ਗੁਰਦਾਸਪੁਰ, 1 ਜੁਲਾਈ (ਸਰਬਜੀਤ ਸਿੰਘ)–ਅਸਾਮ ਦੀ ਡਿਬਰੂਗੜ੍ਹ ਜੇਲ’ਚ ਪੰਜਾਬੀ ਨੌਜਵਾਨਾਂ ਨੂੰ ਖਾਣੇ ਵਿਚ ਤਬਾਬੂ ਦੇਣ ਦੀ ਉੱਚ ਪੱਧਰੀ ਜਾਂਚ ਕਰਵਾਉਣ ਦੀ ਲੋੜ ਤੇ ਜ਼ੋਰ ਦੇਵੇ ਪੰਜਾਬ ਸਰਕਾਰ ਅਤੇ ਉਹਨਾਂ ਕੈਦੀਆਂ ਦੀ ਪੰਜਾਬ ਦੀਆਂ ਜੇਲ੍ਹਾਂ ਵਿੱਚ ਤਬਦੀਲ ਕਰਨ ਲਈ ਕੇਂਦਰ ਸਰਕਾਰ ਤੇ ਦਬਾਅ ਬਣਾਵੇ ਕਿਉਂਕਿ ਇਸ ਘਟਨਾ ਨੇ ਸਾਬਤ ਕਰ ਦਿੱਤਾ ਹੈ ਕਿ ਇਹਨਾਂ ਨੌਜਵਾਨਾਂ ਤੇ ਨਜਾਇਜ਼ ਐਨ ਐਸ ਏ ਇਸੇ ਕਰਕੇ ਲਾਈਂ ਗਈ ਸੀ ਕਿ ਇਹਨਾਂ ਨੂੰ ਦੂਰ ਦੀਆਂ ਜੇਲ੍ਹਾਂ ਵਿੱਚ ਸੁੱਟ ਕੇ ਧਰਮ ਭ੍ਰਿਸ਼ਟ ਕੀਤਾ ਜਾ ਸਕੇ ਇਸ ਕਰਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਵੱਖਵਾਦੀ ਕੇਂਦਰ ਦੀ ਭਾਜਭਾਈ ਸਰਕਾਰ ਦੀ ਸਿੱਖ ਵਿਰੋਧੀ ਨੀਤੀ ਰਾਹੀਂ ਡਿਬਰੂਗੜ੍ਹ ਜੇਲ’ਚ ਪੰਜਾਬੀ ਨੌਜਵਾਨਾਂ ਜੇਲ੍ਹ ਦੇ ਖਾਣੇ ਵਿਚ ਤਬਾਬੂ ਦੇਣ ਦੀ ਜ਼ੋਰਦਾਰ ਸ਼ਬਦਾਂ’ਚ ਨਿੰਦਾ ਕਰਦੀ ਹੈ ਤੇ ਮੰਗ ਕਰਦੀ ਹੈ ਕਿ ਇਸ ਸਾਰੀ ਘਟਨਾ ਦੀ ਜਾਂਚ ਹੋਣੀ ਚਾਹੀਦੀ ਹੈ ਤੇ ਇਨ੍ਹਾਂ ਨੌਜਵਾਨਾਂ ਨੂੰ ਪੰਜਾਬ ਦੀਆਂ ਜੇਲ੍ਹਾਂ ਵਿੱਚ ਤਬਦੀਲ ਕੀਤਾ ਜਾਣਾ ਚਾਹੀਦਾ ਹੈ ਇਹਨਾਂ ਸ਼ਬਦਾਂ ਦਾ ਪ੍ਰਗਟਾਵਾਂ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਵਾਰਸ ਪੰਜਾਬ ਜਥੇਬੰਦੀ ਦੇ ਆਗੂ ਭਾਈ ਅੰਮ੍ਰਿਤਪਾਲ ਸਿੰਘ ਤੇ ਉਸ ਦੇ ਹੋਰ ਪੰਜਾਬੀ ਨੌਜਵਾਨਾਂ ਵੱਲੋਂ ਡਿਬਰੂਗੜ੍ਹ ਜੇਲ’ਚ ਰੱਖੀ ਭੁੱਖ ਹੜਤਾਲ ਤੇ ਖਾਣੇ ਵਿਚ ਤਬਾਬੂ ਦੇਣ ਵਾਲੇ ਵਰਤਾਰੇ ਦੀ ਜਾਂਚ ਕਰਵਾਉਣ ਅਤੇ ਸਰਕਾਰ ਤੋਂ ਇਨ੍ਹਾਂ ਦੀ ਪੰਜਾਬ ਦੀਆਂ ਜੇਲ੍ਹਾਂ ਵਿੱਚ ਬਦਲੀ ਕਰਨ ਦੀ ਮੰਗ ਕਰਦਿਆਂ ਇਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ। ਭਾਈ ਖਾਲਸਾ ਨੇ ਸਪਸ਼ਟ ਕੀਤਾ ਇਸ ਸਬੰਧੀ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਲੋਂ ਸਰਕਾਰ ਖਿਲਾਫ ਲਿਆਂ ਫੈਸਲਾ ਠੀਕ ਹੈ ਕਿਉਂਕਿ ਇਹਨਾਂ ਨੌਜਵਾਨਾਂ ਤੇ ਨਜਾਇਜ਼ ਐਨ ਐਸ ਏ ਸਿਰਫ ਇਸੇ ਕਰਕੇ ਲਾਈ ਗਈ ਤਾਂ ਕਿ ਪੰਜਾਬ ਤੋਂ ਬਾਹਰਲੀਆਂ ਜੇਲਾਂ ਵਿੱਚ ਸੁੱਟ ਕੇ ਸਿੱਖ ਵਿਰੋਧੀ ਵਰਤਾਰੇ ਰਾਹੀਂ ਤਸ਼ੱਸਦ ਢਾਇਆ ਜਾ ਸਕੇ ਭਾਈ ਖਾਲਸਾ ਨੇ ਕਿਹਾ ਜੇਲ੍ਹ ਮੈਨੁਅਲ ਮੁਤਾਬਕ ਪੰਜਾਬੀ ਕੈਦੀਆਂ ਤੇ ਜੁਲਮ ਢਾਹੁਣ ਲਈ ਖਾਣੇ ਵਿਚ ਤਬਾਬੂ ਦੇਣਾ ਅਤੇ ਟੈਲੀਫੋਨ ਨਾਂ ਕਰਨ ਦੇਣਾ ਬਹੁਤ ਹੀ ਨਿੰਦਣਯੋਗ ਤੇ ਸਿੱਖ ਵਿਰੋਧੀ ਵਰਤਾਰਾ ਹੈ ਭਾਈ ਖਾਲਸਾ ਨੇ ਬੀਤੇ ਦਿਨੀਂ ਵਾਰਸ਼ ਪੰਜਾਬ ਜਥੇਬੰਦੀ ਦੇ ਆਗੂ ਭਾਈ ਅੰਮ੍ਰਿਤਪਾਲ ਸਿੰਘ ਦੀ ਧਰਮਪਤਨੀ ਤੇ ਮੁਲਾਕਾਤ ਪਾ ਕੇ ਦੱਸਿਆ ਕਿ ਹਫ਼ਤੇ ਵਿੱਚ ਇੱਕ ਮੁਲਾਕਾਤ ਪਾਉਣ ਲਈ 15 ਤੋਂ 20 ਹਜ਼ਾਰ ਰੁਪਏ ਖਰਚ ਹੁੰਦੇ ਹਨ ਅਤੇ ਜੋਂ ਗਰੀਬ ਪੰਜਾਬੀ ਨੌਜਵਾਨ ਬੰਦ ਹਨ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਮੁਲਾਕਾਤ ਨਹੀਂ ਕਰ ਸਕਦੇ ਭਾਈ ਖਾਲਸਾ ਨੇ ਕਿਹਾ ਇਹਨਾਂ ਹਲਾਤਾਂ ਵਿੱਚ ਉਹਨਾਂ ਨੂੰ ਟੈਲੀਫੋਨ ਦੀ ਸਹਾਇਤਾ ਤੋਂ ਦੂਰ ਰੱਖਣਾ ਵੱਡੀ ਬੇਇਨਸਾਫ਼ੀ ਧੱਕੇਸ਼ਾਹੀ ਅਤੇ ਸਿੱਖ ਵਿਰੋਧੀ ਵਰਤਾਰਾ ਹੈ ਭਾਈ ਨੇਂ ਸ਼੍ਰੋਮਣੀ ਕਮੇਟੀ ਅਤੇ ਜਥੇਦਾਰ ਅਕਾਲ ਤਖ਼ਤ ਸਾਹਿਬ ਨੂੰ ਅਜਿਹੇ ਮਸਲੇ ਤੇ ਸਰਕਾਰ ਨਾਲ ਗੱਲਬਾਤ ਕਰਨੀ ਚਾਹੀਦੀ ਹੈ ਅਤੇ ਇਹਨਾਂ ਕੈਦੀਆਂ ਤੇ ਲਗਾਈਂ ਗਈ ਨਜਾਇਜ਼ ਐਨ ਐਸ ਏ ਵਿਰੁੱਧ ਸੁਪਰੀਮ ਕੋਰਟ ਤੱਕ ਪਹੁੰਚ ਕਰਨੀ ਚਾਹੀਦੀ ਹੈ ਅਤੇ ਮੰਗ ਕਰਨੀ ਚਾਹੀਦੀ ਹੈ ਕਿ ਪੰਜਾਬ ਦੇ ਬੰਦ ਡਿਬਰੂਗੜ੍ਹ ਜੇਲ’ਚ ਪੰਜਾਬੀ ਸਿੱਖ ਨੌਜਵਾਨਾਂ ਨੂੰ ਧੱਕੇ ਸ਼ਾਹੀ ਤੇ ਬੇਇਨਸਾਫ਼ੀ ਕਿਉਂ ਕੀਤੀ ਜਾ ਰਹੀ ਹੈ ਜਿਸ ਦੇ ਸਿੱਟੇ ਵਜੋਂ ਇਨ੍ਹਾਂ ਜੇਲ੍ਹ ਵਿੱਚ ਭੁੱਖ ਹੜਤਾਲ ਤੇ ਬੈਠਣ ਲਈ ਮਜਬੂਰ ਹੋਣਾ ਪਿਆ ਭਾਈ ਖਾਲਸਾ ਨੇ ਕਿਹਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਇਸ ਘਟਨਾ ਦੀ ਸਰਕਾਰ ਤੋਂ ਪੂਰੀ ਜਾਂਚ ਕਰਵਾਉਣ ਦੀ ਮੰਗ ਕਰਦੀ ਉਥੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਅਪੀਲ ਕਰਦੀ ਹੈ ਕਿ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਅਤੇ ਨਜਾਇਜ਼ ਜੇਲ੍ਹਾਂ ਵਿੱਚ ਸੜ ਰਹੇ ਸਾਰੇ ਨੌਜਵਾਨਾਂ ਨੂੰ ਰਿਹਾਅ ਕਰਾਉਣ ਲਈ ਇਕ ਸਾਂਝਾ ਮੋਰਚਾ ਲਾਉਣ ਦੀ ਲੋੜ ਤੇ ਜ਼ੋਰ ਦੇਣ ਅਤੇ ਡਿਬਰੂਗੜ੍ਹ ਜੇਲ’ਚ ਪੰਜਾਬੀ ਨੌਜਵਾਨਾਂ ਨੂੰ ਪੰਜਾਬ ਦੀਆਂ ਜੇਲ੍ਹਾਂ ਵਿੱਚ ਬਦਲੀ ਕਰਨ ਲਈ ਲੋਕ ਸ਼ਕਤੀ ਰਾਹੀਂ ਸਰਕਾਰ ਤੇ ਦਬਾਅ ਬਣਾਉਣ ਦੀ ਲੋੜ ਤੇ ਜ਼ੋਰ ਦੇਣ ਤਾਂ ਹੀ ਪੰਜਾਬ ਤੋਂ ਬਾਹਰਲੀਆਂ ਜੇਲਾਂ ਵਿੱਚ ਬੰਦ ਸਿੱਖ ਨੌਜਵਾਨਾਂ ਤੇ ਹੋ ਰਹੇ ਜੁਲਮ ਤਸ਼ੱਸਦ ਵਾਲੇ ਸਿੱਖ ਵਿਰੋਧੀ ਵਰਤਾਰੇ ਨੂੰ ਠੱਲ੍ਹ ਪਾਈ ਜਾ ਸਕਦੀ ਹੈ ਇਸ ਵਕਤ ਭਾਈ ਵਿਰਸਾ ਸਿੰਘ ਖਾਲਸਾ ਪ੍ਰਧਾਨ ਨਾਲ ਸੀਨੀਅਰ ਮੀਤ ਪ੍ਰਧਾਨ ਭਾਈ ਬਲਵਿੰਦਰ ਸਿੰਘ ਲੋਹਟਬੱਦੀ ਕਨੇਡਾ ਭਾਈ ਜੋਗਿੰਦਰ ਸਿੰਘ ਅਤੇ ਭਾਈ ਜਗਤਾਰ ਸਿੰਘ ਫਿਰੋਜ਼ਪੁਰ ਭਾਈ ਲਖਵਿੰਦਰ ਸਿੰਘ ਰਾਜਿਸਥਾਨ ਭਾਈ ਸਿੰਦਾ ਸਿੰਘ ਨਿਹੰਗ ਧਰਮ ਕੋਟ ਭਾਈ ਦਿਲਬਾਗ ਸਿੰਘ ਬਾਗੀ ਗੁਰਦਾਸਪੁਰ ਭਾਈ ਗੁਰਮੀਤ ਸਿੰਘ ਬਿੱਟੂ ਧਾਲੀਵਾਲ ਅਤੇ ਭਾਈ ਅਵਤਾਰ ਸਿੰਘ ਅੰਮ੍ਰਿਤਸਰ ਆਦਿ ਆਗੂ ਹਾਜਰ ਸਨ ।


