ਗੁਰਦਾਸਪੁਰ, 2 ਜੁਲਾਈ (ਸਰਬਜੀਤ)–ਜੰਗਲਾਤ ਵਿੱਚ ਵਿਭਾਗ ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ 4 ਲੱਖ ਰੁਪਏ ਦੀ ਠਗੀ ਮਾਰਨ ਦੇ ਦੋਸ਼ ਵਿੱਚ ਥਾਣਾ ਸਿਟੀ ਦੀ ਪੁਲਸ ਨੇ 3 ਲੋਕਾਂ ਖਿਲਾਫ ਮਾਮਲਾ ਦਰਜ਼ ਕੀਤਾ ਹੈ।
ਸੁਨੀਲ ਕੁਮਾਰ ਪੁੱਤਰ ਲਖਵਿੰਦਰ ਕੁਮਾਰ ਵਾਸੀ ਪਨਿਆੜ ਨੇ ਦੱਸਿਆ ਕਿ ਕੰਵਲਜੀਤ ਸਿੰਘ ਪੁੱਤਰ ਮਲੂਕ ਸਿੰਘ, ਰਾਜਵਿੰਦਰ ਕੌਰ ਪਤਨੀ ਕੰਵਲਜੀਤ ਸਿੰਘ ਅਤੇ ਸਤਵਿਦੰਰਜੀਤ ਸਿੰਘ ਪੁੱਤਰ ਕੰਵਲਜੀਤ ਸਿੰਘ ਨੇ ਇੱਕ ਸਲਾਹ ਹੋ ਕੇ ਉਸਨੂੰ ਜੰਗਲਾਤ ਵਿਭਾਗ ਵਿੱਚ ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ 4 ਲੱਖ ਰੂਪਏ ਦੀ ਠੱਗੀ ਮਾਰੀ ਹੈ।