ਗੁਰਦਾਸਪੁਰ, 9 ਜੁਲਾਈ (ਸਰਬਜੀਤ ਸਿੰਘ)–ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੇਂਦਰੀ ਕਿਰਤ ਮੰਤਰੀ ਨੂੰ ਚਿੱਠੀ ਲਿਖ ਕੇ ਮੰਗ ਕੀਤੀ ਹੈ ਕਿ ਸਾਡੇ ਗੁਵਾਂਢੀ ਸੂਬੇ ਹਰਿਆਣਾ ਵਿੱਚ ਨਰੇਗਾ ਕਾਮਿਆਂ ਨੂੰ 387 ਰੁਪਏ ਦਿਹਾੜੀ ਦਿੱਤੀ ਜਾ ਰਹੀ ਹੈ, ਜਦੋਂ ਕਿ ਪੰਜਾਬ ਦੇ ਨਰੇਗਾ ਕਾਮਿਆਂ ਨੂੰ ਸਿਰਫ਼ 301 ਰੁਪਏ ਇਹ ਦਿਹਾੜੀ ਦਿੱਤੀ ਜਾ ਰਹੀ ਹੈ, ਇਸ ਕਰਕੇ ਇਸ ਪਾੜੇ ਤੇ ਦੋਹਰੀ ਨੀਤੀ ਨੂੰ ਦੂਰ ਕਰਨ ਲਈ ਅਸੀਂ ਸਰਕਾਰ ਤੋਂ ਮੰਗ ਕਰਦੇ ਹਾਂ ਕਿ ਪੰਜਾਬ ਦੇ ਨਰੇਗਾ ਕਾਮਿਆਂ ਨੂੰ ਹਰਿਆਣਾ ਨਰੇਗਾ ਕਾਮਿਆਂ ਦੀ ਤਰਜ਼ ਤੇ 387 ਰੁਪਏ ਪ੍ਰਤੀ ਦਿਹਾੜੀ ਦਿੱਤੀ ਜਾਵੇ, ਆਪ ਪਾਰਟੀ ਦੇ ਪੰਜਾਬ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਨਰੇਗਾ ਸਕੀਮ ਦੇ ਦਿਹਾੜੀਦਾਰ ਕਾਮਿਆਂ ਵਾਸਤੇ ਚੁੱਕੇ ਕਦਮ ਦੀ ਨਰੇਗਾ ਕਾਮਿਆਂ ਵੱਲੋਂ ਜ਼ੋਰਦਾਰ ਸ਼ਬਦਾਂ’ਚ ਸ਼ਲਾਘਾ ਕੀਤੀ ਜਾ ਰਹੀ ਹੈ ਅਤੇ ਇਸ ਨੂੰ ਸਮੇਂ ਦੀ ਲੋੜ ਅਤੇ ਲੋਕਾਂ ਦੀ ਮੰਗ ਵਾਲਾਂ ਫੈਸਲਾ ਦੱਸਿਆ ਜਾ ਰਿਹਾ ਹੈ, ਇਸ ਕਰਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲਏ ਗਏ ਇਸ ਫੈਸਲੇ ਦੀ ਜ਼ੋਰਦਾਰ ਸ਼ਬਦਾਂ’ਚ ਸ਼ਲਾਘਾ ਅਤੇ ਹਮਾਇਤ ਦੇ ਨਾਲ ਨਾਲ ਮੰਗ ਕਰਦੀ ਹੈ ਕਿ ਜਿਸ ਤਰ੍ਹਾਂ ਪੰਜਾਬ ਸਰਕਾਰ ਹਰਿਆਣਾ ਨਰੇਗਾ ਕਾਮਿਆਂ ਦੀ 