ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸ਼੍ਰੀ ਅਖੰਡ ਪਾਠ ਸਾਹਿਬ ਆਰੰਭ

ਗੁਰਦਾਸਪੁਰ

ਗੁਰਦਾਸਪੁਰ, 5 ਜੁਲਾਈ (ਸਰਬਜੀਤ ਸਿੰਘ)– ਮਿਸਲ ਸ਼੍ਰੋਮਣੀ ਸ਼ਹੀਦ ਬਾਬਾ ਜੀਵਨ ਤਰਨਾ ਦਲ ਦੇ ਮੁਖੀ ਜਥੇਦਾਰ ਬਾਬਾ ਬਲਦੇਵ ਸਿੰਘ ਵੱਲਾ ਦੀ ਦੇਖ ਰੇਖ ਅਤੇ ਆਦਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਹੇਠ ਸਮੂਹ ਨਿਹੰਗ ਸਿੰਘ ਜਥੇਬੰਦੀਆਂ ਅਤੇ ਇਲਾਕ਼ਾ ਨਿਵਾਸੀ ਸੰਗਤਾਂ ਦੇ ਸਹਿਯੋਗ ਹਰ ਸਾਲ ਸ਼ਹੀਦ ਬਾਬਾ ਜੀਵਨ ਸਿੰਘ ( ਭਾਈ ਜੈਤਾ ਜੀ) ਦੇ ਜਨਮ ਦਿਹਾੜੇ ਤੇ ਸਲਾਨਾ ਜੋੜ ਮੇਲਾ ਬਹੁਤ ਹੀ ਸ਼ਰਧਾ ਭਾਵਨਾਵਾਂ ਤੇ ਚਾਵਾਂ ਨਾਲ ਮਨਾਇਆ ਜਾਂਦਾ ਹੈ ਆਦਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸ਼੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਜਾਂਦੇ ਹਨ, ਧਾਰਮਿਕ ਦੀਵਾਨ ਸਜਾਏ ਜਾਂਦੇ ਹਨ, ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ਮਹੱਲਾ ਕੱਢਿਆ ਜਾਂਦਾ ਹੈ, ਧਾਰਮਿਕ ਬੁਲਾਰਿਆਂ ਸੰਤਾਂ ਮਹਾਪੁਰਸ਼ਾਂ ਅਤੇ ਨਿਹੰਗ ਸਿੰਘ ਜਥੇਬੰਦੀਆਂ ਦੇ ਜਥੇਦਾਰ ਸਾਹਿਬਾਨਾਂ ਦਾ ਸਨਮਾਨ ਕੀਤਾ ਜਾਂਦਾ ਹੈ ਗੁਰੂ ਕੇ ਲੰਗਰ ਦੇਗਾਂ ਸਰਦਾਈਆ ਤੇ ਠੰਡੇ ਮਿੱਠੇ ਜਲ ਦੀਆਂ ਛਬੀਲਾਂ ਲਗਾਈਆਂ ਜਾਂਦੀਆਂ ਹਨ ਸਮੂਹ ਸੰਗਤਾਂ ਨੂੰ ਪ੍ਰਬੰਧਕਾਂ ਵਲੋਂ 6 ਜੁਲਾਈ ਦਿੱਨ ਵੀਰਵਾਰ ਨੂੰ ਜੋੜਮੇਲੇ ਦੀਆਂ ਰੌਣਕਾਂ ਵਧਾਉਣ ਲਈ ਖੁੱਲਾ ਸੱਦਾ ਪੱਤਰ ਦਿੱਤਾ ਜਾਂਦਾ ਹੈ।

