗਮ ਵਿੱਚ ਸ਼ਾਮਲ ਹੋ ਰਹੀਆਂ ਹਨ ਅਤੇ ਪੁਲਿਸ ਪ੍ਰਸ਼ਾਸਨ ਸਮਾਗਮ ਦੀ ਨਿਗਰਾਨੀ ਰੱਖਣਗੇ ਉਨ੍ਹਾਂ ਕਿਹਾ ਇਹ ਅਸਥਾਨ ਫਿਲੌਰ ਤੋਂ ਇੱਕ ਕਿਲੋਮੀਟਰ ਦੀ ਦੂਰੀ ਤੇ ਸਥਿਤ ਹੈ ਪ੍ਰਬੰਧਕਾਂ ਵੱਲੋਂ ਸਮੂਹ ਸੰਗਤਾਂ ਨੂੰ ਹੁਮ ਹੁਮਾ ਕੇ ਪਹੁੰਚਣ ਦੀ ਅਪੀਲ ਕੀਤੀ ਜਾਂਦੀ ਹੈ ।

Leave a Reply

Your email address will not be published. Required fields are marked *