ਗੁਰਦਾਸਪੁਰ , 2 ਜੁਲਾਈ (ਸਰਬਜੀਤ) ਬਰਾਸਤੀ ਮੌਸ਼ਮ ਦੌਰਾਨ ਜ਼ਿਲ੍ਹੇ ਗੁਰਦਾਸਪੁਰ ਅੰਦਰ ਸੰਭਾਵਿਤ ਹਾੜ੍ਹਾ ਪ੍ਰਭਵਿਤ ਖੇਤਰਾਂ ਵਿੱਚ ਕੀਤੇ ਅਗੇਤੇ ਪ੍ਰਬੰਧਾਂ ਦਾ ਜਾਇਜ ਲੈਣ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਸ੍ਰੀਮਤੀ ਅਮਨਦੀਪ ਕੌਰ , ਵਧੀਕ ਡਿਪਟੀ ਕਮਿਸ਼ਨਰ (ਜ) ਗੁਰਦਾਸਪੁਰ ਨੇ ਨਿਕਾਸੀ ਨਾਲੇ ਦਾ ਵਿਸ਼ੇਸ਼ ਦੌਰਾ ਕੀਤਾ । ਇਸ ਮੌਕੇ ਤੇ ਹੋਰਨਾ ਤੋਂ ਇਲਾਵਾ ਦੇ ਨਾਲ ਡਰੇਨਜ਼ ਵਿਭਾਗ ਦੇ ਐਕਸੀਅਨ ਸ . ਚਰਨਜੀਤ ਸਿੰਘ, ਐਸ.ਡੀ.ਓ. ਸ੍ਰੀ ਕੁਲਦੀਪ ਸਿੰਘ ਅਤੇ ਹੋਰ ਵਿਭਾਗੀ ਅਧਿਕਾਰੀ ਵੀ ਹਾਜ਼ਰ ਸਨ ।
ਦੌਰੇ ਦੌਰਾਨ ਸ੍ਰੀਮਤੀ ਅਮਨਦੀਪ ਕੋਰ, ਵਧੀਕ ਡਿਪਟੀ ਕਮਿਸ਼ਨਰ ਨੇ ਦੰਸਿਆ ਕਿ ਅੱਜ ਡਿਪਟੀ ਕਮਿਸ਼ਨ ਗੁਰਦਾਸਪੁਰ ਜਨਾਬ ਮੁਹੰਮਦ ਇਸਫਾਕ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਹਾੜ੍ਹਾ ਪ੍ਰਭਾਵਿਤ ਖੇਤਰਾਂ ਦਾ ਦੌਰਾ ਕੀਤਾ ਗਿਆ ਹੈ । ਉਨ੍ਹਾਂ ਨੇ ਨਵੀਪੁਰ ਅਤੇ ਫਹਿਤਪੁਰ ਦੇ ਨਿਕਾਸੀ ਨਾਲਿਆਂ ਪ੍ਰਤੀ ਸਬੰਧਤ ਵਿਭਾਗਾਂ ਨੂੰ ਹੀਦਾਇਤ ਕੀਤੀ ਕੀ ਨਾਲੇ ਦੀ ਸਫ਼ਾਈ ਯਕੀਨੀ ਬਣਾਈ ਜਾਵੇ ਅਤੇ ਜਿਨ੍ਹਾਂ ਨਾਲੇ ਦੇ ਕਿਰਾਨੇ ਕਮਜੋਰ ਹਨ ਉਨ੍ਹਾਂ ਨੂੰ ਮਜ਼ਬੂਤ ਕੀਤਾ ਜਾਵੇ ।