ਗੁਰਦਾਸਪੁਰ, 6 ਜੁਲਾਈ (ਸਰਬਜੀਤ ਸਿੰਘ)–ਕਾਂਗਰਸ ਦੇ ਸੀਨੀਅਰ ਆਗੂ ਰਹੇ ਸੁਨੀਲ ਜਾਖੜ੍ਹ ਜਿਨ੍ਹਾਂ ਕੁੱਝ ਸਮਾਂ ਪਹਿਲਾਂ ਭਾਜਪਾ ਦਾ ਪੱਲਾ ਫੜ ਲਿਆ ਸੀ। ਇਸ ਸਮੇਂ ਉਹ ਪਾਰਟੀ ਦੇ ਪੰਜਾਬ ਦੇ ਪ੍ਰਧਾਨ ਹਨ। ਉਨ੍ਹਾਂ ਦੀ ਮਰਹੂਮ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਬਹੁਤ ਹੀ ਨੇੜਤਾ ਰਹੀ ਹੈ। ਜਿਸ ਕਰਕੇ ਹੁਣ ਸ਼੍ਰੋਮਣੀ ਅਕਾਲੀ ਦਲ 8 ਜੁਲਾਈ ਨੂੰ ਚੰਡੀਗੜ੍ਹ ਵਿਖੇ ਮੀਟਿੰਗ ਕਰ ਰਿਹਾ ਹੈ। ਇਹ ਮੀਟਿੰਗ ਸੁਖਬੀਰ ਸਿੰਘ ਬਾਦਲ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਦੀ ਰਹਿਨੁਮਾਈ ਹੇਠ ਹੋਣ ਜਾ ਰਹੀ ਹੈ।
ਸੂਤਰਾਂ ਮੁਤਾਬਕ ਪਤਾ ਲਗਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਨਾਲ ਭਾਜਪਾ ਦਾ ਗਠਜੋੜ ਤੈਅ ਹੋਣ ਦੀਆ ਤਿਆਰੀਆ ਹਨ। ਕਿਉਂਕਿ ਹੁਣੇ ਹੋਈ ਜਲੰਧਰ ਜਿਮਨੀ ਚੋਣ ਵਿੱਚ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਨੂੰ ਅਲੱਗ ਹੋਣ ਨਾਲ ਇਸ ਸੀਟ ਤੋਂ ਹਾਰ ਹੋਈ ਸੀ। ਜਿਸ ਕਰਕੇ ਪਾਰਟੀ ਹਾਈਕਮਾਂਡ ਨੇ ਇਹ ਫੈਸਲਾ ਕਰ ਲਿਆ ਹੈ ਕਿ ਸੁਖਬੀਰ ਬਾਦਲ ਨਾਲ ਕੇਵਲ ਸੀਟਾਂ ਦੀ ਵੰਡ ਹੋਣੀ ਤੈਣ ਨੂੰ ਮੱਦੇਨਜ਼ਰ ਰੱਖ ਕੇ ਆਪਸੀ ਗਠਜੋੜ ਹੋਣ ਦੀ ਤਿਆਰੀ ਹੈ। ਜੇਕਰ ਦੋਵਾਂ ਪਾਰਟੀਆ ਦਾ ਆਪਸੀ ਗਠਜੋੜ ਹੁੰਦਾ ਹੈ ਤਾਂ ਵਿਰੋਧੀ ਪਾਰਟੀਆਂ ਨੂੰ ਆਉਣ ਵਾਲੇ ਚੋਣਾਂ ਵਿੱਚ ਨੁਕਸਾਨ ਹੋ ਸਕਦਾ ਹੈ।