387 ਰੁਪਏ ਦਿਹਾੜੀ ਮੁਤਾਬਕ ਪੰਜਾਬ ਨਰੇਗਾ ਕਾਮਿਆਂ ਦੀ ਦਿਹਾੜੀ ਵੀ 387 ਰੁਪਏ ਕਰਨ ਦੀ ਮੰਗ ਕਰ ਰਹੀ ਹੈ, ਇਸੇ ਤਰ੍ਹਾਂ ਬੁਢਾਪਾ ਪੈਨਸ਼ਨ ਵੀ ਹਰਿਆਣਾ ਸਰਕਾਰ ਮੁਤਾਬਕ 2500 ਰੁਪਏ ਕਰਨ ਦੀ ਲੋੜ ਤੇ ਜ਼ੋਰ ਦੇਵੇ ਜੋਂ ਸਿਰਫ 1500 ਰੁਪਏ ਦਿੱਤੀ ਜਾ ਰਹੀ ਹੈ।
ਇਹਨਾਂ ਸ਼ਬਦਾਂ ਦਾ ਪ੍ਰਗਟਾਵਾਂ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੇਂਦਰੀ ਕਿਰਤ ਮੰਤਰੀ ਨੂੰ ਚਿੱਠੀ ਲਿਖ ਕੇ ਨਰੇਗਾ ਕਾਮਿਆਂ ਦੀ ਦਿਹਾੜੀ ਹਰਿਆਣਾ ਕਾਮਿਆਂ ਮੁਤਾਬਕ 387 ਰੁਪਏ ਕਰਨ ਵਾਲੀ ਕਾਰਵਾਈ ਦੀ ਸ਼ਲਾਘਾ ਅਤੇ ਬੁਢਾਪਾ ਪੈਨਸ਼ਨ ਵੀ ਹਰਿਆਣਾ ਸਰਕਾਰ ਦੇ ਬਰਾਬਰ 1500 ਦੀ ਬਜਾਏ 2500 ਰੁਪਏ ਕਰਨ ਦੀ ਮੰਗ ਕਰਦਿਆਂ ਇਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ। ਭਾਈ ਖਾਲਸਾ ਨੇ ਕਿਹਾ ਨੇ ਅਤ ਦੀ ਮਗਿਆਈ ਵਿਚ ਪੰਜਾਬ ਨਰੇਗਾ ਕਾਮਿਆਂ ਦੀ ਦਿਹਾੜੀ 301 ਰੁਪਏ ਬਹੁਤ ਘੱਟ ਹੈ ਅਤੇ ਇਹੋ ਦਿਹਾੜੀ ਕੇਂਦਰ ਸਰਕਾਰ ਗੁਵਾਂਢੀ ਸੂਬੇ ਹਰਿਆਣਾ ਵਿੱਚ 387 ਰੁਪਏ ਦੇ ਕੇ ਪੰਜਾਬ ਕਾਮਿਆਂ ਨਾਲ ਵੱਡੀ ਬੇਇਨਸਾਫ਼ੀ ਤੇ ਵਿਤਕਰਾ ਕਿਉਂ ਕਰ ਰਹੀ ਹੈ ਜੋਂ ਨਹੀਂ ਹੋਣਾ ਚਾਹੀਦਾ,ਇਸ ਕਰਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੇਂਦਰੀ ਕਿਰਤ ਮੰਤਰੀ ਨੂੰ ਚਿੱਠੀ ਲਿਖ ਕੇ ਪੰਜਾਬ ਦੇ ਨਰੇਗਾ ਕਾਮਿਆਂ ਦੀ ਦਿਹਾੜੀ ਹਰਿਆਣਾ ਕਾਮਿਆਂ ਦੇ ਬਰਾਬਰ ਕਰਨ ਵਾਲੀ ਨੀਤੀ ਦੀ ਪੂਰਨ ਹਮਾਇਤ ਅਤੇ ਇਸ ਨੂੰ ਸਮੇਂ ਦੀ ਲੋੜ ਵਾਲਾਂ ਸ਼ਲਾਘਾਯੋਗ ਫ਼ੈਸਲਾ ਮੰਨਦੀ ਹੈ,ਉਥੇ ਮੁੱਖ ਮੰਤਰੀ ਪੰਜਾਬ ਸਰਕਾਰ ਤੋਂ ਮੰਗ ਕਰਦੀ ਹੈ ਕਿ ਚੋਣਾਂ ਤੋਂ ਪਹਿਲਾਂ ਆਪਣੇ ਕੀਤੇ ਵਾਅਦੇ ਮੁਤਾਬਕ ਬੁਢਾਪਾ ਪੈਨਸ਼ਨ ਵੀ ਹਰਿਆਣਾ ਸਰਕਾਰ ਦੇ ਬਰਾਬਰ 2500 ਰੁਪਏ ਦੇਣ ਦੀ ਲੋੜ ਤੇ ਜ਼ੋਰ ਦਿੱਤਾ ਜਾਵੇ ਭਾਈ ਖਾਲਸਾ ਨੇ ਕਿਹਾ ਅਗਰ ਸਰਕਾਰ ਨੂੰ ਪਤਾ ਹੈ ਕਿ ਹਰਿਆਣਾ ਅਤੇ ਪੰਜਾਬ ਇੱਕ ਹੀ ਹਨ ਤੇ ਦੋਹਾਂ ਦੇ ਹਲਾਤ ਇੱਕੋ ਜਿਹੇ ਹਨ,ਤਾਂ ਫਿਰ ਲੋਕ ਭਲਾਈ ਸਕੀਮਾਂ ਵਿੱਚ ਵਿਤਕਰਾ ਅਤੇ ਬੇਇਨਸਾਫ਼ੀ ਕਰਨਾ ਸਹੀ ਨਹੀਂ ਅਤੇ ਸਰਕਾਰ ਨੇ ਚੋਣਾਂ ਤੋਂ ਪਹਿਲਾਂ ਬੁਢਾਪਾ ਪੈਨਸ਼ਨ 2500 ਰੁਪਏ ਦੇਣ ਦਾ ਲੋਕਾਂ ਨਾਲ ਵਾਅਦਾ ਕੀਤਾ ਸੀ, ਜਿਸ ਨੂੰ ਪੂਰਾ ਕਰ ਕਿ ਲੋਕਾਂ ਦੇ ਭਰੋਸੇ ਨੂੰ ਕਾਇਮ ਰੱਖਿਆ ਜਾ ਸਕਦਾ ਹੈ। ਇਸ ਮੌਕੇ ਭਾਈ ਖਾਲਸਾ ਪ੍ਰਧਾਨ ਨਾਲ ਸੀਨੀਅਰ ਮੀਤ ਪ੍ਰਧਾਨ ਭਾਈ ਬਲਵਿੰਦਰ ਸਿੰਘ ਲੋਹਟਬੱਦੀ ਭਾਈ ਜੋਗਿੰਦਰ ਸਿੰਘ ਅਤੇ ਭਾਈ ਜਗਤਾਰ ਸਿੰਘ ਫਿਰੋਜ਼ਪੁਰ ਭਾਈ ਲਖਵਿੰਦਰ ਸਿੰਘ ਰਾਜਿਸਥਾਨ ਭਾਈ ਸਿੰਦਾ ਸਿੰਘ ਨਿਹੰਗ ਧਰਮ ਕੋਟ ਭਾਈ ਦਿਲਬਾਗ ਸਿੰਘ ਬਾਗੀ ਗੁਰਦਾਸਪੁਰ ਭਾਈ ਸਵਰਨ ਜੀਤ ਸਿੰਘ ਮਾਨੋਕੇ ਲੁਧਿਆਣਾ ਭਾਈ ਅਵਤਾਰ ਸਿੰਘ ਅੰਮ੍ਰਿਤਸਰ ਭਾਈ ਗੁਰਮੀਤ ਸਿੰਘ ਬਿੱਟੂ ਧਾਲੀਵਾਲ ਆਦਿ ਆਗੂ ਹਾਜਰ ਸਨ।