ਗੁਰਦਾਸਪੁਰ, 30 ਜੂਨ (ਸਰਬਜੀਤ ਸਿੰਘ)–ਐਸ.ਐਸ.ਪੀ ਗੁਰਦਾਸਪੁਰ ਦਯਾਮਾ ਹਰੀਸ਼ ਕੁਮਾਰ ਓਮ ਪ੍ਰਕਾਸ਼ ਵੱਲੋਂ ਬਣਾਈ ਗਈ ਇੰਵੈਸਟੀਗੇਸ਼ਨ ਟੀਮ ਦੇ ਇੰਚਾਰਜ਼ ਸਹਾਇਕ ਸਬ ਇੰਸਪੈਕਟਰ ਗੁਰਿੰਦਰ ਪਾਲ ਸਿੰਘ ਨੇ ਦੱਸਿਆ ਕਿ ਪਿੰਡਾ ਜੌੜਾ ਛੱਤਰਾਂ ਵਿਖੇ ਕੁੱਝ ਨਸ਼ਾ ਤਸਕਰਾਂ ਵੱਲੋਂ ਨਸ਼ੇ ਦੇ ਧੰਦੇ ਨੂੰ ਪ੍ਰਫੁੱਲਿਤ ਕਰਨ ਲਈ ਜੋ ਲੋਕ ਲੱਗੇ ਹੋਏ ਸਨ, ਉਨ੍ਹਾਂ ਨੂੰ ਨਾਕਾਮ ਕਰਨ ਲਈ ਅੱਜ ਜੋੜਾ ਛੱਤਰਾਂ ਵਿਖੇ ਵਿਸ਼ੇਸ਼ ਚੈਕਿੰਗ ਅਭਿਆਨ ਦੌਰਾਨ ਨਾਕੇਬੰਦੀ ਕੀਤੀ ਗਈ। ਇਸ ਸਬੰਧੀ ਨਸ਼ੇ ਦੇ ਮਾੜੇ ਪ੍ਰਭਾਵ ਬਾਰੇ ਲੋਕਾਂ ਨੂੰ ਜਾਗਰੂਕ ਕੀਤਾ ਗਿਆ ਅਤੇ ਕਾਫੀ ਮਾਤਰਾ ਵਿੱਚ ਇਸ ਇਲਾਕੇ ਦੇ ਲੋਕਾਂ ਨੇ ਨਸ਼ੇ ਦੇ ਖਿਲਾਫ ਲਾਮਬੰਦ ਹੋਣ ਲਈ ਪੁਲਸ ਦਾ ਸਾਥ ਦੇਣ ਦਾ ਪ੍ਰਣ ਕੀਤਾ।
ਸਹਾਇਕ ਸਬ ਇੰਸਪੈਕਟਰ ਗੁਰਿੰਦਰ ਪਾਲ ਸਿੰਘ ਨੇ ਦੱਸਿਆ ਕਿ ਐਸ.ਐਸ.ਪੀ ਗੁਰਦਾਸਪੁਰ ਦੇ ਸਖਤ ਨਿਰਦੇਸ਼ ਹਨ ਕਿ ਨਸ਼ੇ ਦੇ ਕਾਰੋਬਾਰ ਨੂੰ ਜਿਲ੍ਹੇ ਵਿੱਚ ਜੜ੍ਹ ਤੋਂ ਖਤਮ ਕੀਤਾ ਜਾਵੇ। ਹੁਣ ਉਨ੍ਹਾਂ ਦਾ ਕਹਿਣਾ ਹੈ ਕਿ ਨਸ਼ਾ ਤਸਕਰਾਂ ਨੂੰ ਫੜ ਕੇ ਕੱਚੇ ਰੇਸ਼ਮ ਦੇ ਧਾਗੇ ਨਾਲ ਨਹੀਂ ਬੰਨਿਆ ਜਾਵੇਗਾ, ਸਗੋਂ ਉਨ੍ਹਾਂ ਨੂੰ ਸਿਲਾਖਾ ਅੰਦਰ ਭੇਜ ਕੇ ਸਮੱਗਲਿੰਗ ਦਾ ਕੰਮ ਬੰਦ ਕੀਤਾ ਜਾਵੇਗਾ ਤਾਂ ਜੋ ਜਿਲ੍ਹੇ ਵਿੱਚ ਕੋਈ ਨਸ਼ਾ ਤਸਕਰ ਅਜਿਹੇ ਕੰਮ ਨੂੰ ਬੜਾਵਾ ਨਾ ਦੇ ਸਕੇਂ।