ਗੁਰਦਾਸਪੁਰ, 7 ਜੁਲਾਈ (ਸਰਬਜੀਤ ਸਿੰਘ)–ਅਮਰ ਸ਼ਹੀਦ ਬਾਬਾ ਜੀਵਨ ਸਿੰਘ ( ਭਾਈ ਜੈਤਾ ਜੀ ) ਦਾ ਸਲਾਨਾ ਸ਼ਹੀਦੀ ਜੋੜ ਮੇਲਾ ਅੱਜ ਗੁਰਦੁਆਰਾ ਟਿੱਬੀ ਸਾਹਿਬ ਮਹਿਤਾ ਰੋਡ ਵੱਲਾ ਅੰਮ੍ਰਿਤਸਰ ਵਿਖੇ ਮਿਸਲ ਸ਼ਹੀਦ ਬਾਬਾ ਜੀਵਨ ਸਿੰਘ ਤਰਨਾ ਦਲ ਦੇ ਮੁਖੀ ਜਥੇਦਾਰ ਬਾਬਾ ਬਲਦੇਵ ਸਿੰਘ ਵੱਲਾ ਦੀ ਦੇਖ ਰੇਖ ਅਤੇ ਆਦਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਹੇਠ ਸਮੂਹ ਨਿਹੰਗ ਸਿੰਘ ਜਥੇਬੰਦੀਆਂ ਤੇ ਸੰਗਤਾਂ ਦੇ ਸਹਿਯੋਗ ਨਾਲ ਸ਼ਰਧਾ ਭਾਵਨਾਵਾਂ ਤੇ ਚਾਵਾਂ ਨਾਲ ਮਨਾਇਆ ਗਿਆ, ਅਖੰਡ ਪਾਠਾਂ ਦੇ ਭੋਗ ਪਾਏ ਗਏ, ਧਾਰਮਿਕ ਦੀਵਾਨ ਸਜਾਏ ਗਏ, ਧਾਰਮਿਕ ਬੁਲਾਰਿਆਂ ਤੇ ਸੰਤਾਂ ਮਹਾਪੁਰਸ਼ਾਂ ਜਥੇਦਾਰਾਂ ਦਾ ਜਥੇਦਾਰ ਬਾਬਾ ਬਲਦੇਵ ਸਿੰਘ ਵੱਲਾ ਵੱਲੋਂ ਸਨਮਾਨ ਕੀਤਾ ਗਿਆ, ਸ਼ਾਮ ਪੰਜ ਵਜੇ ਅਕਾਲ ਪੁਰਖ ਦੀਆਂ ਲਾਡਲੀਆਂ ਨਿਹੰਗ ਸਿੰਘ ਫ਼ੌਜਾਂ ਨੇ ਆਪਣੇ ਘੌੜਿਆ ਤੇ ਸਵਾਰ ਨੇਜੇ ਬਰਛੇ ਖੰਡੇ ਦੋਧਾਰੇ ਕਿਰਪਾਨਾਂ ਤੇ ਹੋਰ ਜੰਗੀ ਰਵਾਇਤੀ ਹਥਿਆਰਾਂ ਨਾਲ ਲੈਸ ਹੋ ਕੇ ਸਮੂਹ ਵੱਲਾ ਪਿੰਡ ਦੇ ਇਤਿਹਾਸਕ ਗੁਰਦੁਆਰੇ ਗੁਰੂ ਤੇਗ ਬਹਾਦਰ ਸਾਹਿਬ ਜੀ ਦੀਆਂ ਪ੍ਰਕਰਮਾ ਕਰਨ ਤੋਂ ਉਪਰੰਤ ਟਿੱਬੀ ਸਾਹਿਬ ਵਿਖੇ ਘਤਕਾਬਾਜੀ ਦੇ ਜੌਹਰ ਵਿਖਾਏ ਤੇ ਆਈਆਂ ਸੰਗਤਾਂ ਨੂੰ ਸਿੱਖੀ ਦੇ ਪੁਰਾਤਨ ਵਿਰਸੇ ਇਤਿਹਾਸ ਨਾਲ ਜੋੜਨ ਦਾ ਵੱਡਾ ਉਪਰਾਲਾ ਕੀਤਾ, ਪ੍ਰੈਸ ਨੂੰ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਜੋੜਮੇਲੇ ਦੀਆਂ ਹਾਜ਼ਰੀਆਂ ਭਰਨ ਤੋਂ ਉਪਰੰਤ ਇਕ ਲਿਖਤੀ ਪ੍ਰੈਸ ਬਿਆਨ ਰਾਹੀਂ ਦਿੱਤੀ
