*ਵਿਦਿਆਰਥੀਆਂ ਨੂੰ ਹੁਨਰੰਮਦ ਬਣਾਉਣਾ ਸਮੇਂ ਦੀ ਲੋੜ ਹੈ : ਡੀ.ਈ.ਓ. ਮਮਤਾ ਖੁਰਾਣਾ ਸੇਠੀ *
ਗੁਰਦਾਸਪੁਰ, 11 ਜੁਲਾਈ (ਸਰਬਜੀਤ ਸਿੰਘ)– ਸਿੱਖਿਆ ਮੰਤਰੀ ਪੰਜਾਬ ਸ. ਹਰਜੋਤ ਸਿੰਘ ਬੈਂਸ ਦੀ ਅਗਵਾਈ ਵਿੱਚ ਸਾਰੇ ਪੰਜਾਬ ਸਰ ਸਰਕਾਰੀ ਸਕੂਲਾਂ ਵਿੱਚ ਪ੍ਰੀ-ਪ੍ਰਾਇਮਰੀ ਤੋਂ ਅੱਠਵੀਂ ਤੱਕ ਸਮਰ ਕੈਂਪ ਲਗਾਏ ਜਾ ਰਹੇ ਹਨ। ਜਿਸ ਵਿੱਚ ਸਿੱਖਿਆ ਵਿਭਾਗ ਵੱਲੋਂ ਭੇਜੀਆਂ ਜਮਾਤਵਾਰ ਗਤੀਵਿਧੀਆਂ ਵਿਦਿਆਰਥੀਆਂ ਨੂੰ ਕਰਵਾਈਆਂ ਜਾਂਦੀਆਂ ਹਨ। ਇਸ ਦੌਰਾਨ ਅੱਜ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀ: ਮਮਤਾ ਖੁਰਾਣਾ ਸੇਠੀ ,ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀ ਪ੍ਰਕਾਸ਼ ਜੋਸ਼ੀ ਵੱਲੋਂ ਵੱਖ-ਵੱਖ ਸਕੂਲ ਵਿਜਟ ਕਰਕੇ ਵਿਦਿਆਰਥੀਆਂ ਨੂੰ ਕਰਵਾਈਆਂ ਜਾ ਰਹੀਆਂ ਗਤੀਵਿਧੀਆਂ ਦਾ ਜਾਇਜ਼ਾ ਲਿਆ।

ਇਸ ਮੌਕੇ ਜਾਣਕਾਰੀ ਦਿੰਦੇ ਹੋਏ ਡੀ.ਈ.ਓ. ਮਮਤਾ ਖੁਰਾਣਾ ਸੇਠੀ ਤੇ ਡਿਪਟੀ ਡੀ.ਈ.ਓ. ਪ੍ਰਕਾਸ਼ ਜੋਸ਼ੀ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਜੈਤੋਸਰਜਾ , ਸਰਕਾਰੀ ਪ੍ਰਾਇਮਰੀ ਸਕੂਲ ਲੜਕੀਆਂ ਕੈਂਪ ਬਟਾਲਾ , ਸਰਕਾਰੀ ਪ੍ਰਾਇਮਰੀ ਸਕੂਲ ਲੜ੍ਹਕੇ ਕੈਂਪ ਬਟਾਲਾ ਤੇ ਸਰਕਾਰੀ ਮਿਡਲ ਸਕੂਲ ਕੈਂਪ ਬਟਾਲਾ ਵਿਜਟ ਕੀਤੇ ਗਏ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਹੁਨਰੰਮਦ ਬਣਾਉਣਾ ਸਮੇਂ ਦੀ ਲੋੜ ਹੈ। ਇਸ ਦੌਰਾਨ ਉਨ੍ਹਾਂ ਵੱਲੋਂ ਵਿਦਿਆਰਥੀਆਂ ਨੂੰ ਕਰਵਾਈਆਂ ਜਾ ਰਹੀਆਂ ਗਤੀਵਿਧੀਆਂ ਦਾ ਜਾਇਜ਼ਾ ਲਿਆ ਅਤੇ ਵਿਦਿਆਰਥੀਆਂ ਵੱਲੋਂ ਪੇਸ਼ ਕੀਤੀ ਕਲਾਤਮਕ ਪ੍ਰਦਰਸ਼ਨ ਦੀ ਪ੍ਰਸ਼ੰਸਾ ਕੀਤੀ। ਉਨ੍ਹਾਂ ਕਿਹਾ ਕਿ ਸਮਰ ਕੈਂਪ ਵਿਦਿਆਰਥੀਆਂ ਦੇ ਜੀਵਨ ਦਾ ਅਹਿਮ ਅੰਗ ਹਨ , ਜੋ ਕਿ ਉਹਨਾਂ ਦੀ ਸ਼ਖਸੀਅਤ ਨੂੰ ਨਿਖਾਰਦੇ ਹਨ। ਜਿਕਰਯੋਗ ਹੈ ਕਿ ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਲਗਾਏ ਗਏ ਇਨ੍ਹਾਂ ਸਮਰ ਕੈਂਪਾ ਵਿੱਚ ਵਿਦਿਆਰਥੀਆਂ ਨੂੰ ਜਿੱਥੇ ਕਲਾਤਮਕ ਪੱਖੋਂ ਨਿਪੁੰਨ ਬਣਾਇਆ ਜਾਂਦਾ ਹੈ ਉੱਥੇ ਬਹੁਤ ਸਾਰੀਆਂ ਲੋਕ ਖੇਡਾਂ ਵੀ ਕਰਵਾਈਆਂ ਜਾਂ ਦੀਆਂ ਹਨ ਤਾਂ ਜੋ ਵਿਦਿਆਰਥੀ ਆਪਣੇ ਵਿਰਸੇ ਅਤੇ ਸੱਭਿਆਚਾਰ ਨਾਲ ਜੁੜੇ ਰਹਿਣ। ਇਸ ਮੌਕੇ ਬੀ.ਪੀ.ਈ.ਓ. ਜਸਵਿੰਦਰ ਸਿੰਘ, ਬੀ.ਪੀ.ਈ.ਓ. ਕੁਲਬੀਰ ਕੌਰ, ਸਮਾਰਟ ਸਕੂਲ ਕੋਆਰਡੀਨੇਟਰ ਸੁਲੱਖਣ ਸਿੰਘ ਸੈਣੀ , ਨਵਦੀਪ ਸਿੰਘ , ਹਰਪ੍ਰੀਤ ਸਿੰਘ ਮਾਨ , ਅਸ਼ੋਕ ਕੁਮਾਰ , ਸੈਂਟਰ ਹੈੱਡ ਟੀਚਰ ਵਿਨੋਦ ਕੁਮਾਰ, ਸੈਂਟਰ ਮੁੱਖ ਅਧਿਆਪਕ ਵਰਿੰਦਰ ਕੁਮਾਰ , ਹੈੱਡ ਟੀਚਰ ਰਵਿੰਦਰ ਕੁਮਾਰ , ਸੁਖਦੀਪ ਸਿੰਘ ਜੋਲੀ , ਮਨਦੀਪ ਸਿੰਘ ਆਦਿ ਹਾਜ਼ਰ ਸਨ। *