ਪ੍ਰੈਸ ਨੂੰ ਮੁਕੰਮਲ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਜੋੜਮੇਲੇ ਦੇ ਮੁੱਖ ਪ੍ਰਬੰਧਕ ਅਤੇ ਮਿਸਲ ਸ਼ਹੀਦ ਬਾਬਾ ਜੀਵਨ ਸਿੰਘ ਤਰਨਾ ਦਲ ਦੇ ਮੁਖੀ ਜਥੇਦਾਰ ਬਾਬਾ ਬਲਦੇਵ ਸਿੰਘ ਵੱਲਾ ਨਾਲ ਟੈਲੀਫੋਨ ਤੇ ਜੋੜਮੇਲੇ ਸਬੰਧੀ ਮੁਕੰਮਲ ਜਾਣਕਾਰੀ ਪ੍ਰਾਪਤ ਕਰਨ ਤੋਂ ਉਪਰੰਤ ਇਕ ਲਿਖਤੀ ਪ੍ਰੈਸ ਬਿਆਨ ਰਾਹੀਂ ਦਿੱਤੀ, ਉਹਨਾਂ ( ਭਾਈ ਖਾਲਸਾ ) ਨੇ ਦਸਿਆ ਸਲਾਨਾ ਜਨਮ ਦਿਹਾੜੇ ਜੋੜ ਮੇਲੇ ਦੇ ਸਬੰਧ ਵਿੱਚ ਅੱਜ ਗੁਰਦੁਆਰਾ ਟਿੱਬੀ ਸਾਹਿਬ ਪਾਤਸ਼ਾਹੀ ਨੌਵੀਂ ਮਹਿਤਾ ਰੋਡ ਵੱਲਾ ਅੰਮ੍ਰਿਤਸਰ ਵਿਖੇ ਆਦਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸ਼੍ਰੀ ਅਖੰਡ ਪਾਠ ਸਾਹਿਬ ਆਰੰਭ ਹੋ ਚੁੱਕੇ ਹਨ ਜਿਨ੍ਹਾਂ ਦੇ ਕੱਲ 5 ਜੁਲਾਈ ਬੁਧਵਾਰ ਨੂੰ ਮਧਭਾਗ ਦੀ ਅਰਦਾਸ ਅਤੇ ਨਿਸ਼ਾਨ ਸਾਹਿਬ ਦੇ ਚੋਲੇ ਚੜਾਏ ਜਾਣਗੇ, ਭਾਈ ਖਾਲਸਾ ਨੇ ਜਥੇਦਾਰ ਬਾਬਾ ਬਲਦੇਵ ਸਿੰਘ ਵੱਲਾ ਦੇ ਹਵਾਲੇ ਨਾਲ ਦੱਸਿਆ ਪਰਸੋਂ 6 ਜੁਲਾਈ ਦਿੱਨ ਵੀਰਵਾਰ ਨੂੰ ਰੱਖੇਂ ਅਖੰਡ ਪਾਠਾਂ ਦੇ ਸੰਪੂਰਨ ਭੋਗ ਅਰਦਾਸ ਅਤੇ ਪਾਵਨ ਪਵਿੱਤਰ ਹੁਕਮਨਾਮੇ ਤੋਂ ਉਪਰੰਤ ਧਾਰਮਿਕ ਦੀਵਾਨ ਸਜਾਏ ਜਾਣਗੇ, ਜਿਸ ਵਿਚ ਪੰਥ ਪ੍ਰਸਿੱਧ ਰਾਗੀ ਢਾਡੀ ਕਵੀਸ਼ਰਾਂ ਪ੍ਰਚਾਰਕਾਂ ਤੇ ਕਥਾਵਾਚਕਾਂ ਤੋਂ ਇਲਾਵਾ ਕਈ ਸੰਤਾਂ ਮਹਾਪੁਰਸ਼ਾਂ ਤੇ ਨਿਹੰਗ ਜਥੇਬੰਦੀਆਂ ਦੇ ਜਥੇਦਾਰ ਸਾਹਿਬਾਨਾਂ ਵਲੋਂ ਸ਼੍ਰੋਮਣੀ ਜਰਨੈਲ ਸ਼ਹੀਦ ਬਾਬਾ ਜੀਵਨ ਸਿੰਘ ( ਭਾਈ ਜੈਤਾ ਜੀ) ਦੇ ਜੀਵਨ ਇਤਿਹਾਸ ਅਤੇ ਗੁਰੂ ਸਾਹਿਬਾ ਨਾਲ ਮਿਲ ਕੀਤੀਆਂ ਕੁਰਬਾਨੀਆਂ ਸਬੰਧੀ ਵਿਸਥਾਰ ਨਾਲ ਸੰਗਤਾਂ ਨੂੰ ਚਾਨਣਾ ਪਾਉਣਗੇ, ਉਨ੍ਹਾਂ ਦੱਸਿਆ ਸ਼ਾਮ 5 ਵਜੇ ਅਕਾਲ ਪੁਰਖ ਦੀਆਂ ਲਾਡਲੀਆਂ ਨਿਹੰਗ ਸਿੰਘ ਫ਼ੌਜਾਂ ਵੱਲੋਂ ਆਪਣੇ ਆਪਣੇ ਘੌੜਿਆ ਤੇ ਸਵਾਰ ਨੇਜੇ,ਬਰਛੇ ,ਖੰਡੇ , ਦੋਧਾਰੇ,ਕਿਰਪਾਨਾਂ ਤੇ ਹੋਰ ਜ਼ੰਗੀ ਰਵਾਇਤੀ ਹਥਿਆਰਾਂ ਨਾਲ ਲੈਸ ਹੋ ਕੇ ਸ਼ਾਨਦਾਰ ਮਹਲੇ ਦਾ ਪ੍ਰਦਰਸ਼ਨ ਕੀਤਾ ਜਾਵੇਗਾ, ਸਮੂਹ ਮਹੱਲਾ ਖੇਡਣ ਵਾਲਿਆਂ ਨਿਹੰਗ ਸਿੰਘਾਂ ,ਧਾਰਮਿਕ ਬੁਲਾਰਿਆਂ ਤੇ ਸੰਤਾਂ ਮਹਾਪੁਰਸ਼ਾਂ ਸਮੇਤ ਨਿਹੰਗ ਸਿੰਘ ਜਥੇਬੰਦੀਆਂ ਦੇ ਜਥੇਦਾਰ ਸਾਹਿਬਾਨਾਂ ਦਾ ਵਿਸ਼ੇਸ਼ ਸਨਮਾਨ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਤਰਨਾ ਦਲ ਮਿਸਲ ਦੇ ਮੁਖੀ ਜਥੇਦਾਰ ਬਾਬਾ ਬਲਦੇਵ ਸਿੰਘ ਵੱਲਾ ਕਰਨਗੇ, ਦੇਗਾਂ ਸਰਦਾਈਆ ਠੰਢੇ ਮਿੱਠੇ ਜਲ ਤੇ ਕਈ ਪ੍ਰਕਾਰ ਦੇ ਲੰਗਰ ਅਤੁੱਟ ਵਰਤਾਏ ਜਾਣਗੇ। ਇਹ ਅਸਥਾਨ ਅੰਮ੍ਰਿਤਸਰ ਮਹਿਤਾ ਰੋਡ ਵੱਲਾ ਨਹਿਰਾਂ ਪਾਸ ਹੈ ਸਮੂਹ ਸੰਗਤਾਂ ਨੂੰ ਹਾਜਰ ਹੋ ਕੇ ਧਾਰਮਿਕ ਸਮਾਗਮ ਦੀਆਂ ਹਾਜ਼ਰੀਆਂ ਭਰਨ ਦੀ ਲੋੜ ਤੇ ਜ਼ੋਰ ਦੇਣਾ ਚਾਹੀਦਾ ਹੈ ਤੇ ਆਪਣਾ ਮਨੁੱਖੀ ਜੀਵਨ ਸਫਲ ਬਣਾਉਣਾ ਚਾਹੀਦਾ ਹੈ।

Leave a Reply

Your email address will not be published. Required fields are marked *