ਭਾਈ ਖਾਲਸਾ ਨੇ ਦੱਸਿਆ ਹਰ ਸਾਲ ਤਰ੍ਹਾਂ ਸਲਾਨਾ ਜੋੜ ਮੇਲੇ ਦੇ ਸਬੰਧ’ਚ ਗੁਰਦੁਆਰਾ ਟਿੱਬੀ ਸਾਹਿਬ ਵਿਖੇ ਪਰਸੋਂ ਦੇ ਰੋਜ਼ ਤੋਂ ਰੱਖੇ ਅਖੰਡ ਪਾਠਾਂ ਦੇ ਭੋਗ ਅਰਦਾਸ ਅਤੇ ਪਾਵਨ ਹੁਕਮਨਾਮੇ ਤੋਂ ਉਪਰੰਤ ਧਾਰਮਿਕ ਦੀਵਾਨ ਦੀ ਅਰੰਭਤਾ ਹਜ਼ੂਰੀ ਰਾਗੀ ਭਾਈ ਦਿਲਬਾਗ ਸਿੰਘ ਦੇ ਕੀਰਤਨੀ ਜੱਥੇ ਦੇ ਕੀਰਤਨ ਨਾਲ ਹੋਈ ,ਜਿਸ ਵਿਚ ਬੱਗਾ ਸਿੰਘ ਤੇ ਬੀਬੀਆਂ ਦੇ ਢਾਡੀ ਜੱਥੇ ਸਮੇਤ ਪੰਥ ਦੇ ਨਾਮਵਰ ਪੰਥਕ ਬੁਲਾਰਿਆਂ ਨੇ ਹਾਜ਼ਰੀ ਲਵਾਈ ਅਤੇ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਜੀ ਦੇ ਜੀਵਨ ਇਤਿਹਾਸ ਅਤੇ ਕੁਰਬਾਨੀਆਂ ਸਬੰਧੀ ਆਈਆਂ ਸੰਗਤਾਂ ਨੂੰ ਵਿਸਥਾਰ ਨਾਲ ਚਾਨਣਾ ਪਾਇਆ ਗਿਆ ਸਮੂਹ ਧਾਰਮਿਕ ਬੁਲਾਰਿਆਂ ਤੇ ਸੰਤਾਂ ਮਹਾਪੁਰਸ਼ਾਂ ਸਮੇਤ ਨਿਹੰਗ ਸਿੰਘ ਫ਼ੌਜਾਂ ਦੇ ਜਥੇਦਾਰ ਸਾਹਿਬਾਨਾਂ ਦਾ ਜੋੜ ਮੇਲੇ ਦੇ ਮੁੱਖ ਪ੍ਰਬੰਧਕ ਅਤੇ ਮਿਸਲ ਸ਼ਹੀਦ ਬਾਬਾ ਜੀਵਨ ਸਿੰਘ ਤਰਨਾ ਦਲ ਦੇ ਮੁਖੀ ਜਥੇਦਾਰ ਬਾਬਾ ਬਲਦੇਵ ਸਿੰਘ ਵੱਲਾ ਵੱਲੋਂ ਸਨਮਾਨ ਕੀਤਾ ਗਿਆ, ਗੁਰੂ ਕੇ ਲੰਗਰ ਦੇਗਾਂ ਸਰਦਾਈਆ ਦੇ ਲੰਗਰ ਅਤੁੱਟ ਵਰਤਾਏ ਗਏ ਇਸ ਮੌਕੇ ਤਰਨਦਲ ਬਾਬਾ ਬਕਾਲਾ ਦੇ ਮੁਖੀ ਜਥੇਦਾਰ ਬਾਬਾ ਜੋਗਾ ਸਿੰਘ ਜੀ, ਜਥੇਦਾਰ ਮੇਜ਼ਰ ਸਿੰਘ ਸੋਢੀ, ਜਥੇਦਾਰ ਬਾਬਾ ਬਲਵਿੰਦਰ ਸਿੰਘ, ਜਥੇਦਾਰ ਸੁਖਪਾਲ ਸਿੰਘ ਮਾਲਵਾ ਤਰਨਾ ਦਲ, ਜਥੇਦਾਰ ਪੰਜਾਬ ਸਿੰਘ ਸੁਲਤਾਨਵਿੰਡ, ਜਥੇਦਾਰ ਬਲਬੀਰ ਸਿੰਘ ਖਾਪੜਖੇੜੀ,ਜਥੇ ਸਤਨਾਮ ਸਿੰਘ, ਜਥੇਦਾਰ ਪ੍ਰਗਟ ਸਿੰਘ, ਜਥੇਦਾਰ ਹਰਜਿੰਦਰ ਸਿੰਘ ਮੁਕਤਸਰ ਸਾਹਿਬ, ਜਥੇਦਾਰ ਦਲਬੀਰ ਸਿੰਘ ਸੋਢੀ ਜੇਠੂਵਾਲ, ਭਾਈ ਵਿਰਸਾ ਸਿੰਘ ਖਾਲਸਾ ਪ੍ਰਧਾਨ ਏ ਆਈ ਐਸ ਐਸ ਐਫ ਭਾਈ ਗੁਰਮੀਤ ਸਿੰਘ ਬਿੱਟੂ ਧਾਲੀਵਾਲ, ਬਾਬਾ ਸਤਪਾਲ ਸਿੰਘ ਵੱਡੇ ਨਾਗ, ਬਾਬਾ ਨਰਿੰਦਰ ਸਿੰਘ ਵੱਲਾ ਸਮੇਤ ਸੈਂਕੜੇ ਜਥੇਦਾਰਾਂ ਤੇ ਹਜ਼ਾਰਾਂ ਸੰਗਤਾਂ ਨੇ ਹਾਜ਼ਰੀ ਲਵਾਈ ਇਸ ਮੌਕੇ ਤੇ ਗੁਰੂ ਕੇ ਲੰਗਰ ਦੇਗਾਂ ਸਰਦਾਈਆ ਅਤੁੱਟ ਵਰਤਾਏ ਗਏ ।