ਬੀ.ਐਲ.ਓਜ਼ ਵੱਲੋਂ ਘਰ-ਘਰ ਜਾ ਕੇ ਕੀਤੀ ਜਾਣ ਵਾਲੀ ਵੈਰੀਫਿਕੇਸ਼ਨ ਮੁਹਿੰਮ 3 ਅਗਸਤ ਤੱਕ ਚੱਲੇਗੀ, ਅੰਤਿਮ ਵੋਟਰ ਸੂਚੀ 12 ਅਕਤੂਬਰ ਨੂੰ ਹੋਵੇਗੀ ਪ੍ਰਕਾਸ਼ਿਤ

ਗੁਰਦਾਸਪੁਰ

ਗੁਰਦਾਸਪੁਰ, 16 ਜੁਲਾਈ (ਸਰਬਜੀਤ ਸਿੰਘ)– ਭਾਰਤ ਚੋਣ ਕਮਿਸ਼ਨ ਵਲੋਂ ਪੰਜਾਬ ਵਿੱਚ ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰੀ ਸੁਧਾਈ ਦਾ ਸੋਧਿਆ ਸ਼ੈਡਿਊਲ ਜਾਰੀ ਕੀਤਾ ਹੈ,ਜਿਸ ਤਹਿਤ ਹੁਣ ਬੀ.ਐੱਲ.ਓਜ਼ ਵਲੋਂ ਘਰ-ਘਰ ਜਾ ਕੀਤੀ ਜਾਣ ਵਾਲੀ ਵੈਰੀਫਿਕੇਸ਼ਨ 3 ਅਗਸਤ ਤੱਕ ਜਾਰੀ ਰਹੇਗੀ।

ਇਸ ਸੋਧੇ ਹੋਏ ਸ਼ੈਡਿਊਲ ਬਾਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ -ਕਮ-ਡਿਪਟੀ ਕਮਿਸ਼ਨਰ ਆਦਿਤਿਆ ਉੱਪਲ ਨੇ ਦੱਸਿਆ ਕਿ 25 ਜੂਨ ਤੋਂ ਸ਼ੁਰੂ ਹੋਈ ਬੂਥ ਲੈਵਲ ਅਫ਼ਸਰਾਂ ਵੱਲੋਂ ਵੋਟਰਾਂ ਦੀ ਘਰ-ਘਰ ਜਾ ਕੇ ਕੀਤੀ ਜਾਣ ਵਾਲੀ ਵੈਰੀਫਿਕੇਸ਼ਨ ਹੁਣ 3 ਅਗਸਤ 2026 ਤੱਕ ਜਾਰੀ ਰਹੇਗੀ। ਉਨ੍ਹਾਂ ਅੱਗੇ ਦੱਸਿਆ ਕਿ ਡਰਾਫਟ ਵੋਟਰ ਸੂਚੀ 13 ਅਗਸਤ 2026 ਨੂੰ ਪ੍ਰਕਾਸ਼ਿਤ ਕੀਤੀ ਜਾਵੇਗੀ। ਹੁਣ ਵੋਟਰ 13 ਅਗਸਤ ਤੋਂ 12 ਸਤੰਬਰ 2026 ਤੱਕ ਆਪਣੇ ਦਾਅਵੇ ਅਤੇ ਇਤਰਾਜ਼ ਦਰਜ ਕਰਵਾ ਸਕਣਗੇ। ਨੋਟਿਸ ਪੜਾਅ/ਦਾਅਵੇ ਅਤੇ ਇਤਰਾਜ਼ਾਂ ਦੇ ਨਿਪਟਾਰੇ ਦਾ ਕੰਮ 8 ਅਕਤੂਬਰ 2026 ਤੱਕ ਚੱਲੇਗੀ। ਉਨ੍ਹਾਂ ਦੱਸਿਆ ਕਿ ਅੰਤਿਮ ਵੋਟਰ ਸੂਚੀ ਦੀ ਪ੍ਰਕਾਸ਼ਨਾ 12 ਅਕਤੂਬਰ 2026 ਨੂੰ ਕੀਤੀ ਜਾਵੇਗੀ।

ਸਾਰੇ ਯੋਗ ਵੋਟਰਾਂ ਨੂੰ ਅਪੀਲ ਕਰਦਿਆਂ ਜ਼ਿਲ੍ਹਾ ਚੋਣ ਅਫ਼ਸਰ ਨੇ ਚੱਲ ਰਹੀ ਘਰ-ਘਰ ਵੈਰੀਫਿਕੇਸ਼ਨ ਮੁਹਿੰਮ ਦੌਰਾਨ ਬੀ.ਐਲ.ਓਜ਼ ਨੂੰ ਪੂਰਾ ਸਹਿਯੋਗ ਦੇਣ ਅਤੇ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਵੋਟਰ ਸੂਚੀ ਵਿੱਚ ਉਨ੍ਹਾਂ ਦੇ ਵੇਰਵੇ ਸਹੀ, ਮੁਕੰਮਲ ਅਤੇ ਅਪਡੇਟਿਡ ਹੋਣ।

ਉਨ੍ਹਾਂ ਸਮੂਹ ਵੋਟਰਾਂ ਨੂੰ ਅਪੀਲ ਕੀਤੀ ਕਿ ਐੱਸ ਆਈ ਆਰ ਦੇ ਸਬੰਧ ਵਿੱਚ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਲਈ ਵੋਟਰ ਹੈਲਪਲਾਈਨ ਟੋਲ-ਫ੍ਰੀ ਨੰਬਰ 1950 ‘ਤੇ ਸੰਪਰਕ ਕਰ ਸਕਦੇ ਹਨ।

Leave a Reply

Your email address will not be published. Required fields are marked *