*ਸਿੱਖਿਆ ਅਧਿਕਾਰੀਆਂ ਵੱਲੋਂ ਸਮਰ ਕੈਂਪ ਵਿਜਟ ਕਰਕੇ ਅਧਿਆਪਕਾਂ ਅਤੇ ਵਿਦਿਆਰਥੀਆਂ ਦੀ ਹੋਸਲਾ ਅਫ਼ਜਾਈ ਕੀਤੀ *
*ਗੁਰਦਾਸਪੁਰ 7 ਜੁਲਾਈ (ਸਰਬਜੀਤ ਸਿੰਘ)– ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਦੀ ਅਗਵਾਈ ਵਿੱਚ ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ ਵਿੱਚ ਪ੍ਰੀ-ਪ੍ਰਾਇਮਰੀ ਤੋਂ ਅੱਠਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਦੇ ਸਮਰ ਕੈਂਪ ਲਗਾਏ ਜਾ ਰਹੇ ਹਨ। ਇਸ ਦੌਰਾਨ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰ: ਸ. ਅਮਰਜੀਤ ਸਿੰਘ ਭਾਟੀਆ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀ: ਸ੍ਰੀਮਤੀ ਮਮਤਾ ਖੁਰਾਣਾ ਸੇਠੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ ਜਾਰੀ ਸਮਾਂ ਸਾਰਣੀ ਤੇ ਅਮਲ ਕਰਦੇ ਹੋਏ ਜ਼ਿਲ੍ਹਾ ਗੁਰਦਾਸਪੁਰ ਦੇ ਸਰਕਾਰੀ ਸਕੂਲਾਂ ਵਿੱਚ ਪ੍ਰੀ-ਪ੍ਰਾਇਮਰੀ ਤੋਂ ਅੱਠਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਦੇ ਸਮਰ ਕੈਂਪ ਲਗਾਏ ਜਾ ਰਹੇ ਹਨ , ਜਿਸ ਵਿੱਚ ਸਿੱਖਿਆ ਵਿਭਾਗ ਵੱਲੋਂ ਰੋਜ਼ਾਨਾ ਭੇਜੀਆਂ ਜਾਂਦੀਆਂ ਜਮਾਤ ਅਨੁਸਾਰ ਗਤੀਵਿਧੀਆਂ ਕਰਵਾਈਆਂ ਜਾਂਦੀਆਂ ਹਨ। ਇਸ ਮੌਕੇ ਡੀ.ਈ.ਓ. ਭਾਟੀਆ , ਡੀ.ਈ.ਓ. ਮੈਡਮ ਮਮਤਾ ਖੁਰਾਣਾ ਸੇਠੀ, ਡਿਪਟੀ ਡੀ.ਈ.ਓ. ਸੈਕੰ: ਲਖਵਿੰਦਰ ਸਿੰਘ , ਡਿਪਟੀ ਡੀ.ਈ.ਓ. ਐਲੀ: ਪ੍ਰਕਾਸ਼ ਜੋਸ਼ੀ , ਬਲਾਕ ਨੋਡਲ ਅਫ਼ਸਰਾਂ , ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰਾਂ ਤੇ ਸੈਂਟਰ ਮੁੱਖ ਅਧਿਆਪਕਾਂ ਨੇ ਜ਼ਿਲ੍ਹੇ ਦੇ ਵੱਖ-ਵੱਖ ਸਕੂਲ ਵਿਜਟ ਕਰਕੇ ਅਧਿਆਪਕਾਂ ਤੇ ਵਿਦਿਆਰਥੀਆਂ ਦੀ ਹੋਸਲਾ ਅਫ਼ਜਾਈ ਕੀਤੀ। ਉਨ੍ਹਾਂ ਕਿਹਾ ਕਿ ਸਮਰ ਕੈਂਪਾ ਵਿੱਚ ਵਿਦਿਆਰਥੀਆਂ ਨੂੰ ਜਮਾਤਵਾਰ ਗਤੀਵਿਧੀਆਂ ਕਰਵਾਈਆਂ ਜਾਂਦੀਆਂ ਹਨ ਤਾਂ ਜੋ ਵਿਦਿਆਰਥੀ ਦਾ ਸਰਵਪੱਖੀ ਵਿਕਾਸ ਹੋ ਸਕੇ। ਇਸ ਦੌਰਾਨ ਸਮਰ ਕੈਂਪ ਲਗਾ ਰਹੇ ਅਧਿਆਪਕਾਂ ਅਤੇ ਵਿਦਿਆਰਥੀਆਂ ਵਿੱਚ ਉਤਸ਼ਾਹ ਦੇਖਣ ਨੂੰ ਮਿਲਿਆ। *