ਗੁਰਦਾਸਪੁਰ 2 ਜੁਲਾਈ ( ਸਰਬਜੀਤ ) ਸਿਵਲ ਸਰਜਨ ਗੁਰਦਾਸਪੁਰ ਡਾ ਵਿਜੇ ਕੁਮਾਰ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਬਲਾਕ ਐਕਸਟੈਨਸ਼ਨ ਐਜੂਕੇਟਰਾਂ ਦੀ ਮਹੀਨਾਵਾਰ ਮੀਟਿੰਗ ਦਫਤਰ ਸਿਵਲ ਸਰਜਨ ਮਾਸ ਮੀਡੀਆ ਵਿੰਗ ਵਿੱਚ ਕੀਤੀ ਗਈ ਇਸ ਮੀਟਿੰਗ ਵਿੱਚ ਮਹੀਨਾ ਦੀਆਂ ਪ੍ਰਗਤੀ ਰਿਪੋਰਟ ਪ੍ਰਾਪਤ ਕੀਤੀਆਂ ਗਈਆਂ ਜ਼ਿਲ੍ਹਾ ਐਪੀਡਮੋਲੋਜਿਸਟ ਡਾ ਪ੍ਰਭਜੋਤ ਕੌਰ ਕਲਸੀ ਜੀ ਨੇ ਦੱਸਿਆ ਕਿ ਜੁਲਾਈ ਮਹੀਨੇ ਵਿਚ ਡੇਂਗੂ ਮਹੀਨਾ ਮਨਾਇਆ ਜਾਂਦਾ ਹੈ ।
ਇਸ ਸਬੰਧੀ ਲੋਕਾਂ ਨੂੰ ਡੇਂਗੂ ਮੱਛਰ ਤੋਂ ਬਚਣ ਦੇ ਤਰੀਕਿਆਂ ਬਾਰੇ ਜਾਣਕਾਰੀ ਦਿੱਤੀ ਗਈ ਉਸ ਉਨ੍ਹਾਂ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਜੀ ਦੀ ਮੀਟਿੰਗ ਅਨੁਸਾਰ ਬਰਸਾਤ ਹੋਣ ਕਰਕੇ ਪਾਣੀ ਇਕੱਠਾ ਹੋ ਜਾਂਦਾ ਹੈ ਜਿਨ੍ਹਾਂ ਨਾਲ ਮੱਛਰ ਪੈਦਾ ਹੋ ਜਾਂਦਾ ਹੈ ਇਸ ਲਈ ਜਨਤਕ ਥਾਵਾਂ ਤੇ ਸਾਫ਼ ਸਫ਼ਾਈ ਕਰਵਾਈ ਜਾਏ ਨਗਰ ਨਿਗਮ ਵੱਲੋਂ ਫੌਗਿੰਗ ਵੀ ਕੀਤੀ ਜਾ ਰਹੀ ਹੈ ਪਿੰਡਾਂ ਵਿੱਚ ਛੱਪੜਾਂ ਅਤੇ ਟੋਭਿਆਂ ਵਿੱਚ ਖੜ੍ਹੇ ਪਾਣੀ ਵਿੱਚ ਮਿੱਟੀ ਦਾ ਤੇਲ ਕਾਲਾ ਤੇਲ ਪਾਉਣਾ ਚਾਹੀਦਾ ਹੈ ਤਾਂ ਕਿ ਮੱਛਰ ਪੈਦਾ ਨਾ ਹੋ ਸਕੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ ਅਰਵਿੰਦ ਕੁਮਾਰ ਜੀ ਨੇ ਦੱਸਿਆ ਕਿ IDCF ਇੰਟੈਂਸਿਵਫਾਈਡ ਡਾਇਰੀਆ ਕੰਟਰੋਲ ਫੋਰਟਨਾਈਟ ਮਿਤੀ ਚਾਰ ਜੁਲਾਈ ਤੋਂ ਸਤਾਰਾਂ ਜੁਲਾਈ ਤਕ ਜ਼ੀਰੋ ਤੋਂ ਪੰਜ ਸਾਲ ਤੱਕ ਦੇ ਬੱਚਿਆਂ ਨੂੰ ਡਾਇਰੀਆ ਤੋਂ ਬਚਾਉਣ ਲਈ ਓ ਆਰ ਐਸ ਪੈਕੇਟ ਅਤੇ ਜਿੰਕ ਦੀਆਂ ਗੋਲੀਆਂ ਦਿੱਤੀਆਂ ਜਾਣਗੀਆਂ ਆਸ਼ਾ ਵਰਕਰਾਂ ਦੁਆਰਾ ਘਰ ਘਰ ਜਾ ਕੇ ਉਹ ORS ਤੇ ਪੈਕੇਟ ਵੰਡਣਗੀਆਂ ਅਤੇ ਸਾਫ਼ ਸਫ਼ਾਈ ਬਾਰੇ ਵੀ ਜਾਣਕਾਰੀ ਦਿੱਤੀ ਜਾਵੇਗੀ ਇਸ ਮੌਕੇ ਰਾਕੇਸ਼ ਕੁਮਾਰ, ਪਰਮਿੰਦਰ ਸਿੰਘ, ਸੁਰਿੰਦਰ ਕੌਰ ,ਸੰਦੀਪ ਕੌਰ ਤੇ ਸੁਖਦਿਆਲ ਸਿੰਘ ਅਤੇ ਜ਼ਿਲ੍ਹਾ ਮਾਸ ਮੀਡੀਆ ਅਫਸਰ ਸ੍ਰੀਮਤੀ ਗੁਰਿੰਦਰ ਕੌਰ ਅਤੇ ਸੁਖਵਿੰਦਰ ਕੌਰ ਹਾਜ਼ਰ ਸਨ ।