ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ੋਸ਼ਲ ਮੀਡੀਆ ਤੇ ਕਿਹਾ ਕਿ ਮੁੱਖ ਮੰਤਰੀ ਨੂੰ ਅਗਿਆਨਤਾ ਦਾ ਘਾਟਾ ਹੈ, ਸੁੱਖੀ ਰੰਧਾਵਾ ਤੇ ਗ੍ਰਹਿ ਮੰਤਰਾਲੇ ਵਿਭਾਗ ਦਾ ਕੋਈ ਦੋਸ਼ ਨਹੀਂਂ
ਗੁਰਦਾਸਪੁਰ, 3 ਜੁਲਾਈ (ਸਰਬਜੀਤ ਸਿੰਘ)–ਇਹਦੇ ਵਿਚ ਕੋਈ ਸ਼ੱਕ ਨਹੀਂ ਕਿ ਪੰਜਾਬ ਦੀਆਂ ਅਕਾਲੀ ਕਾਂਗਰਸ ਸਾਬਕਾ ਸਰਕਾਰਾਂ ਨੇ ਆਪਣੇ ਰਾਜ ਸਮੇਂ ਕਈ ਤਰ੍ਹਾਂ ਮਨ ਮਾਨੀਆਂ ਰਾਹੀਂ ਪੰਜਾਬ ਦੇ ਖ਼ਜ਼ਾਨੇ ਨੂੰ ਚੂਨਾ ਲਾਉਣ ਲਈ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਅਤੇ ਅਜਿਹੀ ਘਟਨਾ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵੇਲੇ ਦੀ ਸਹਾਮਣੇ ਆਈ ਹੈ ,ਜਿਸ ਨੇ ਸਾਬਤ ਕਰ ਦਿੱਤਾ ਹੈ ਕਿ ਸਰਕਾਰਾਂ ਰਾਜ ਸਤਾ ਸਮੇਂ ਪੰਜਾਬ ਦੇ ਖਜ਼ਾਨੇ ਨੂੰ ਕੇਵੇ ਚੂਨਾ ਲਾਉਂਦੀਆਂ ਹਨ, ਜਿਵੇਂ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਰਾਜ ਸਮੇਂ ਯੂਪੀ ਦੇ ਬਦਨਾਮ ਬਦਮਾਸ਼ ਅਨਸਰੀ ਨੂੰ ਪੰਜਾਬ ਦੀਆਂ ਜੇਲ੍ਹਾਂ ਵਿੱਚ ਰੱਖ ,ਉਸ ਦੇ ਅਦਾਲਤੀ ਕੇਸਾਂ ਦੀ ਪੈਰਵਾਈ ਲਈ 85 ਲੱਖ ਰੁਪਏ ਖ਼ਰਚ ਕੇ ਪੰਜਾਬ ਸਰਕਾਰ ਦੇ ਖਜ਼ਾਨੇ ਨੂੰ ਚੂਨਾ ਲਾਇਆ ਅਤੇ ਆਪ ਸਰਕਾਰ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਇਸ ਕਾਰਵਾਈ ਤੇ ਇਕ ਵੱਡਾ ਐਕਸ਼ਨ ਲੈਂਦਿਆਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਗ੍ਰਿਹ ਮੰਤਰੀ ਤੇ ਜੇਲ੍ਹ ਮੰਤਰੀਆਂ ਦੀਆਂ ਪੈਨਸ਼ਨਾਂ ਵਿਚੋਂ ਇਹ ਪੈਸਾ ਪੂਰਾ ਕਰਨ ਦਾ ਸਖ਼ਤ ਫੈਸਲਾ ਲਿਆ ਹੈ, ਇਸ ਫੈਸਲੇ ਦੀ ਪੰਜਾਬ ਦੇ ਲੋਕਾਂ ਵੱਲੋਂ ਪੂਰੀ ਸ਼ਲਾਘਾ ਅਤੇ ਇਸ ਨੂੰ ਸਮੇਂ ਦੀ ਲੋੜ ਵਾਲਾਂ ਵਧੀਆ ਫੈਸਲਾ ਦੱਸਿਆ ਜਾ ਰਿਹਾ ਹੈ, ਕਿਉਂਕਿ ਇਸ ਫੈਸਲੇ ਨਾਲ ਭਵਿੱਖ ਵਿੱਚ ਭਿਰਸਟਾਚਾਰੀ ਸਿਆਸਤਦਾਨਾ ਨੂੰ ਇਮਾਨਦਾਰੀ ਵਾਲਾਂ ਸਬਕ ਸਿਖਾਇਆ ਜਾ ਸਕਦਾ ਹੈ ਤੇ ਪੰਜਾਬ ਦੇ ਖਜ਼ਾਨੇ ਦੀ ਦੁਰਵਰਤੋਂ ਨੂੰ ਰੋਕਿਆਂ ਜਾ ਸਕਦਾ ਹੈ, ਇਸ ਕਰਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਮੁੱਖ ਮੰਤਰੀ ਪੰਜਾਬ ਸ੍ਰ ਭਗਵੰਤ ਸਿੰਘ ਮਾਨ ਦੇ ਇਸ ਫੈਸਲੇ ਦੀ ਪੂਰਨ ਹਮਾਇਤ ਅਤੇ ਇਸ ਫੈਸਲੇ ਨੂੰ ਸਮੇਂ ਅਤੇ ਲੋਕਾਂ ਦੀ ਮੰਗ ਵਾਲਾਂ ਫੈਸਲਾ ਮੰਨਦੀ ਹੋਈ ਸਰਕਾਰ ਤੋਂ ਮੰਗ ਕਰਦੀ ਹੈ ਕਿ ਬੀਤੀਆਂ ਸਰਕਾਰਾਂ ਦੇ ਸਮੂਹ ਮੰਤਰੀਆਂ ਤੇ ਸੰਤਰੀਆਂ ਵੱਲੋਂ ਆਪਣੀਆਂ ਮਨ ਮਾਨੀਆਂ ਰਾਹੀਂ ਪੰਜਾਬ ਦੇ ਖਜ਼ਾਨੇ ਦਾ ਲੁੱਟਿਆ ਪੈਸਾ ਪੈਸਾ ਵਸੂਲ ਕਰਨ ਲਈ ਹਰ ਹੀਲਾ ਵਰਤਣ ਤੋਂ ਪਿੱਛੇ ਨਹੀਂ ਹਟਣਾ ਚਾਹੀਦਾ ਹੈ, ਕਿਉਂਕਿ ਸਰਕਾਰ ਨੇ ਚੋਣਾਂ ਤੋਂ ਪਹਿਲਾਂ ਲੋਕਾਂ ਨਾਲ ਵਾਅਦਾ ਕੀਤਾ ਸੀ ਕਿ ਭਿਰਸਟਾਚਾਰੀ ਵੱਡੇ ਤੋਂ ਵੱਡੇ ਨੂੰ ਵੀ ਨਹੀਂ ਬਖਸ਼ਿਆ ਜਾਵੇਗਾ ਤਾਂ ਹੀ ਅਜਿਹੇ ਭਿਰਸਟਾਚਾਰੀ ਸਿਆਸਤ ਦਾਨਾ ਨੂੰ ਪੰਜਾਬ ਦੀ ਜਨਤਾ ਨਾਲ ਕੀਤੇ ਧ੍ਰੋਹ ਨੂੰ ਨੰਗਾਂ ਕਰਨ ਦੇ ਨਾਲ ਨਾਲ ਇਮਾਨਦਾਰੀ ਵਾਲਾਂ ਸਬਕ ਸਿਖਾਇਆ ਜਾ ਸਕਦਾ ਹੈ,ਇਹਨਾਂ ਸ਼ਬਦਾਂ ਦਾ ਪ੍ਰਗਟਾਵਾਂ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਸਮੇਂ ਆਪਣੇ ਚਹੇਤਿਆਂ ਨੂੰ ਖੁਸ਼ ਕਰਨ ਹਿੱਤ ਯੂਪੀ ਦੇ ਬਦਨਾਮ ਬਦਮਾਸ਼ ਅਫ਼ਜ਼ਲ ਅਨਸਰੀ ਨੂੰ ਪੰਜਾਬ ਦੀਆਂ ਜੇਲ੍ਹਾਂ ਵਿੱਚ ਰੱਖ, ਉਸ ਦੀ ਅਦਾਲਤੀ ਪੈਰਵਾਈ ਤੇ ਪੰਜਾਬ ਦੇ ਖਜ਼ਾਨੇ ਵਿਚੋਂ ਖ਼ਰਚ ਕੀਤਾ 85 ਲੱਖ ਰੁਪੈ ਕੈਪਟਨ ਅਮਰਿੰਦਰ ਸਿੰਘ, ਗ੍ਰਹਿ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਤੇ ਜੇਲ੍ਹ ਮੰਤਰੀ ਦੀਆਂ ਪੈਨਸ਼ਨਾਂ ਵਿਚੋਂ ਪੂਰਾ ਕਰਨ ਵਾਲੇ ਲੈ ਗਏ ਇਤਿਹਾਸਕ ਫੈਸਲੇ ਦੀ ਪੂਰਨ ਹਮਾਇਤ ਅਤੇ ਇਸ ਨੂੰ ਸਮੇਂ ਦੀ ਲੋੜ ਵਾਲਾਂ ਫੈਸਲਾ ਦੱਸਣ ਦੇ ਨਾਲ ਨਾਲ ਹੋਰ ਵੀ ਭਿਰਸਟਾਚਾਰੀ ਸਾਬਕਾ ਸਿਆਸਤ ਦਾਨਾ ਦੀਆਂ ਫਾਇਲਾਂ ਖੋਲ੍ਹਣ ਦੀ ਮੰਗ ਕਰਦਿਆਂ ਇਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ ਹੈ। ਭਾਈ ਖਾਲਸਾ ਨੇ ਸਪਸ਼ਟ ਕੀਤਾ ਸਰਕਾਰ ਨੇ ਚੋਣਾਂ ਤੋਂ ਪਹਿਲਾਂ ਲੋਕਾਂ ਨਾਲ ਕੀਤੇ ਵਾਅਦੇ ਮੁਤਾਬਕ ਭਿਰਸਟਾਚਾਰੀ ਸਿਆਸਤਦਾਨਾ ਨੂੰ ਸਬਕ ਸਿਖਾਉਣ ਲਈ ਕਈ ਸਾਬਕਾ ਅਕਾਲੀ ਤੇ ਕਾਂਗਰਸੀਆਂ ਸਮੇਤ ਆਪਣੇ ਮੰਤਰੀਆਂ ਤੇ ਹੋਰਾਂ ਨੂੰ ਵੀ ਨਹੀਂ ਬਖਸ਼ਿਆ ਤੇ ਜੇਲਾਂ ਵਿੱਚ ਸੁਟਿਆਂ ਜੋਂ ਸਰਕਾਰ ਦੀ ਭਿਰਸ਼ਟਾਚਾਰ ਨੀਤੀ ਤਹਿਤ ਕੀਤੀ ਗਈ ਸ਼ਲਾਘਾਯੋਗ ਕਾਰਵਾਈ ਤੇ ਨੀਤੀ ਹੈ, ਤਾਂ ਹੀ ਲੋਕ ਇਸ ਨੂੰ ਸਮੇਂ ਦੀ ਲੋੜ ਵਾਲਾਂ ਵਧੀਆ ਫੈਸਲਾ ਦੱਸ ਕੇ ਹਮਾਇਤ ਕਰ ਰਹੇ ਹਨ ਇਸ ਕਰਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਨੇ ਮਾਨ ਸਰਕਾਰ ਵੱਲੋਂ ਖਜ਼ਾਨੇ ਦਾ ਲੁੱਟਿਆ ਪੈਸਾ ਵਸੂਲ ਕਰਨ ਲਈ ਕੈਪਟਨ ਅਮਰਿੰਦਰ ਸਿੰਘ ਸਾਬਕਾ ਮੁੱਖ ਮੰਤਰੀ ਕਾਂਗਰਸ ਸਰਕਾਰ, ਗ੍ਰਹਿ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅਤੇ ਜੇਲ੍ਹ ਮੰਤਰੀ ਸਾਬਕਾ ਕਾਂਗਰਸ ਸਰਕਾਰ ਦੀਆਂ ਪੈਨਸ਼ਨਾਂ ਵਿਚੋਂ ਪੂਰਾ ਕਰਨ ਵਾਲੇ ਫੈਸਲੇ ਦੀ ਪੂਰਨ ਹਮਾਇਤ ਅਤੇ ਸ਼ਲਾਘਾ ਕਰਦੀ ਹੋਈ ਮੰਗ ਕਰਦੀ ਹੈ ਕਿ ਲੰਮੇ ਸਮੇਂ ਤੋਂ ਰਾਜ ਸਤਾ’ਚ ਰਹੇ ਅਕਾਲੀ ਕਾਂਗਰਸੀ ਵਿਧਾਇਕਾਂ ਮੰਤਰੀਆਂ ਵੱਲੋਂ ਆਪਣੀਆਂ ਮਨ ਮਾਨੀਆਂ ਰਾਹੀਂ ਪੰਜਾਬ ਦੇ ਖਜ਼ਾਨੇ ਵਿਚੋਂ ਲੁੱਟਿਆ ਪੈਸਾ ਪੈਸਾ ਵਾਪਸ ਲਿਆਂਦਾ ਜਾਵੇ ਅਤੇ ਇਹ ਪੈਸਾ ਪੰਜਾਬ ਦੇ ਵਿਕਾਸ ਕਾਰਜਾਂ ਅਤੇ ਗਰੀਬਾਂ ਦੀ ਭਲਾਈ ਲਈ ਵਰਤਿਆ ਜਾਵੇ ਅਤੇ ਭਿਰਸਟਾਚਾਰੀ ਸਿਆਸਤਦਾਨਾ ਨੂੰ ਇਮਾਨਦਾਰੀ ਵਾਲਾਂ ਸਬਕ ਸਿਖਾਇਆ ਜਾ ਸਕੇ, ਜੋਂ ਸਰਕਾਰ ਦੀ ਮੁੱਖ ਡਿਊਟੀ ਹੈ ।ਇਸ ਮੌਕੇ ਤੇ ਭਾਈ ਖਾਲਸਾ ਨਾਲ ਸੀਨੀਅਰ ਮੀਤ ਭਾਈ ਬਲਵਿੰਦਰ ਸਿੰਘ ਲੋਹਟਬੱਦੀ ਕਨੇਡਾ ਭਾਈ ਜੋਗਿੰਦਰ ਸਿੰਘ ਅਤੇ ਭਾਈ ਜਗਤਾਰ ਸਿੰਘ ਫਿਰੋਜ਼ਪੁਰ ਭਾਈ ਲਖਵਿੰਦਰ ਸਿੰਘ ਰਾਜਿਸਥਾਨ ਭਾਈ ਸਿੰਦਾ ਸਿੰਘ ਨਿਹੰਗ ਧਰਮ ਕੋਟ ਭਾਈ ਦਿਲਬਾਗ ਸਿੰਘ ਬਾਗੀ ਗੁਰਦਾਸਪੁਰ ਭਾਈ ਸਵਰਨ ਜੀਤ ਸਿੰਘ ਮਾਨੋਕੇ ਲੁਧਿਆਣਾ ਭਾਈ ਅਵਤਾਰ ਸਿੰਘ ਅੰਮ੍ਰਿਤਸਰ ਭਾਈ ਗੁਰਮੀਤ ਸਿੰਘ ਬਿੱਟੂ ਧਾਲੀਵਾਲ ਆਦਿ ਆਗੂ ਹਾਜ਼ਰ ਸਨ ।
ਇਸ ਸਬੰਧੀ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ੋਸ਼ਲ ਮੀਡੀਆ ਤੇ ਬਿਆਨ ਦਿੱਤਾ ਹੈ ਕਿ ਇਹ ਸਾਰੀ ਕਾਰਵਾਈ ਕੋਰਟ ਦੇ ਆਦੇਸ਼ ਅਨੁਸਾਰ ਹੋਈ ਹੈ, ਜਿਸ ਵਿੱਚ ਉਸ ਸਮੇਂ ਦੇ ਜੇਲ੍ਹ ਮੰਤਰੀ ਤੇ ਮੁੱਖ ਮੰਤਰੀ ਦਾ ਕੋਈ ਦੋਸ਼ ਨਹੀਂ ਹੈ।


